Punjab Election 2022: ਪ੍ਰਨੀਤ ਕੌਰ ਦੇਵੇਗੀ ਕਾਂਗਰਸ ਨੂੰ ਝਟਕਾ? ਬੀਜੇਪੀ ਦੀ ਮੀਟਿੰਗ 'ਚ ਸ਼ਿਰਕਤ ਨਾਲ ਛਿੜੀ ਨਵੀਂ ਚਰਚਾ
Punjab Election : ਕਾਂਗਰਸ ਹਾਈਕਮਾਂਡ ਦੇ ਫੈਸਲੇ ਤੋਂ ਨਾਰਾਜ਼ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕਰ ਲਿਆ ਹੈ। ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੇ ਭਾਜਪਾ ਨਾਲ ਗੱਠਜੋੜ ਕੀਤਾ ਹੈ।
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਹੁਣ ਬਾਗੀ ਰਵੱਈਆ ਅਪਣਾ ਲਿਆ ਹੈ। ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ਿਰਕਤ ਕੀਤੀ। ਇਸ ਨਾਲ ਨਵੀਂ ਚਰਚਾ ਛਿੜ ਗਈ ਹੈ। ਪ੍ਰਨੀਤ ਕੌਰ ਨੇ ਪਹਿਲਾਂ ਹੀ ਕਾਂਗਰਸੀ ਉਮੀਦਵਾਰਾਂ ਦੇ ਪ੍ਰਚਾਰ ਤੋਂ ਦੂਰੀ ਬਣਾ ਰੱਖੀ ਹੈ।
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਉਹ ਆਪਣੇ ਪਰਿਵਾਰ ਨਾਲ ਹੈ। ਪ੍ਰਨੀਤ ਕੌਰ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਪਤੀ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਵੋਟਾਂ ਮੰਗ ਰਹੀ ਹੈ। ਕਾਂਗਰਸੀ ਲੀਡਰ ਇਸ ਨੂੰ ਅਨੁਸਾਸ਼ਨ ਦੇ ਖਿਲਾਫ ਦੱਸ ਰਹੇ ਹਨ ਪਰ ਹਾਈਕਮਾਨ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਯਾਦ ਰਹੇ ਪਿਛਲੇ ਸਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨਾਲ ਕੁੜੱਤਣ ਕਾਰਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਈ ਸੀ। ਕਾਂਗਰਸ ਹਾਈਕਮਾਂਡ ਦੇ ਫੈਸਲੇ ਤੋਂ ਨਾਰਾਜ਼ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕਰ ਲਿਆ ਹੈ। ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੇ ਭਾਜਪਾ ਨਾਲ ਗੱਠਜੋੜ ਕੀਤਾ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪਟਿਆਲਾ ਤੋਂ ਸੰਸਦ ਮੈਂਬਰ ਕੌਰ ਨੇ ਭਾਜਪਾ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ ਕਿਉਂਕਿ ਇਹ ਉਨ੍ਹਾਂ ਦੇ ਪਤੀ ਤੇ ਭਾਰਤੀ ਜਨਤਾ ਪਾਰਟੀ ਦੇ ਸਹਿਯੋਗੀ ਅਮਰਿੰਦਰ ਸਿੰਘ ਲਈ ਕੀਤੀ ਗਈ ਸੀ। ਪੀਐਲਸੀ, ਭਾਜਪਾ ਦੇ ਗਠਜੋੜ ਵਿੱਚ ਅਕਾਲੀ ਦਲ (ਯੂਨਾਈਟਿਡ) ਵੀ ਸ਼ਾਮਲ ਹੈ। ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਪਟਿਆਲਾ ਤੋਂ ਸਾਬਕਾ ਮੇਅਰ ਵਿਨੋਦ ਸ਼ਰਮਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਵਿਨੋਦ ਸ਼ਰਮਾ ਨੇ ਪ੍ਰਨੀਤ ਕੌਰ ਨੂੰ ਆਪ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ। ਵਿਨੋਦ ਸ਼ਰਮਾ ਦਾ ਕਹਿਣਾ ਹੈ ਕਿ ਜੇਕਰ ਪ੍ਰਨੀਤ ਕੌਰ ਕਾਂਗਰਸ ਉਮੀਦਵਾਰ ਲਈ ਪ੍ਰਚਾਰ ਨਹੀਂ ਕਰਦੀ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕਾਂਗਰਸ ਨੇ ਕੁਝ ਮਹੀਨੇ ਪਹਿਲਾਂ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904