Punjab Election 2022 Live Updates : ਪੰਜਾਬ ਦਾ ਸਿਆਸੀ ਮਾਹੌਲ, ਜਾਣੋ ਸੂਬੇ 'ਚ ਚੋਣਾਂ ਸਬੰਧੀ ਹੋ ਰਹੀ ਹਲਚਲ ਦੀ ਹਰ ਅਪਡੇਟ ਇੱਕ ਕਲਿਕ 'ਚ
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਮਜੀਠੀਆ ਨੇ ਕਿਹਾ ਕਿ, " ਇਹ ਅੰਮ੍ਰਿਤਸਰ ਪੂਰਬੀ ਦੇ ਵਿਕਾਸ ਦਾ ਮਾਮਲਾ ਹੈ।ਮੈਂ ਇਸ ਇਲਾਕੇ ਦੇ ਲੋਕ ਦਬਾਅ ਬਣਾ ਰਹੇ ਹਨ ਇਸ ਨੇ ਇਲਾਕੇ ਦੇ ਲੋਕਾਂ ਦੀ ਬੇਇਜ਼ਤੀ ਕੀਤੀ ਹੈ।ਇਸ ਲਈ ਇਹ ਅੰਮ੍ਰਿਤਸਰ ਈਸਟ ਦੀ ਇਜ਼ੱਤ ਦੇ ਲੜਾਈ ਹੈ।"
ਉਨ੍ਹਾ ਕਿਹਾ, "ਬਾਕੀ ਹਾਲੇ ਕੋਈ ਪਤਾ ਨਹੀਂ, ਦੋ-ਤਿੰਨ ਦਿਨ ਪਏ ਨੇ ਇਸ ਦਾ ਵੀ ਰਾਂਝਾ ਰਾਜੀ ਕਰ ਦਵਾਂਗਾ, ਮੈਂ ਇੱਕ ਸੀਟ ਤੋਂ ਹੀ ਲੜਾਂਗਾ।ਜਾਂ ਉਹ ਆ ਜਾਵੇ ਉਥੇ ਦੋ-ਦੋ ਹੱਥ ਕਰ ਲਵਾਂਗੇ।ਜਾਂ ਵਹਿਲੇ ਹੋ ਜਾਵਾਂਗੇ ਜਾਂ ਪਾਰ ਲੰਘ ਜਾਵਾਂਗੇ।"
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਨੇ ਅੱਜ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 109 ਉਮੀਦਵਾਰਾਂ ਦੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਚੰਨੀ ਹੁਣ ਬਦੌੜ ਤੇ ਚਮਕੌਰ ਸਾਹਿਬ ਦੋਵੇਂ ਹਲਕਿਆਂ ਤੋਂ ਚੋਣ ਲੜਣਗੇ।
ਸਾਰੀਆਂ ਪਾਰਟੀਆਂ ਨੇ ਲਗਪਗ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤੇ ਹਨ। ਪਾਰਟੀਆਂ ਚੋਣ ਪ੍ਰਚਾਰ ਵੀ ਜ਼ੋਰਾਂ ਦੇ ਚੱਲ ਰਿਹਾ ਹੈ। ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਫਲਿਆਂਵਾਲਾ ਨੂੰ ਉਤਾਰਿਆ ਗਿਆ ਹੈ।
ਮੁੱਖ ਮੰਤਰੀ ਚੰਨੀ ਦੋ ਸੀਟਾਂ ਤੋਂ ਚੋਣ ਲੜਨਗੇ।ਇਸ ਤੋਂ ਇਲਾਵਾ ਕਾੰਗਰਸ ਨੇ ਕੈਪਟਨ ਖਿਲਾਫ ਪਟਿਆਲਾ ਸ਼ਹਿਰੀ ਤੋਂ ਵਿਸ਼ਨੂੰ ਸ਼ਰਮਾ ਨੂੰ ਮੈਦਾਨ ‘ਚ ਉਤਾਰਿਆ।ਜਦੋਂਕਿ ਜਲਾਲਾਬਾਦ ਤੋਂ ਰਮਿੰਦਰ ਆਵਲਾ ਦੀ ਟਿਕਟ ਕੱਟਕੇ ਪਾਰਟੀ ਨੇ ਸੁਖਬੀਰ ਬਾਦਲ ਖਿਲਾਫ ਮੋਹਨ ਸਿੰਘ ਨੂੰ ਟਿਕਟ ਦਿੱਤੀ ਹੈ।ਇਸੇ ਤਰ੍ਹਾਂ ਬਰਨਾਲਾ ਸੀਟ ਲਈ ਪਵਨ ਬਾਂਸਲ ਦੇ ਬੇਟੇ ਮਨੀਸ਼ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ। ਜਦੋਂਕਿ ਬਰਨਾਲਾ ਸੀਟ ਤੋਂ ਕੇਵਲ ਢਿੱਲੋਂ ਟਿਕਟ ਦੇ ਦਾਵੇਦਾਰ ਮੰਨੇ ਜਾ ਰਹੇ ਸਨ।
ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦਾ ਐਲਾਨ ਕੀਤਾ ਹੈ।
ਸਰਕਾਰੀ ਦਫਤਰਾਂ 'ਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਏ ਆਜ਼ਮ ਦੀ ਤਸਵੀਰ ਲੱਗੇਗੀ। ਅੰਮ੍ਰਿਤਸਰ 'ਚ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲੇਗੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ 'ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਉੱਪਰ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭੁੱਲਰ ਦੇ ਮਾਮਲੇ 'ਚ ਕਮੇਟੀ ਦੀ ਅਗਲੀ ਮੀਟਿੰਗ 'ਚ ਮਾਮਲਾ ਏਜੰਡੇ 'ਤੇ ਹੋਵੇਗਾ। ਸਜਾ ਰਿਵਿਊ ਮਾਮਲੇ ਬਾਰੇ ਕਮੇਟੀ 'ਚ ਜੋ ਵੀ ਫੈਸਲਾ ਹੋਵੇਗਾ, ਉਸ ਤੋਂ ਬਾਅਦ ਐਲਜੀ ਇਸ ਬਾਰੇ ਫੈਸਲਾ ਲੈਣਗੇ।
