ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਅਕਾਲੀ ਦਲ ਨੇ ਕੁੱਲ 95 ਉਮੀਦਵਾਰ ਐਲਾਨ ਦਿੱਤੇ ਹਨ। ਅਕਾਲੀ ਦਲ ਇਸ ਵਾਰ ਬਸਪਾ ਨਾਲ ਰਲ ਕੇ ਚੋਣ ਲੜ ਰਿਹਾ ਹੈ।