Punjab Election 2022 Live Updates : ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

Punjab Election 2022 Live Updates : ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ

ਰਵਨੀਤ ਕੌਰ Last Updated: 31 Jan 2022 08:40 AM
ਸਿੱਧੂ ਬਾਰੇ ਕੈਪਟਨ ਦੀ ਭਵਿੱਖਬਾਣੀ

ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਦੀ "ਬਹੁਤ ਬੁਰੀ" ਹਾਰ ਦੀ ਭਵਿੱਖਬਾਣੀ ਕੀਤੀ ਹੈ, ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਦੇ ਮੁਖੀ ਨੇ ਪਿਛਲੇ ਸਮੇਂ ਵਿੱਚ ਇਹ ਸੀਟ ਭਾਜਪਾ ਦੇ ਸਮਰਥਨ ਨਾਲ ਜਿੱਤੀ।

ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਬੋਲੇ ਸਿੱਧੂ

ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਏਗਾ, ਇਸ ਦਾ ਐਲਾਨ ਹੋਣਾ ਬਾਕੀ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਹਾਈਕਮਾਂਡ ਦਾ ਫੈਸਲਾ ਸਭ ਨੂੰ ਮਨਜ਼ੂਰ ਹੋਵੇਗਾ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਮੌਜੂਦਗੀ 'ਚ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ- 'ਕਾਂਗਰਸ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਹਰ ਕੋਈ ਉਸ ਨੂੰ ਸਵੀਕਾਰ ਕਰੇਗਾ ਅਤੇ ਸਮਰਥਨ ਕਰੇਗਾ।'

ਆਜ਼ਾਦ ਉਮੀਦਵਾਰ ਚੋਣ ਲੜਣਗੇ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ

ਕਾਂਗਰਸੀ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਕੱਲ੍ਹ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜਦਗੀ ਪੱਤਰ ਦਾਖਲ ਕਰਨਗੇ।

ਕੇਵਲ ਸਿੰਘ ਢਿੱਲੋਂ ਨੂੰ ਮਨਾਉਣ ਪੁੱਜੇ ਸੀਐਮ ਚੰਨੀ

ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰੱਥਕਾਂ ਵਲੋਂ ਵੱਡਾ ਇਕੱਠ ਕਰਕੇ ਨਵੇਂ ਉਮੀਦਵਾਰ ਮਨੀਸ਼ ਬਾਂਸਲ ਦਾ ਵਿਰੋਧ ਕਰਕੇ ਸਖ਼ਤ ਐਕਸ਼ਨ ਲੈਣ ਦਾ ਐਲਾਨ ਕੀਤਾ। ਜਿਸ ਤੋਂ ਬਾਅਦ ਦੇਰ ਸ਼ਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਸਿੰਘ ਢਿੱਲੋਂ ਨੂੰ ਮਨਾਉਣ ਉਨ੍ਹਾਂ ਦੀ ਬਰਨਾਲਾ ਰਿਹਾਇਸ਼ 'ਤੇ ਪਹੁੰਚੇ। ਕੇਵਲ ਸਿੰਘ ਢਿੱਲੋਂ ਨਾਲ ਮੁੱਖ ਮੰਤਰੀ ਚੰਨੀ ਦੀ ਕਰੀਬ ਅੱਧਾ ਘੰਟਾ ਬੰਦ ਕਮਰਾ ਮੀਟਿੰਗ ਹੋਈ।

ਮਜੀਠਾ ਤੋਂ ਬਿਕਰਮ ਮਜੀਠੀਆ ਦੀ ਪਤਨੀ ਚੋਣ ਮੈਦਾਨ 'ਚ

ਬਿਕਰਮ ਮਜੀਠੀਆ ਦੀ ਧਰਮ ਪਤਨੀ ਗੁਨੀਵ ਕੌਰ ਮਜੀਠੀਆ ਨੇ ਵਿਧਾਨ ਸਭਾ ਹਲਕਾ ਮਜੀਠਾ ਤੋ ਅਕਾਲੀ ਉਮੀਦਵਾਰ ਵਜੋ ਕਾਗਜ ਨਾਮਜਦਗੀ ਕੀਤੇ ਦਾਖਲ

