Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਰਾਹੁਲ ਗਾਂਧੀ ਕਾਂਗਰਸ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲਦੇ ਨਜ਼ਰ ਆਉਣਗੇ। ਰਾਹੁਲ ਗਾਂਧੀ ਅੱਜ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਰਾਹੁਲ ਗਾਂਧੀ ਪੰਜਾਬ ਵਿੱਚ ਪਾਰਟੀ ਦੇ ਸਾਰੇ 117 ਉਮੀਦਵਾਰਾਂ ਦੇ ਨਾਲ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿੱਚ ਅਰਦਾਸ ਤੇ ਲੰਗਰ ਛਕਣਗੇ।



ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਤੋਂ ਪਾਰਟੀ ਦੀ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ। ਕਾਂਗਰਸ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਤੇ ਜਲਦੀ ਹੀ ਹੋਰ ਨਾਵਾਂ ਦਾ ਐਲਾਨ ਕਰਨ ਦੀ ਉਮੀਦ ਹੈ। ਪਾਰਟੀ ਮੁਤਾਬਕ ਸਾਬਕਾ ਕਾਂਗਰਸ ਪ੍ਰਧਾਨ ਵੀਰਵਾਰ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਪਹੁੰਚਣਗੇ। ਅੰਮ੍ਰਿਤਸਰ ਪੁੱਜਣ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ 117 ਪਾਰਟੀ ਉਮੀਦਵਾਰਾਂ ਦੇ ਨਾਲ ਲੰਗਰ ਵਿੱਚ ਪ੍ਰਸ਼ਾਦਾ ਛਕਣਗੇ।

ਰਾਹੁਲ ਗਾਂਧੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਾਨ 'ਤੇ ਵੀ ਮੱਥਾ ਟੇਕਣਗੇ।ਦੁਪਹਿਰ ਬਾਅਦ ਰਾਹੁਲ ਅੰਮ੍ਰਿਤਸਰ ਤੋਂ 100 ਕਿਲੋਮੀਟਰ ਦੂਰ ਜਲੰਧਰ ਪਹੁੰਚਣਗੇ। ਬਾਅਦ ਵਿੱਚ ਸ਼ਾਮ ਨੂੰ ਰਾਹੁਲ ਗਾਂਧੀ ਦਿੱਲੀ ਪਰਤਣ ਤੋਂ ਪਹਿਲਾਂ ਜਲੰਧਰ ਦੇ ਮਿੱਠਾਪੁਰ ਵਿੱਚ ਪੰਜਾਬ ਫਤਿਹ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ।

ਪੰਜਾਬ ਦੌਰੇ 'ਤੇ ਕਾਂਗਰਸ ਨੇਤਾਵਾਂ ਦੇ ਅੰਦਰੂਨੀ ਕਲੇਸ਼ ਨਾਲ ਨਜਿੱਠਣਾ ਵੀ ਰਾਹੁਲ ਗਾਂਧੀ ਸਾਹਮਣੇ ਚੁਣੌਤੀ ਹੈ।ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਦਬਾਅ ਪਾਇਆ ਜਾ ਰਿਹਾ ਹੈ।ਇਹ ਮੁੱਦਾ ਪਾਰਟੀ ਆਗੂ ਰਾਹੁਲ ਗਾਂਧੀ ਦੇ ਸਾਹਮਣੇ ਵੀ ਉਠਾ ਸਕਦੇ ਹਨ।

ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਸਰੀਰਕ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 31 ਜਨਵਰੀ ਤੱਕ ਵਧਾ ਦਿੱਤੀ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