Punjab Assembly Election 2022: ਪੰਜਾਬ ਦਾ ਸਿਆਸੀ ਪਾਰਾ ਅੱਜ ਹੋਰ ਚੜ੍ਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਲੀਡਰ ਰਾਹੁਲ ਗਾਂਧੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚੇ ਹੋਏ ਹਨ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਰੈਲੀਆਂ ਕਰ ਰਹੇ ਹਨ। ਜਿੱਥੇ ਪ੍ਰਧਾਨ ਮੰਤਰੀ ਦੀ ਜਨਸਭਾ ਜਲੰਧਰ 'ਚ ਹੋਵੇਗੀ, ਉਥੇ ਹੀ ਹੁਸ਼ਿਆਰਪੁਰ 'ਚ ਰਾਹੁਲ ਗਾਂਧੀ ਦੀ ਰੈਲੀ ਰੱਖੀ ਗਈ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਹੁਸ਼ਿਆਰਪੁਰ 'ਚ ਪਦਯਾਤਰਾ ਪ੍ਰੋਗਰਾਮ ਹੈ।



ਸਭ ਤੋਂ ਅਹਿਮ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਹੈ ਕਿਉਂਕਿ ਕਿਸਾਨਾਂ ਨੇ ਇਸ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ। ਇਹ ਵੀ ਅਹਿਮ ਹੈ ਕਿ ਇਸ ਤੋਂ ਪਹਿਲਾਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਗਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ ਸੀ। ਇਸ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਪਿਛਲੇ ਹਫਤੇ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ ਸੀ। ਪ੍ਰਧਾਨ ਮੰਤਰੀ 16 ਤੇ 17 ਫਰਵਰੀ ਨੂੰ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਵੀ ਸੰਬੋਧਨ ਕਰਨ ਜਾ ਰਹੇ ਹਨ। ਉਨ੍ਹਾਂ ਦੀ 16 ਫਰਵਰੀ ਨੂੰ ਪਠਾਨਕੋਟ ਤੇ 17 ਫਰਵਰੀ ਨੂੰ ਅਬੋਹਰ ਵਿੱਚ ਰੈਲੀ ਹੋਵੇਗੀ।

ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਹੁਸ਼ਿਆਰਪੁਰ 'ਚ ਰੈਲੀ ਕਰਨਗੇ। ਕਾਂਗਰਸ ਦੀ ਇਹ ਰੈਲੀ ਸਵੇਰੇ 11.30 ਵਜੇ ਸ਼ਹਿਰ ਦੇ ਰੌਸ਼ਨ ਗਰਾਊਂਡ ਵਿਖੇ ਰੱਖੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸੋਮਵਾਰ ਨੂੰ ਹੁਸ਼ਿਆਰਪੁਰ ਆਉਣਗੇ। ਉਸ ਦਾ ਸ਼ਹਿਰ ਵਿੱਚ ਪੈਦਲ ਯਾਤਰਾ ਦੀ ਯੋਜਨਾ ਹੈ। ਕੇਜਰੀਵਾਲ ਦੀ ਪਦਯਾਤਰਾ 12.30 ਵਜੇ ਸ਼ੁਰੂ ਹੋਵੇਗੀ।

ਬੇਹੱਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੋਦੀ ਦੀ ਰੈਲੀ
ਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਆਦਮਪੁਰ ਤੋਂ ਲੈ ਕੇ ਜਲੰਧਰ ਦੇ ਪੀਏਪੀ ਗਰਾਊਂਡ ਤੱਕ ਹਰ ਪਾਸੇ ਪੁਲਿਸ ਤਾਇਨਾਤ ਕੀਤੀ ਗਈ ਹੈ। ਰੈਲੀ ਲਈ ਤਿੰਨ ਪੱਧਰਾਂ 'ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਇਸ ਦੇ ਨਾਲ ਪਹਿਲਾਂ ਪੰਜਾਬ ਪੁਲਿਸ, ਬੀਐਸਐਫ, ਸੀਆਰਪੀਐਫ ਤੇ ਕਮਾਂਡੋ ਦਸਤੇ ਤਾਇਨਾਤ ਕੀਤੇ ਜਾਣਗੇ। ਡੌਗ ਸਕੁਐਡ, ਬੰਬ ਸਕੁਐਡ, ਦੰਗਾ ਰੋਕੂ ਦਸਤਾ ਵੀ ਤਾਇਨਾਤ ਕੀਤਾ ਗਿਆ ਹੈ। ਪੁਲਿਸ ਦੀਆਂ ਸੀਸੀਟੀਵੀ ਵੈਨਾਂ ਹਰ ਥਾਂ ਮੌਜੂਦ ਰਹਿਣਗੀਆਂ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕੁਝ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904