Punjab Election 2022: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਚੁੱਕਾ ਹੈ। ਇਨ੍ਹਾਂ ਚੋਣਾਂ ਵਿੱਚ 2.09 ਕਰੋੜ ਲੋਕ ਆਪਣੀ ਵੋਟ ਦੀ ਵਰਤੋਂ ਕਰਕੇ ਅਗਲੇ 5 ਸਾਲਾਂ ਲਈ ਸੂਬੇ ਦਾ ਭਵਿੱਖ ਤੈਅ ਕਰਨਗੇ। ਇਸ ਵਿੱਚ ਇੱਕ ਕਰੋੜ ਮਹਿਲਾ ਵੋਟਰ ਹਨ। ਜੇਕਰ ਪਿਛਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ 'ਤੇ ਨਜ਼ਰ ਮਾਰੀਏ ਤਾਂ ਮਰਦਾਂ ਦੇ ਮੁਕਾਬਲੇ ਔਰਤਾਂ ਦੀ ਵੋਟ ਪ੍ਰਤੀਸ਼ਤਤਾ ਵਧ ਰਹੀ ਹੈ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪੰਜਾਬਣਾਂ ਸਿਆਸੀ ਸਮੀਕਰਨ ਬਦਲ ਸਕਦੀਆਂ ਹਨ।


ਦਿਲਚਸਪ ਗੱਲ ਹੈ ਕਿ ਇਨ੍ਹਾਂ ਅੰਕੜਿਆਂ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਦਾ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਝੁਕਾਅ ਹੈ। ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਹਰ ਵੱਡੀ ਪਾਰਟੀ ਨੇ ਹੁਣ ਤੱਕ ਪੰਜਾਬ ਵਿੱਚ ਮਹਿਲਾ ਵੋਟਰਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਪਾਰਟੀਆਂ ਦਾ ਮਹਿਲਾ ਵੋਟਰਾਂ 'ਤੇ ਧਿਆਨ ਵਧੇਗਾ।

ਹੁਣ ਤੱਕ ਦੀ ਸੂਚੀ ਅਨੁਸਾਰ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2.09 ਕਰੋੜ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 99 ਲੱਖ ਮਹਿਲਾ ਵੋਟਰ ਹਨ। ਸੋਧੀ ਹੋਈ ਸੂਚੀ ਤੋਂ ਬਾਅਦ ਮਹਿਲਾ ਵੋਟਰਾਂ ਦਾ ਅੰਕੜਾ 1 ਕਰੋੜ ਨੂੰ ਪਾਰ ਕਰ ਜਾਵੇਗਾ। 2019 ਦੀਆਂ ਲੋਕ ਸਭਾ ਚੋਣਾਂ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਇੱਥੇ 1 ਕਰੋੜ 98 ਲੱਖ 78 ਹਜ਼ਾਰ 654 ਵੋਟਰ ਸਨ। ਇਨ੍ਹਾਂ ਵਿੱਚੋਂ 1 ਕਰੋੜ 5 ਲੱਖ 3 ਹਜ਼ਾਰ 108 ਪੁਰਸ਼ ਵੋਟਰ ਤੇ 93 ਲੱਖ 75 ਹਜ਼ਾਰ 546 ਮਹਿਲਾ ਵੋਟਰ ਸਨ।

ਵੋਟਿੰਗ ਆਊਟਪੁੱਟ ਦੀ ਗੱਲ ਕਰੀਏ ਤਾਂ 78.5% ਮਰਦਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਮਰਦਾਂ ਨੂੰ ਪਛਾੜਦੇ ਹੋਏ 79.2% ਮਹਿਲਾ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 2017 ਤੇ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਦੇ ਅੰਕੜੇ ਵੀ ਇਸੇ ਤਰ੍ਹਾਂ ਦੇ ਸਨ। 2012 ਵਿੱਚ, 77.58% ਮਰਦ ਤੇ 78.90% ਔਰਤਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 2017 ਵਿੱਚ, 78.5% ਪੁਰਸ਼ਾਂ ਤੇ 79.2% ਔਰਤਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

 

ਇਸ ਲਈ ਸਿਆਸੀ ਪਾਰਟੀਆਂ ਨੂੰ ਮਹਿਲੀ ਸ਼ਕਤੀ ਦਾ ਡਰ ਸਤਾ ਰਿਹਾ ਹੈ। ਤਕਰੀਬਨ ਸਾਰੀਆਂ ਹੀ ਪਾਰਟੀਆਂ ਨੇ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ। ਆਮ ਆਦਮੀ ਪਾਰਟੀ (AAP) 2022 ਦੀਆਂ ਚੋਣਾਂ ਲਈ ਔਰਤਾਂ ਨਾਲ ਵਾਅਦੇ ਕਰਨ ਲਈ ਸਭ ਤੋਂ ਪਹਿਲਾਂ ਅੱਗੇ ਆਈ। ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਦੂਜੀਆਂ ਪਾਰਟੀਆਂ ਨੇ ਸਭ ਤੋਂ ਪਹਿਲਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਪਰ ਫਿਰ ਖ਼ੁਦ ਔਰਤਾਂ ਲਈ ਐਲਾਨ, ਵਾਅਦੇ ਕਰਨ ਲਈ ਅੱਗੇ ਆ ਗਈਆਂ।