Punjab Election 2022


Punjab Election: ਭਗਵੰਤ ਮਾਨ ਦਾ ਚੰਨੀ 'ਤੇ ਤਨਜ਼

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਾਰਜਕਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਹਲਕਾ ਭਦੌੜ ਤੋਂ ਚੋਣ ਲੜਨ ਦਾ ਸਵਾਗਤ ਕਰਦਿਆਂ ਦਾਅਵਾ ਕੀਤਾ ਕਿ ਭਦੌੜ ਹਲਕੇ ਤੋਂ 'ਭਦੌੜ ਦਾ ਪੁੱਤ' (ਲਾਭ ਸਿੰਘ ਉਗੋਕੇ) ਹੀ ਜਿੱਤੇਗਾ। 

Punjab Election 2022: ਟਿਕਟ ਕੱਟੇ ਜਾਣ ਮਗਰੋਂ ਕੇਵਲ ਢਿੱਲੋਂ ਦੇ ਸਮਰਥਕਾਂ 'ਚ ਰੋਸ, ਪਾਰਟੀ ਖਿਲਾਫ ਕੱਢੀ ਭੜਾਸ

ਕਾਂਗਰਸ ਪਾਰਟੀ ਵੱਲੋਂ ਬੀਤੇ ਕੱਲ੍ਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟ ਕੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੇ ਪੁੱਤਰ ਮੁਨੀਸ਼ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ। ਜਿਸਦੇ ਰੋਸ ਵਜੋਂ ਅੱਜ ਕੇਵਲ ਢਿੱਲੋਂ ਦੀ ਬਰਨਾਲਾ ਰਿਹਾਇਸ ਤੇ ਸੈਂਕੜੇ ਦੀ ਗਿਣਤੀ ਵਿੱਚ ਉਹਨਾਂ ਦੇ ਸਮਰੱਥਕ ਇਕੱਠੇ ਹੋਏ।

ਚਰਨਜੀਤ ਚੰਨੀ ਨੇ ਭਦੌੜ ਸੀਟ ਤੋਂ ਵੀ ਭਰੀ ਨਾਮਜ਼ਦਗੀ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਦੌੜ ਸੀਟ ਤੋਂ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਚੰਨੀ ਚਮੌਕਰ ਸਾਹਿਬ ਤੋਂ ਇਲਾਵਾ ਭਦੌੜ ਤੋਂ ਵੀ ਚੋਣ ਲੜਨਗੇ। ਚੰਨੀ ਦੇ ਦੋ ਸੀਟਾਂ ਤੋਂ ਚੋਣ ਲੜਨ ਦੀ ਤਸਵੀਰ ਐਤਵਾਰ ਨੂੰ ਕਾਂਗਰਸ ਵੱਲੋਂ ਆਪਣੇ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਸਾਫ ਹੋਈ ਸੀ।

ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਰਾਹਤ, ਕੋਰੋਨਾ ਪਾਬੰਦੀਆਂ 'ਚ ਢਿੱਲ

ਚੋਣ ਕਮਿਸ਼ਨ ਨੇ ਕੋਰੋਨਾ ਕਰਕੇ ਲਾਈਆਂ ਪਾਬੰਦੀਆਂ ਤੋਂ ਸਿਆਸੀ ਪਾਰਟੀਆਂ ਨੂੰ ਕੁਝ ਰਾਹਤ ਦਿੱਤੀ ਹੈ। ਸਿਆਸੀ ਪਾਰਟੀਆਂ ਹੁਣ ਇੱਕ ਹਜ਼ਾਰ ਲੋਕਾਂ ਤੱਕ ਇਕੱਠ ਕਰਕੇ ਚੋਣ ਮੀਟਿੰਗਾਂ ਕਰ ਸਕਣਗੀਆਂ। ਇਸ ਦੇ ਨਾਲ ਹੀ ਘਰ-ਘਰ ਪ੍ਰਚਾਰ ਲਈ 20 ਲੋਕ ਇਕੱਠੇ ਜਾ ਸਕਦੇ ਹਨ। ਉਂਝ ਵੱਡੀਆਂ ਰੈਲੀਆਂ ਉੱਪਰ 11 ਫਰਵਰੀ ਤੱਕ ਪਾਬੰਦੀ ਰਹੇਗੀ। ਪੰਜਾਬ ਵਿੱਚ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ। ਇਸ ਤੋਂ ਸਾਫ ਹੈ ਕਿ ਇਸ ਵਾਰ ਵੱਡੀਆਂ ਚੋਂ ਰੈਲੀਆਂ ਨਹੀਂ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਨਡੋਰ ਵਿੱਚ 500 ਲੋਕਾਂ ਦੀ ਮੀਟਿੰਗ ਕਰਨ ਦੀ ਛੋਟ ਹੋਵੇਗੀ। ਡੋਰ ਟੂ ਡੋਰ ਪ੍ਰਚਾਰ ਲਈ ਹੁਣ 10 ਦੀ ਬਜਾਏ 20 ਲੋਕ ਜਾ ਸਕਦੇ ਹਨ। ਇਸ ਤੋਂ ਇਲਾਵਾ 300 ਦੀ ਬਜਾਏ 500 ਲੋਕ ਇਨਡੋਰ ਮੀਟਿੰਗ ਕਰ ਸਕਣਗੇ। ਯਾਦ ਰਹੇ ਕੋਰੋਨਾ ਕਾਰਨ ਚੋਣ ਕਮਿਸ਼ਨ ਨੇ ਪਾਬੰਦੀ ਲਗਾਈ ਸੀ। 

