Punjab Election 2022 Live Updates : ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
LIVE
Background
ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਜਾਰੀ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਮੁਤਾਬਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ਨੀਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਚੌਥੇ ਦਿਨ ਸੂਬੇ ਵਿੱਚ ਸਿਰਫ਼ 317 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਤਿੰਨ ਦਿਨਾਂ ਦੋਰਾਨ 302 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 619 ਹੋ ਗਈ ਹੈ।
Punjab Election: ਚੰਨੀ ਦੇ ਭਦੌੜ ਤੋਂ ਚੋਣ ਲੜਨ 'ਤੇ ਕੇਜਰੀਵਾਲ ਦਾ ਤਨਜ਼
Punjab Election: ਬਿਕਰਮ ਮਜੀਠੀਆ ਨੇ 1 ਸੀਟ ਤੋਂ ਲੜਨ ਦਾ ਦਿੱਤਾ ਸੰਕੇਤ
ਮਜੀਠੀਆ ਨੇ ਕਿਹਾ ਕਿ, " ਇਹ ਅੰਮ੍ਰਿਤਸਰ ਪੂਰਬੀ ਦੇ ਵਿਕਾਸ ਦਾ ਮਾਮਲਾ ਹੈ।ਮੈਂ ਇਸ ਇਲਾਕੇ ਦੇ ਲੋਕ ਦਬਾਅ ਬਣਾ ਰਹੇ ਹਨ ਇਸ ਨੇ ਇਲਾਕੇ ਦੇ ਲੋਕਾਂ ਦੀ ਬੇਇਜ਼ਤੀ ਕੀਤੀ ਹੈ।ਇਸ ਲਈ ਇਹ ਅੰਮ੍ਰਿਤਸਰ ਈਸਟ ਦੀ ਇਜ਼ੱਤ ਦੇ ਲੜਾਈ ਹੈ।"
ਉਨ੍ਹਾ ਕਿਹਾ, "ਬਾਕੀ ਹਾਲੇ ਕੋਈ ਪਤਾ ਨਹੀਂ, ਦੋ-ਤਿੰਨ ਦਿਨ ਪਏ ਨੇ ਇਸ ਦਾ ਵੀ ਰਾਂਝਾ ਰਾਜੀ ਕਰ ਦਵਾਂਗਾ, ਮੈਂ ਇੱਕ ਸੀਟ ਤੋਂ ਹੀ ਲੜਾਂਗਾ।ਜਾਂ ਉਹ ਆ ਜਾਵੇ ਉਥੇ ਦੋ-ਦੋ ਹੱਥ ਕਰ ਲਵਾਂਗੇ।ਜਾਂ ਵਹਿਲੇ ਹੋ ਜਾਵਾਂਗੇ ਜਾਂ ਪਾਰ ਲੰਘ ਜਾਵਾਂਗੇ।"
Punjab Election: ਕਾਂਗਰਸ ਨੇ ਉਮੀਦਵਾਰਾਂ ਦੀ ਆਖਰੀ ਲਿਸਟ ਕੀਤੀ ਜਾਰੀ
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਅੱਜ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 109 ਉਮੀਦਵਾਰਾਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਚੰਨੀ ਹੁਣ ਬਦੌੜ ਤੇ ਚਮਕੌਰ ਸਾਹਿਬ ਦੋਵੇਂ ਹਲਕਿਆਂ ਤੋਂ ਚੋਣ ਲੜਣਗੇ।
ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।
Punjab Election: ਭਦੌੜ ਤੋਂ ਚੋਣ ਵੀ ਚੋਣ ਲੜਨਗੇ ਚੰਨੀ
ਮੁੱਖ ਮੰਤਰੀ ਚੰਨੀ ਦੋ ਸੀਟਾਂ ਤੋਂ ਚੋਣ ਲੜਨਗੇ।ਇਸ ਤੋਂ ਇਲਾਵਾ ਕਾੰਗਰਸ ਨੇ ਕੈਪਟਨ ਖਿਲਾਫ ਪਟਿਆਲਾ ਸ਼ਹਿਰੀ ਤੋਂ ਵਿਸ਼ਨੂੰ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ।ਜਦੋਂਕਿ ਜਲਾਲਾਬਾਦ ਤੋਂ ਰਮਿੰਦਰ ਆਵਲਾ ਦੀ ਟਿਕਟ ਕੱਟਕੇ ਪਾਰਟੀ ਨੇ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਨੂੰ ਟਿਕਟ ਦਿੱਤੀ ਹੈ।ਇਸੇ ਤਰ੍ਹਾਂ ਬਰਨਾਲਾ ਸੀਟ ਲਈ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ। ਜਦੋਂਕਿ ਬਰਨਾਲਾ ਸੀਟ ਤੋਂ ਕੇਵਲ ਢਿੱਲੋਂ ਟਿਕਟ ਦੇ ਦਾਵੇਦਾਰ ਮੰਨੇ ਜਾ ਰਹੇ ਸਨ।
ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਛੱਡੀ ਕਾਂਗਰਸ
ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ ਹੈ।