Punjab Election 2022 Live Updates : ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
Punjab Election 2022 Live Updates : ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
LIVE
Background
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੀ ਦਿਲਚਸਪ ਹੁੰਦੀਆਂ ਜਾ ਰਹੀਆਂ ਹਨ, ਸੂਬੇ ਦੇ ਸਾਰੇ ਸਿਆਸੀ ਆਗੂ ਅੱਜ ਆਪਣੇ ਕਾਗਜ਼ ਦਾਖਲ ਕਰ ਰਹੇ ਹਨ ਪਰ ਆਖਰੀ ਸਮੇਂ 'ਤੇ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਚੋਣ ਮੈਦਾਨ 'ਚ ਉਤਾਰਨ ਦਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਦਿੱਤਾ ਹੈ। ਮੁੱਖ ਮੰਤਰੀ ਚੰਨੀ ਹੁਣ ਭਦੌੜ ਤੇ ਚਮਕੌਰ ਸਾਹਿਬ ਦੋਵੇਂ ਹਲਕਿਆਂ ਤੋਂ ਚੋਣ ਲੜਣਗੇ। ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।
ਹਾਲਾਂਕਿ ਪੰਜਾਬ ਦੀ ਇਹ ਚੋਣ ਇੱਕ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ। ਚਾਰ ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਮੁੜ ਤੋਂ ਚੋਣ ਮੈਦਾਨ ਵਿੱਚ ਉਤਰਨ ਮਗਰੋਂ ਦੇਸ਼ ਦੇ ਚੋਣ ਇਤਿਹਾਸ ਵਿੱਚ ਪਹਿਲੇ ਤੇ ਇਕਲੌਤੇ ਵਿਅਕਤੀ ਬਣ ਗਏ ਹਨ, ਜੋ ਇਸ ਉਮਰ ਵਿੱਚ ਵੀ ਵਿਧਾਨ ਸਭਾ ਚੋਣ ਲੜ ਕੇ ਰਾਜਨੀਤੀ ਦਾ ਇੱਕ ਨਵਾਂ ਅਧਿਆਏ ਲਿਖਣਗੇ। ਉਹ ਅੱਜ ਆਪਣੀ ਰਵਾਇਤੀ ਲੰਬੀ ਸੀਟ ਤੋਂ ਨਾਮਜ਼ਦਗੀ ਦਾਖਲ ਕਰ ਰਹੇ ਹਨ।
ਚੰਨੀ ਦੇ ਨਾਂ ਦਾ ਐਲਾਨ ਉਨ੍ਹਾਂ ਦੀ ਰਵਾਇਤੀ ਸੀਟ ਚਮਕੌਰ ਸਾਹਿਬ ਤੋਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਪਰ ਐਤਵਾਰ ਨੂੰ ਜਾਰੀ ਉਮੀਦਵਾਰਾਂ ਦੀ ਅੰਤਿਮ ਸੂਚੀ 'ਚ ਕਾਂਗਰਸ ਨੇ ਉਨ੍ਹਾਂ ਨੂੰ ਭਦੌੜ ਸੀਟ ਤੋਂ ਮੈਦਾਨ 'ਚ ਉਤਾਰ ਕੇ ਮਾਸਟਰਸਟ੍ਰੋਕ ਖੇਡਿਆ ਹੈ, ਤਾਂ ਜੋ ਉਹ ਇੱਥੋਂ 'ਆਪ' ਨੂੰ ਹਰਾਉਣ 'ਚ ਵੀ ਇਹ ਦੋਵੇਂ ਸੀਟਾਂ ਪੰਜਾਬ ਦੇ ਮਾਲਵਾ ਖੇਤਰ ਦੀਆਂ ਹਨ, ਜਿੱਥੇ ਅਜੇ ਵੀ ਕਾਂਗਰਸ ਦਾ ਕਾਫੀ ਸਮਰਥਨ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਜਾਰੀ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਮੁਤਾਬਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।
ਸਿੱਧੂ ਬਾਰੇ ਕੈਪਟਨ ਦੀ ਭਵਿੱਖਬਾਣੀ
ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਦੀ "ਬਹੁਤ ਬੁਰੀ" ਹਾਰ ਦੀ ਭਵਿੱਖਬਾਣੀ ਕੀਤੀ ਹੈ, ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਦੇ ਮੁਖੀ ਨੇ ਪਿਛਲੇ ਸਮੇਂ ਵਿੱਚ ਇਹ ਸੀਟ ਭਾਜਪਾ ਦੇ ਸਮਰਥਨ ਨਾਲ ਜਿੱਤੀ।
ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਬੋਲੇ ਸਿੱਧੂ
ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਏਗਾ, ਇਸ ਦਾ ਐਲਾਨ ਹੋਣਾ ਬਾਕੀ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਹਾਈਕਮਾਂਡ ਦਾ ਫੈਸਲਾ ਸਭ ਨੂੰ ਮਨਜ਼ੂਰ ਹੋਵੇਗਾ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਮੌਜੂਦਗੀ 'ਚ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ- 'ਕਾਂਗਰਸ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਹਰ ਕੋਈ ਉਸ ਨੂੰ ਸਵੀਕਾਰ ਕਰੇਗਾ ਅਤੇ ਸਮਰਥਨ ਕਰੇਗਾ।'
ਆਜ਼ਾਦ ਉਮੀਦਵਾਰ ਚੋਣ ਲੜਣਗੇ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ
ਕਾਂਗਰਸੀ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਕੱਲ੍ਹ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਦਾਖਲ ਕਰਨਗੇ।
ਕੇਵਲ ਸਿੰਘ ਢਿੱਲੋਂ ਨੂੰ ਮਨਾਉਣ ਪੁੱਜੇ ਸੀਐਮ ਚੰਨੀ
ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰੱਥਕਾਂ ਵਲੋਂ ਵੱਡਾ ਇਕੱਠ ਕਰਕੇ ਨਵੇਂ ਉਮੀਦਵਾਰ ਮਨੀਸ਼ ਬਾਂਸਲ ਦਾ ਵਿਰੋਧ ਕਰਕੇ ਸਖ਼ਤ ਐਕਸ਼ਨ ਲੈਣ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਦੇਰ ਸ਼ਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਸਿੰਘ ਢਿੱਲੋਂ ਨੂੰ ਮਨਾਉਣ ਉਨ੍ਹਾਂ ਦੀ ਬਰਨਾਲਾ ਰਿਹਾਇਸ਼ 'ਤੇ ਪਹੁੰਚੇ। ਕੇਵਲ ਸਿੰਘ ਢਿੱਲੋਂ ਨਾਲ ਮੁੱਖ ਮੰਤਰੀ ਚੰਨੀ ਦੀ ਕਰੀਬ ਅੱਧਾ ਘੰਟਾ ਬੰਦ ਕਮਰਾ ਮੀਟਿੰਗ ਹੋਈ।
ਮਜੀਠਾ ਤੋਂ ਬਿਕਰਮ ਮਜੀਠੀਆ ਦੀ ਪਤਨੀ ਚੋਣ ਮੈਦਾਨ 'ਚ
ਬਿਕਰਮ ਮਜੀਠੀਆ ਦੀ ਧਰਮ ਪਤਨੀ ਗੁਨੀਵ ਕੌਰ ਮਜੀਠੀਆ ਨੇ ਵਿਧਾਨ ਸਭਾ ਹਲਕਾ ਮਜੀਠਾ ਤੋ ਅਕਾਲੀ ਉਮੀਦਵਾਰ ਵਜੋ ਕਾਗਜ ਨਾਮਜਦਗੀ ਕੀਤੇ ਦਾਖਲ