ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਚੋਣ ਅਧਿਕਾਰੀ ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18000 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਚੋਣਾਂ ਲਈ ਆਇਆ ਬੀਜੇਪੀ ਦਾ ਗੀਤ" href="https://punjabi.abplive.com/news/india/punjab-umar-ke-bola-hun-rang-de-basanti-chola-bjp-releases-campaign-song-for-punjab-assembly-election-643202" target="">'ਪੰਜਾਬ ਉਮੜ ਕੇ ਬੋਲਾ ਹੁਣ ਰੰਗ ਦੇ ਬਸੰਤੀ ਚੋਲਾ': ਪੰਜਾਬ ਵਿਧਾਨ ਸਭਾ ਚੋਣਾਂ ਲਈ ਆਇਆ ਬੀਜੇਪੀ ਦਾ ਗੀਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















