Punjab Election 2022:ਨਵਜੋਤ ਸਿੱਧੂ ਦੇ 'ਪੰਜਾਬ ਮਾਡਲ' ਨੂੰ ਮਿਲੀ ਮਨਜ਼ੂਰੀ, ‘ਮੈਨੀਫੈਸਟੋ’ 'ਚ ਹੋਏਗਾ ਸ਼ਾਮਲ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਅੰਦਰ ਵੱਡੀ ਕਾਮਯਾਬੀ ਮਿਲਦੀ ਨਜ਼ਰ ਆ ਰਹੀ ਹੈ। ਨਵਜੋਤ ਸਿੱਧੂ ਵਿਧਾਨ ਸਭਾ ਚੋਣਾਂ 'ਚ ਆਪਣੇ 'ਪੰਜਾਬ ਮਾਡਲ' ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ।
Punjab News: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਅੰਦਰ ਵੱਡੀ ਕਾਮਯਾਬੀ ਮਿਲਦੀ ਨਜ਼ਰ ਆ ਰਹੀ ਹੈ। ਨਵਜੋਤ ਸਿੱਧੂ ਵਿਧਾਨ ਸਭਾ ਚੋਣਾਂ 'ਚ ਆਪਣੇ 'ਪੰਜਾਬ ਮਾਡਲ' ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਨਵਜੋਤ ਸਿੱਧੂ ਦੇ ‘ਪੰਜਾਬ ਮਾਡਲ’ ਨੂੰ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੇਸ਼ ਕੀਤੇ ਜਾਣ ਵਾਲੇ ਕਾਂਗਰਸ ਪਾਰਟੀ ਦੇ ‘ਮੈਨੀਫੈਸਟੋ’ ਵਿੱਚ ਵੀ ਥਾਂ ਦਿੱਤੀ ਜਾਵੇਗੀ।
ਨਵਜੋਤ ਸਿੱਧੂ ਲਗਾਤਾਰ ਪੰਜਾਬ ਮਾਡਲ ਨੂੰ ਕਾਂਗਰਸ ਦੇ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਸਨ। ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੇ ਪੰਜਾਬ ਮਾਡਲ ਨੂੰ ਪੰਜਾਬ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਇੱਕ ਹਫ਼ਤੇ ਅੰਦਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕਰੇਗੀ।
ਇਸ ਮਾਮਲੇ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, ”ਸਾਨੂੰ ਮੈਨੀਫੈਸਟੋ ਵਿੱਚ ਕੁਝ ਹੋਰ ਨੁਕਤੇ ਸ਼ਾਮਲ ਕਰਨ ਦੀ ਲੋੜ ਹੈ। ਸਿੱਧੂ ਜੋ ਪੰਜਾਬ ਮਾਡਲ ਪੇਸ਼ ਕਰ ਰਹੇ ਹਨ, ਉਹ ਵੀ ਕਾਂਗਰਸ ਦਾ ਹੀ ਮਾਡਲ ਹੈ।
ਨਵਜੋਤ ਸਿੱਧੂ ਨੇ ਵੀ ਆਪਣੇ ਪੰਜਾਬ ਮਾਡਲ ਦਾ ਵਿਸਥਾਰ ਕੀਤਾ ਹੈ। ਸਿੱਧੂ ਨੇ ਇਸ ਵਿੱਚ ਪ੍ਰਵਾਸੀ ਭਾਰਤੀਆਂ ਤੇ ਖੇਡਾਂ ਸਬੰਧੀ ਕੁਝ ਮੁੱਦੇ ਵੀ ਸ਼ਾਮਲ ਕੀਤੇ ਹਨ। ਸਿੱਧੂ ਨੇ ਕਿਹਾ ਕਿ ਮਾਲਵੇ ਵਿੱਚ ਚਾਰ ਨਵੇਂ ਵਿਦਿਅਕ ਅਦਾਰੇ ਖੋਲ੍ਹੇ ਜਾਣਗੇ, ਜਦੋਂ ਕਿ ਦੋਆਬਾ ਅਤੇ ਮਾਝੇ ਵਿੱਚ ਇੱਕ-ਇੱਕ ਵਿਦਿਅਕ ਸੰਸਥਾ ਖੋਲ੍ਹੀ ਜਾਵੇਗੀ।
ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਹਮਲਾ ਬੋਲਿਆ ਹੈ। ਨਵਜੋਤ ਸਿੱਧੂ ਨੇ ਦਾਅਵਾ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਹਨ ਤਾਂ ਇਸ ਦੀ ਜਾਂਚ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :