ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ 'ਤੇ ਸੀ। ਪੰਜਾਬ ਦੌਰੇ ਦੌਰਾਨ ਕੇਜਰੀਵਾਲ ਨੇ ਔਰਤਾਂ, ਵਪਾਰੀਆਂ ਤੇ ਅਧਿਆਪਕਾਂ ਲਈ ਪਿਟਾਰਾ ਖੋਲ੍ਹਿਆ ਹੈ। ਉਨ੍ਹਾਂ ਨੇ ਪੰਜਾਬੀਆਂ ਲਈ ਵੱਡੇ ਐਲਾਨ ਕੀਤੇ ਹਨ ਤੇ ਲੋਕਾਂ ਨੂੰ ਵਾਅਦਿਆਂ ਦੇ ਨਾਲ ਹੀ ਗਰੰਟ ਦਿੱਤੀ ਹੈ। ਕੇਜਰੀਵਾਲ ਮੰਗਲਵਾਰ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ 'ਗੁਰੂ ਕੀ ਨਗਰੀ' ਵਿੱਚ ਮੀਡੀਆ ਨਾਲ ਰੂ--ਰੂ ਹੋਏ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਸਹਿ ਇੰਚਾਰਜ ਰਾਘਵ ਚੱਢਾ ਵੀ ਮੰਚ 'ਤੇ ਮੌਜੂਦ ਹਨ।


ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ਕਰਾਰ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਅੰਦਰ ਵਿਆਪਕ ਸਿੱਖਿਆ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ ਤੇ ਵਾਅਦਾ ਕੀਤਾ ਹੈ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਨ੍ਹਾਂ 8 ਗਰੰਟੀਆਂ ਨੂੰ ਪਹਿਲ ਦੇ ਆਧਾਰ 'ਤੇ ਅਮਲ ਵਿੱਚ ਲਿਆਂਦਾ ਜਾਵੇਗਾ।


ਪਹਿਲਾਂ ਜਾਣੋ ਪੰਜਾਬ ਸਿੱਖਿਆ ਲਈ ਕੇਜਰੀਵਾਲ ਦੇ ਇਹ ਦਾਅਵੇ:


ਕੇਜਰੀਵਾਲ ਨੇ ਅੱਠ ਗਰੰਟੀਆਂ ਵਿੱਚ ਪੰਜਾਬ 'ਚ ਸਿੱਖਿਆ ਦੇ ਖੇਤਰ ਵਿੱਚ ਦਿੱਲੀ ਵਰਗਾ ਮਾਹੌਲ ਸਿਰਜਣਾ, ਆਊਟਸੋਰਸਿੰਗ ਤੇ ਠੇਕਾ ਭਰਤੀ ਟੀਚਰਾਂ ਨੂੰ ਪੱਕਾ ਕਰਨਾ, ਪਾਰਦਰਸ਼ੀ ਬਦਲੀ ਨੀਤੀ ਲਾਗੂ ਕਰਨਾ, ਅਧਿਆਪਕਾਂ ਤੋਂ ਨਾਨ ਟੀਚਿੰਗ ਕੰਮ ਲੈਣਾ ਬੰਦ ਕਰਨਾ, ਖ਼ਾਲੀ ਅਸਾਮੀਆਂ 'ਤੇ ਪੱਕੀ ਭਰਤੀ ਕਰਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਨਵੀਂ ਤਰੱਕੀਆਂ ਲਈ ਨਵੀਂ ਪਾਰਦਰਸ਼ੀ ਨੀਤੀ ਲੈ ਕੇ ਆਉਣਾ ਤੇ ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਲਈ ਕੈਸ਼ਲੈਸ ਮੈਡੀਕਲ ਸਹੂਲਤ ਦੇਣਾ ਸ਼ਾਮਲ ਹੈ।


ਵਪਾਰੀਆਂ ਲਈ ਕੇਜਰੀਵਾਲ ਦੇ ਐਲਾਨ


ਹੁਣ ਗੱਲ ਕਰਦੇ ਹਾਂ ਅੰਮ੍ਰਿਤਸਰ ਵਿੱਚ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਰਲ-ਮਿਲ ਕੇ ਕਾਰੋਬਾਰੀ ਕ੍ਰਾਂਤੀ ਲਿਆਉਣ ਦੇ ਸੱਦੇ ਬਾਰੇ। ਕੇਜਰੀਵਾਲ ਨੇ ਵਪਾਰ, ਕਾਰੋਬਾਰ ਤੇ ਉਦਯੋਗਿਕ ਵਿਕਾਸ ਲਈ 7 ਗਰੰਟੀਆਂ ਦਾ ਐਲਾਨ ਵੀ ਕੀਤਾ। ਇਨ੍ਹਾਂ ਗਰੰਟੀਆਂ 'ਚ ਇੱਕ ਕਮਿਸ਼ਨ ਬਣਾਉਣਾ, ਇੰਸਪੈਕਟਰੀ ਰਾਜ ਖ਼ਤਮ ਕਰਨਾ, ਵੈਟ ਰਿਫੰਡ ਨਿਸ਼ਚਿਤ ਕਰਨਾ, ਬਿਜਲੀ ਸਪਲਾਈ ਪੱਕੀ ਕਰਨਾ, ਪੰਜਾਬ ਬਾਜ਼ਾਰ ਪੋਰਟਲ ਬਣਾਉਣਾ, ਕਾਨੂੰਨ ਵਿਵਸਥਾ ਸੁਧਾਰਨਾ ਤੇ ਫੋਕਲ ਪੁਆਇੰਟਾਂ ਦਾ ਨਿਰਮਾਣ ਤੇ ਵਿਕਾਸ ਕਰਨਾ ਸ਼ਾਮਲ ਹੈ।