ਮਾਝੇ 'ਚ ਬਾਜਵਾ ਪਰਿਵਾਰ ਦੇ ਦੋਫਾੜ ਹੋਣ ਤੋਂ ਬਾਅਦ ਇੱਕ ਹੋਰ ਟਕਸਾਲੀ ਕਾਂਗਰਸੀ ਪਰਿਵਾਰ ਨੇ ਕਾਂਗਰਸ ਤੋਂ ਬਗਾਵਤ ਕਰ ਦਿੱਤੀ ਹੈ। ਖਡੂਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਜਸਬੀਰ ਸਿੰਘ ਡਿੰਪਾ ਦੇ ਬੇਟੇ ਨੂੰ ਮਿਲਣ ਦੇ ਰੋਸ 'ਚ ਡਿੰਪਾ ਦੇ ਛੋਟੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਨੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਅੰਮ੍ਰਿਤਸਰ ਪੂਰਬੀ ਸੀਟ ਪੰਜਾਬ ਦੀ ਹਾਈ ਪ੍ਰੋਫਾਈਲ ਸੀਟ ਬਣ ਗਈ ਹੈ। ਇੱਥੋਂ ਸੂਬੇ ਦੇ ਦੋ ਦਿੱਗਜ ਲੀਡਰ ਆਹਮੋ-ਸਾਹਮਣੇ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਚੁਣੌਤੀ ਦੇਣ ਲਈ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਮੈਦਾਨ 'ਚ ਉਤਾਰਿਆ ਹੈ। ਹੁਣ ਜੋ ਵੀ ਇਸ ਸੀਟ ਨੂੰ ਜਿੱਤੇਗਾ, ਉਹ ਸਿਆਸਤ ਦਾ ਅਸਲ ਸਿਕੰਦਰ ਬਣੇਗਾ। ਦੋਵਾਂ ਦੀ ਨਿੱਜੀ ਰੰਜਿਸ਼ ਨੇ ਮੁਕਾਬਲੇ ਨੂੰ ਹੋਰ ਦਿਲਚਸਪ ਬਣਾ ਦਿੱਤਾ ਹੈ।
ਸਰਕਾਰੀ ਦਫਤਰਾਂ 'ਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਏ ਆਜ਼ਮ ਦੀ ਤਸਵੀਰ ਲੱਗੇਗੀ। ਅੰਮ੍ਰਿਤਸਰ 'ਚ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਸਿਆਸੀ ਆਗੂ ਦੀ ਫੋਟੋ ਨਹੀਂ ਲਗਾਈ ਜਾਵੇਗੀ ਸਿਰਫ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲੱਗਣਗੀਆਂ।
ਸੰਯੁਕਤ ਸਮਾਜ ਮੋਰਚੇ ਨੇ ਅੱਜ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਤੋਂ ਅਵਤਾਰ ਸਿੰਘ ਹਰਪਾਲਪੁਰ , ਅੰਮ੍ਰਿਤਸਰ (ਕੇਂਦਰੀ) ਤੋਂ ਕੰਵਲਜੀਤ ਸਿੰਘ ਨਾਮਧਾਰੀ , ਬਠਿੰਡਾ ਸ਼ਹਿਰੀ ਤੋਂ ਹਾਰਮਿਲਾਪ ਸਿੰਘ ਗਰੇਵਾਲ , ਲੁਧਿਆਣਾ ਪੂਰਬੀ ਤੋਂ ਰਾਜਿੰਦਰ ਸਿੰਘ ਦੇ ਨਾਂਅ ਐਲਾਨੇ ਗਏ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ , ਅਜਿਹਾ ਹੀ ਵੇਖਣ ਨੂੰ ਮਿਲ ਰਿਹਾ ਹੈ ਵਿਧਾਨ ਸਭਾ ਹਲਕਾ ਸਮਰਾਲਾ ਵਿੱਖੇ। ਜਿੱਥੇ 4 ਵਾਰ ਦੇ ਵਿਧਾਇਕ ਅਮਰੀਕ ਸਿੰਘ ਢਿਲੋਂ ਦੀ ਕਾਂਗਰਸ ਨੇ ਟਿਕਟ ਕੱਟ ਦਿੱਤੀ ਅਤੇ ਰੁਪਿੰਦਰ ਸਿੰਘ ਗਿੱਲ ਨੂੰ ਟਿਕਟ ਦਿਤਾ ਹੈ, ਜਿਸ 'ਤੇ ਅਮਰੀਕ ਸਿੰਘ ਢਿੱਲੋਂ ਵਲੋਂ ਬਗ਼ਾਵਤ ਕਰ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਪਿਛੋਕੜ
ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਜਾਰੀ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਮੁਤਾਬਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸ਼ਨੀਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਚੌਥੇ ਦਿਨ ਸੂਬੇ ਵਿੱਚ ਸਿਰਫ਼ 317 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਨਾਮਜ਼ਦਗੀ ਦੇ ਤਿੰਨ ਦਿਨਾਂ ਦੋਰਾਨ 302 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 619 ਹੋ ਗਈ ਹੈ।
- - - - - - - - - Advertisement - - - - - - - - -