ਮੋਗਾ: ਪੰਜਾਬ ਕਾਂਗਰਸ ਨੇ ਸ਼ਨੀਵਾਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਪਾਰਟੀ ਖਿਲਾਫ ਕਈ ਬਗਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਇਸ ਸਭ ਦੇ ਦੌਰਾਨ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸ਼ਨੀਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਮੋਗਾ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸੀ।
ਦੱਸ ਦਈਏ ਕਿ ਬਾਲੀਵੁੱਡ ਐਕਟਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਰਜੋਤ ਕਮਲ ਨਾਰਾਜ਼ ਸੀ। ਜਦੋਂ ਤੋਂ ਮਾਲਵਿਕਾ ਕਾਂਗਰਸ 'ਚ ਸ਼ਾਮਲ ਹੋਈ, ਉਦੋਂ ਤੋਂ ਹੀ ਕਿਆਸ ਲਗਾਏ ਜਾ ਰਹੇ ਸੀ ਕਿ ਕਾਂਗਰਸ ਉਨ੍ਹਾਂ ਨੂੰ ਮੋਗਾ ਤੋਂ ਟਿਕਟ ਦੇਵੇਗੀ। ਹੁਣ ਮਾਲਵਿਕਾ ਸੂਦ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਦਾ ਨਾਂ ਕਾਂਗਰਸ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਵਿੱਚ ਵੀ ਹੈ।
ਹਰਜੋਤ ਕਮਲ ਨੇ ਕਿਹਾ ਕਿ ਉਨ੍ਹਾਂ ਨੇ ਮੋਗਾ ਵਿੱਚ ਕਾਂਗਰਸ ਨੂੰ ਅਜਿਹੇ ਸਮੇਂ ਵਿੱਚ ਮੁੜ ਸੁਰਜੀਤ ਕੀਤਾ ਜਦੋਂ ਕੋਈ ਕਾਂਗਰਸ ਦਾ ਨਾਂਅ ਨਹੀਂ ਲੈਂਦਾ ਸੀ ਪਰ ਪਾਰਟੀ ਨੇ ਇਸ ਨੂੰ ਨਜ਼ਰਅੰਦਾਜ਼ ਕਰਕੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਹੈ।
ਇਨ੍ਹਾਂ ਹੀ ਨਹੀਂ ਉਨ੍ਹਾਂ ਕਿਹਾ ਕਿ ਮਾਲਵਿਕਾ ਸੂਦ ਦੀ ਇੱਕੋ ਇੱਕ ਪਛਾਣ ਹੈ ਕਿ ਉਹ ਸੋਨੂੰ ਸੂਦ ਦੀ ਭੈਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਮੈਂ ਇਸ ਲਈ ਇਨਕਾਰ ਕਰ ਦਿੱਤਾ ਕਿਉਂਕਿ ਮੈਂ ਮੋਗਾ ਨਹੀਂ ਛੱਡਾਂਗਾ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸੋਨੂੰ ਸੂਦ ਦੀ ਫਾਊਂਡੇਸ਼ਨ ਨੂੰ ਵਿਦੇਸ਼ਾਂ ਤੋਂ ਕਾਫੀ ਫੰਡ ਮਿਲ ਰਹੇ ਹਨ ਪਰ ਉਹ ਇਸ ਦੀ ਵਰਤੋਂ ਆਪਣੇ ਸਿਆਸੀ ਮਕਸਦਾਂ ਲਈ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਸੋਨੂੰ ਸੂਦ ਖੁਦ ਵੀ ਕਾਂਗਰਸ 'ਚ ਆਉਂਦੇ ਤਾਂ ਉਨ੍ਹਾਂ ਨੇ ਹਾਮੀ ਭਰੀ ਹੁੰਦੀ ਪਰ ਸੋਨੂੰ ਸੂਦ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸ 'ਚ ਸ਼ਾਮਲ ਨਹੀਂ ਹੋਏ ਅਤੇ ਨਾ ਹੀ ਉਹ ਕਾਂਗਰਸ ਲਈ ਪ੍ਰਚਾਰ ਕਰਨਗੇ।
ਇਹ ਵੀ ਪੜ੍ਹੋ: Virat Kohli ਨੇ ਛੱਡੀ ਟੈਸਟ ਦੀ ਕਪਤਾਨੀ, ਟਵੀਟ ਕਰਕੇ ਦਿੱਤੀ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin