ਗੁਰਦਾਸਪੁਰ : ਦੇਸ਼  ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੌਰੇ ਉੱਤੇ ਹਨ ,ਜਿਸਦੇ ਚੱਲਦਿਆਂ ਅੱਜ ਉਹ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਗਾਰਾ ਅਤੇ ਦੀਨਾਨਗਰ ਤੋਂ ਭਾਜਪਾ ਉਮੀਦਵਾਰ ਰੇਨੂ ਕਸ਼ਿਅਪ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਣ ਲਈ ਪੁੱਜੇ ਹਨ , ਉਥੇ ਹੀ ਗੁਰਦਾਸਪੁਰ ਵਿਖੇ ਚੋਣ ਰੈਲੀ ਨੂੰ  ਸੰਬੋਧਨ ਕਰਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਨੇ ਜੋ ਕਿਹਾ ਉਹ ਪੂਰਾ ਵੀ ਕੀਤਾ। 

 

ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਸਿੱਖਿਆ ਉੱਤੇ ਚਲਣ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਪੰਜਾਬ ਦੀ ਧਰਤੀ ਸੂਰਵੀਰਾਂ ਦੀ ਧਰਤੀ ਹੈ, ਜਿੰਨੀਆਂ ਕੁਰਬਾਨੀਆਂ ਪੰਜਾਬ ਦੇ ਲੋਕਾਂ ਨੇ ਦਿੱਤੀਆਂ ਹਨ ਅਤੇ ਓਨੀਆਂ ਕਿਸੇ ਨੇ ਨਹੀਂ ਦਿਤੀਆ। ਦੇਸ਼ ਉੱਤੇ ਬੁਰੀ ਨਜ਼ਰ ਟਿਕਾਉਣ ਵਾਲੀਆਂ ਵਿਰੋਧੀ ਤਾਕਤਾਂ ਦੇ ਬਾਰੇ ਵਿੱਚ ਬੋਲਦੇ ਹੋਏ ਕਿਹਾ ਕਿ ਉਹ ਆਪਣੇ ਦੇਸ਼ ਵੱਲ ਕਿਸੇ ਨੂੰ ਦੇਖਣ ਨਹੀਂ ਦੇਣਗੇ ,ਚਾਹੇ ਉਸਦੇ ਲਈ ਉਨ੍ਹਾਂ ਨੂੰ ਜੋ ਵੀ ਕੁਰਬਾਨੀ ਦੇਣੀ ਪਈ, ਉਹ ਦੇਣਗੇ। 

 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੇਂਦਰ ਸਰਕਾਰ ਦੀਆਂ ਸਕੀਮਾਂ ਪੰਜਾਬ ਵਿੱਚ ਲਾਗੂ ਨਹੀਂ ਕੀਤੀਆਂ ,ਉਹ ਭਾਜਪਾ ਸਰਕਾਰ ਆਉਣ ਉੱਤੇ ਲਾਗੂ ਹੋਣਗੀਆਂ। ਇਸਦੇ ਇਲਾਵਾ ਉਨ੍ਹਾਂ ਨੇ ਰਾਹੁਲ ਗਾਂਧੀ ਉੱਤੇ ਵੀ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਾਰਤ ਨੇ ਚੀਨ ਅਤੇ ਪਾਕਿਸਤਾਨ ਦੀ ਦੋਸਤੀ ਹੋਣ ਦਿੱਤੀ, ਜਿਸਦੇ ਬਾਰੇ ਵਿੱਚ ਉਨ੍ਹਾਂ ਨੇ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੀ ਦੋਸਤੀ ਕਾਂਗਰਸ ਦੇ ਸਮੇਂ ਤੋਂ ਹੀ ਸ਼ੁਰੂ ਹੋ ਗਈ ਸੀ। ਉਥੇ ਹੀ ਰਾਜਨਾਥ ਨੇ ਭਾਜਪਾ ਦੇ ਉਮੀਦਵਾਰਾਂ ਦੇ ਹੱਕ 'ਚ ਵੋਟ ਪਾਉਣ ਅਤੇ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਲੋਕਾਂ ਨੂੰ ਕੀਤੀ ਅਤੇ ਇਸ ਦੇ ਨਾਲ ਹੀ ਆਪਣੇ ਸੰਬੋਧਨ ਦੇ ਆਖਿਰ 'ਚ ਉਨ੍ਹਾਂ ਆਪਣੀ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ। 

 


 


ਇਹ ਵੀ ਪੜ੍ਹੋ : ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ 'ਚ ਡੇਰਾ ਪ੍ਰੇਮੀ ਦੀ ਹੱਤਿਆ ਦੇ ਮਾਮਲੇ 'ਚ ਤਿੰਨੋਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490