ਬਾਦਲ ਪਿਓ-ਪੁੱਤ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ, ਸੀਐਮ ਚੰਨੀ ਨੇ ਭਰਿਆ ਭਦੌੜ ਤੋਂ ਪਰਚਾ

ਅੱਜ ਕਈ ਵੱਡੇ ਲੀਡਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਬਾਦਲ ਵੱਲੋਂ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਦੇਵਦਰਸ਼ਦੀਪ ਸਿੰਘ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਵੱਡੀ ਖਬਰ! ਪੰਜਾਬ ਦੇ 4 ਵੱਡੇ ਲੀਡਰ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖਲ, ਜਾਣੋ ਕੌਣ ਕਿੱਥੋ ਲੜ ਰਿਹਾ ਚੋਣ

Punjab Elections : ਪੰਜਾਬ ਦੇ 4 ਵੱਡੇ ਲੀਡਰ ਨਾਮਜ਼ਦਗੀ ਫਾਇਲ ਕਰਨਗੇ। ਮੁੱਖ ਮੰਤਰੀ ਚੰਨੀ ਅੱਜ ਭਦੌੜ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਦਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਪ੍ਰਕਾਸ਼ ਸਿੰਘ ਬਾਦਲ ਆਪਣੀ ਜ਼ੱਦੀ ਸੀਟ ਲੰਬੀ ਤੇ ਸੁਖਬੀਰ ਬਾਅਦ ਜਲਾਲਾਬਾਦ ਤੋਂ ਨੌਮੀਨੇਸ਼ਨ ਫਾਇਲ ਕਰਨਗੇ।

Assembly Election 2022 : ਚੋਣ ਪ੍ਰਚਾਰ 'ਚ ਮਿਲੇਗੀ ਛੋਟ ਜਾਂ ਵਧੇਗੀ ਪਾਬੰਦੀ, ਚੋਣ ਕਮਿਸ਼ਨ ਦੀ ਬੈਠਕ 'ਚ ਅੱਜ ਹੋਵੇਗਾ ਫੈਸਲਾ
 ਚੋਣ ਕਮਿਸ਼ਨ ਸੋਮਵਾਰ ਨੂੰ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਮਨੀਪੁਰ ਅਤੇ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਅਤੇ ਕੋਰੋਨਾ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਵੇਗਾ। ਕਮਿਸ਼ਨ ਇਸ ਬਾਰੇ ਕੇਂਦਰੀ ਸਿਹਤ ਸਕੱਤਰ, ਮੁੱਖ ਸਕੱਤਰਾਂ ਅਤੇ ਪੰਜ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਸਮੇਤ ਹੋਰਨਾਂ ਨਾਲ ਵੀ ਚਰਚਾ ਕਰੇਗਾ। ਸੂਤਰਾਂ ਨੇ ਦੱਸਿਆ ਹੈ ਕਿ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਵਿੱਚ ਸੁਧਾਰ ਦੇ ਬਾਵਜੂਦ ਚੋਣ ਕਮਿਸ਼ਨ ਅਜੇ ਤੱਕ ਪਾਬੰਦੀ ਹਟਾਉਣ ਦੇ ਮੂਡ ਵਿੱਚ ਨਹੀਂ ਹੈ। ਹਾਲਾਂਕਿ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੇ ਜਾਣ ਦੀ ਸੰਭਾਵਨਾ ਹੈ।

 
ਕਾਂਗਰਸੀਆਂ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਹੀਂ ਦਿੱਤੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ

 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ  ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ। ਜਿਸ ਵਿੱਚ ਰੰਧਾਵਾ ਨੇ ਕਬੂਲ ਕੀਤਾ ਕਿ ਪੰਜਾਬ ਵਿੱਚ ਸਿਆਸਤਦਾਨਾਂ ਅਤੇ ਨਸ਼ਾ ਸਮੱਗਲਰਾਂ ਦਾ ਗਠਜੋੜ ਕੰਮ ਕਰ ਰਿਹਾ ਹੈ।

ਪਿਛੋਕੜ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੀ ਦਿਲਚਸਪ ਹੁੰਦੀਆਂ ਜਾ ਰਹੀਆਂ ਹਨ, ਸੂਬੇ ਦੇ ਸਾਰੇ ਸਿਆਸੀ ਆਗੂ ਅੱਜ ਆਪਣੇ ਕਾਗਜ਼ ਦਾਖਲ ਕਰ ਰਹੇ ਹਨ ਪਰ ਆਖਰੀ ਸਮੇਂ 'ਤੇ ਕਾਂਗਰਸ ਨੇ ਆਪਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਸੀਟਾਂ ਤੋਂ ਚੋਣ ਮੈਦਾਨ 'ਚ ਉਤਾਰਨ ਦਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਦਿੱਤਾ ਹੈ। ਮੁੱਖ ਮੰਤਰੀ ਚੰਨੀ ਹੁਣ ਭਦੌੜ ਤੇ ਚਮਕੌਰ ਸਾਹਿਬ ਦੋਵੇਂ ਹਲਕਿਆਂ ਤੋਂ ਚੋਣ ਲੜਣਗੇ। ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।


ਹਾਲਾਂਕਿ ਪੰਜਾਬ ਦੀ ਇਹ ਚੋਣ ਇੱਕ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ। ਚਾਰ ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 94 ਸਾਲ ਦੀ ਉਮਰ ਵਿੱਚ ਮੁੜ ਤੋਂ ਚੋਣ ਮੈਦਾਨ ਵਿੱਚ ਉਤਰਨ ਮਗਰੋਂ ਦੇਸ਼ ਦੇ ਚੋਣ ਇਤਿਹਾਸ ਵਿੱਚ ਪਹਿਲੇ ਤੇ ਇਕਲੌਤੇ ਵਿਅਕਤੀ ਬਣ ਗਏ ਹਨ, ਜੋ ਇਸ ਉਮਰ ਵਿੱਚ ਵੀ ਵਿਧਾਨ ਸਭਾ ਚੋਣ ਲੜ ਕੇ ਰਾਜਨੀਤੀ ਦਾ ਇੱਕ ਨਵਾਂ ਅਧਿਆਏ ਲਿਖਣਗੇ। ਉਹ ਅੱਜ ਆਪਣੀ ਰਵਾਇਤੀ ਲੰਬੀ ਸੀਟ ਤੋਂ ਨਾਮਜ਼ਦਗੀ ਦਾਖਲ ਕਰ ਰਹੇ ਹਨ।


ਚੰਨੀ ਦੇ ਨਾਂ ਦਾ ਐਲਾਨ ਉਨ੍ਹਾਂ ਦੀ ਰਵਾਇਤੀ ਸੀਟ ਚਮਕੌਰ ਸਾਹਿਬ ਤੋਂ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਪਰ ਐਤਵਾਰ ਨੂੰ ਜਾਰੀ ਉਮੀਦਵਾਰਾਂ ਦੀ ਅੰਤਿਮ ਸੂਚੀ 'ਚ ਕਾਂਗਰਸ ਨੇ ਉਨ੍ਹਾਂ ਨੂੰ ਭਦੌੜ ਸੀਟ ਤੋਂ ਮੈਦਾਨ 'ਚ ਉਤਾਰ ਕੇ ਮਾਸਟਰਸਟ੍ਰੋਕ ਖੇਡਿਆ ਹੈ, ਤਾਂ ਜੋ ਉਹ ਇੱਥੋਂ 'ਆਪ' ਨੂੰ ਹਰਾਉਣ 'ਚ ਵੀ ਇਹ ਦੋਵੇਂ ਸੀਟਾਂ ਪੰਜਾਬ ਦੇ ਮਾਲਵਾ ਖੇਤਰ ਦੀਆਂ ਹਨ, ਜਿੱਥੇ ਅਜੇ ਵੀ ਕਾਂਗਰਸ ਦਾ ਕਾਫੀ ਸਮਰਥਨ ਹੈ।


ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਜਾਰੀ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ  ਮੁਤਾਬਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.