ਇਸ ਦੇ ਨਾਲ ਹੀ ਕੇਜਰੀਵਾਲ ਨੇ ਪੰਜਾਬ ਵਿੱਚ ਕਾਰੋਬਾਰੀਆਂ ਲਈ ਉਚਿੱਤ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਛੇਵੀਂ ਗਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸ਼ਾਂਤੀ ਪਸੰਦ ਕਰਦੇ ਹਨ ਤੇ ਸ਼ਾਂਤਮਈ ਮਾਹੌਲ ਵਿੱਚ ਹੀ ਵਪਾਰ ਤੇ ਉਦਯੋਗ ਤਰੱਕੀ ਕਰਦੇ ਹਨ। ਇਸ ਲਈ ਕਾਰੋਬਾਰੀਆਂ ਲਈ ਸੁਰੱਖਿਆ ਦੇ ਵੱਖਰੇ ਪ੍ਰਬੰਧ ਕੀਤੇ ਜਾਣਗੇ। ਫੋਕਲ ਪੁਆਇੰਟਾਂ ਬਾਰੇ ਕੇਜਰੀਵਾਲ ਨੇ 7ਵੀਂ ਗਰੰਟੀ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਦਿੱਤੀ। ਉਨ੍ਹਾਂ ਕਿਹਾ ਪੰਜਾਬ ਵਿੱਚ ਉਦਯੋਗਾਂ ਤੇ ਕਾਰੋਬਾਰ ਲਈ ਨਵੇਂ ਫੋਕਲ ਪੁਆਇੰਟ ਬਣਾਏ ਜਾਣਗੇ ਤੇ ਪੁਰਾਣੇ ਪੁਆਇੰਟਾਂ ਵਿੱਚ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ।


ਕੇਜਰੀਵਾਲ ਨੇ ਕਿਹਾ, ''ਪੰਜਾਬ ਦੀ ਜ਼ਰਖੇਜ਼ ਧਰਤੀ ਵਿੱਚ ਕ੍ਰਾਂਤੀ ਕਰਨ ਦੀ ਮਹਾਨ ਸਮਰੱਥਾ ਹੈ ਪਰ ਕਾਂਗਰਸ ਅਤੇ ਅਕਾਲੀ ਦਲ ਦੀਆਂ ਗ਼ਲਤ ਨੀਤੀਆਂ ਕਾਰਨ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਇਸ ਲਈ ਪੰਜਾਬ ਦੇ ਹਰੇਕ ਵਪਾਰੀ, ਉਦਯੋਗਪਤੀ, ਕਿਸਾਨ, ਮਜ਼ਦੂਰ, ਔਰਤ ਤੇ ਵਿਦਿਆਰਥੀ ਨੂੰ ਸੂਬੇ ਵਿੱਚ ਕ੍ਰਾਂਤੀ ਲਿਆਉਣ ਲਈ ਇੱਕ ਵਾਰ ਝਾੜੂ ਵਾਲਾ ਬਟਨ ਜ਼ਰੂਰ ਦੱਬਣਾ ਚਾਹੀਦਾ ਹੈ।''


ਇਹ ਵੀ ਪੜ੍ਹੋ: PF ਦੇ ਪੈਸੇ ਟ੍ਰਾਂਸਫਰ ਕਰਨ ਦੀ ਖੱਜਲ-ਖੁਆਰੀ ਖ਼ਤਮ, ਪ੍ਰਾਈਵੇਟ ਨੌਕਰੀਆਂ ਵਾਲਿਆਂ ਨੂੰ ਮਿਲੇਗਾ ਸਭ ਤੋਂ ਜ਼ਿਆਦਾ ਫਾਇਦਾ! ਜਾਣੋ ਕਿਵੇਂPF ਦੇ ਪੈਸੇ ਟ੍ਰਾਂਸਫਰ ਕਰਨ ਦੀ ਖੱਜਲ-ਖੁਆਰੀ ਖ਼ਤਮ, ਪ੍ਰਾਈਵੇਟ ਨੌਕਰੀਆਂ ਵਾਲਿਆਂ ਨੂੰ ਮਿਲੇਗਾ ਸਭ ਤੋਂ ਜ਼ਿਆਦਾ ਫਾਇਦਾ! ਜਾਣੋ ਕਿਵੇਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904