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਗਰੰਟੀ ਤਹਿਤ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਸੱਤਾ 'ਚ ਆਈ ਤਾਂ ਪੰਜਾਬ ਦੀਆਂ ਸਾਰੀਆਂ ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ 1000 ਰੁਪਏ ਟਰਾਂਸਫਰ ਕੀਤੇ ਜਾਣਗੇ। ਬਜ਼ੁਰਗ ਔਰਤਾਂ ਦੀ ਮਹੀਨਾਵਾਰ ਬੁਢਾਪਾ ਪੈਨਸ਼ਨ 1000 ਰੁਪਏ ਵਧਾਉਣ ਦਾ ਵੀ ਐਲਾਨ ਕੀਤਾ ਗਿਆ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਘਰੇਲੂ ਖਰਚਿਆਂ ਲਈ ਘਰੇਲੂ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਇਸ ਸਕੀਮ ਨੂੰ ਮਾਤਾ ਖੀਵੀ ਜੀ ਦੀ ਰਸੋਈ ਦਾ ਨਾਮ ਦਿੱਤਾ ਗਿਆ। ਇਸ ਦੇ ਨਾਲ ਹੀ ਔਰਤਾਂ ਲਈ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਔਰਤਾਂ ਲਈ ਕੀਤੇ ਗਏ ਐਲਾਨਾਂ 'ਤੇ ਸਭ ਤੋਂ ਪਹਿਲਾਂ ਕੇਜਰੀਵਾਲ 'ਤੇ ਵਰ੍ਹੇ। ਇਸ ਦੇ ਨਾਲ ਹੀ ਬਰਨਾਲਾ ਖੇਤਰ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਰੱਖੀ ਗਈ ਰੈਲੀ ਵਿੱਚ ਸਭ ਤੋਂ ਵੱਧ ਔਰਤਾਂ ਵੋਟਰਾਂ ਨੂੰ ਲੁਭਾਉਣ ਲਈ ਐਲਾਨ ਕੀਤੇ ਗਏ:

ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਤੇ ਸਾਲ ਵਿੱਚ 8 ਐਲਪੀਜੀ ਸਿਲੰਡਰ ਮੁਫ਼ਤ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਕਾਲਜਾਂ ਵਿੱਚ ਦਾਖ਼ਲਾ ਲੈਣ ਵਾਲੀਆਂ ਲੜਕੀਆਂ ਲਈ ਦੋ ਪਹੀਆ ਵਾਹਨਾਂ ਦਾ ਐਲਾਨ ਕੀਤਾ ਗਿਆ।

ਬੱਚੀਆਂ ਨੂੰ 12ਵੀਂ ਜਮਾਤ ਪਾਸ ਕਰਨ 'ਤੇ 20,000 ਰੁਪਏ, 10ਵੀਂ ਜਮਾਤ ਪਾਸ ਕਰਨ 'ਤੇ 15,000 ਰੁਪਏ ਤੇ 5ਵੀਂ ਜਮਾਤ ਪਾਸ ਕਰਨ 'ਤੇ 5,000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ।

ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਹੁਨਰ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ। ਔਰਤਾਂ ਨੂੰ ਘਰ ਤੋਂ ਕਾਰੋਬਾਰ ਸ਼ੁਰੂ ਕਰਨ ਲਈ 2 ਤੋਂ 16 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦੇਣ ਦਾ ਐਲਾਨ ਕੀਤਾ।

ਔਰਤਾਂ ਲਈ ਕਾਰੋਬਾਰ ਸ਼ੁਰੂ ਕਰਨ ਜਾਂ ਕਰਨ ਲਈ ਸਰਕਾਰੀ ਦਫ਼ਤਰ ਵਿੱਚ ਵੱਖਰੀ ਖਿੜਕੀ ਬਣਾਉਣ ਦਾ ਐਲਾਨ ਕੀਤਾ।
 
 
 
 
 

ਇਹ ਵੀ ਪੜ੍ਹੋ : ਵੱਡੀ ਖ਼ਬਰ! ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਭਵਨ ਨਾਲ ਜੁੜੇ 400 ਤੋਂ ਵੱਧ ਕਰਮਚਾਰੀ ਕੋਰੋਨਾ ਪੌਜ਼ੇਟਿਵ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490