Punjab Election 2022: ਸੰਯੁਕਤ ਸਮਾਜ ਮੋਰਚਾ ਦਾ ਆਮ ਆਦਮੀ ਪਾਰਟੀ ਨਾਲ ਹੋਏਗਾ ਗਠਜੋੜ? ਬਲਵੀਰ ਰਾਜੇਵਾਲ ਨੇ ਕਹੀ ਵੱਡੀ ਗੱਲ
ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸੂਬੇ 'ਚ ਨਵਾਂ ਗਠਜੋੜ ਦੇਖਣ ਨੂੰ ਮਿਲ ਸਕਦਾ ਹੈ। ਸੰਯੁਕਤ ਸਮਾਜ ਮੋਰਚੇ (Sanyukt Samaj Morcha) ਨੇ ਆਮ ਆਦਮੀ ਪਾਰਟੀ (AAP) ਨਾਲ ਗਠਜੋੜ ਦਾ ਰਸਤਾ ਖੁੱਲ੍ਹਾ ਰੱਖਿਆ ਹੈ।
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਸੂਬੇ 'ਚ ਨਵਾਂ ਗਠਜੋੜ ਦੇਖਣ ਨੂੰ ਮਿਲ ਸਕਦਾ ਹੈ। ਸੰਯੁਕਤ ਸਮਾਜ ਮੋਰਚੇ (Sanyukt Samaj Morcha) ਨੇ ਆਮ ਆਦਮੀ ਪਾਰਟੀ (AAP) ਨਾਲ ਗਠਜੋੜ ਦਾ ਰਸਤਾ ਖੁੱਲ੍ਹਾ ਰੱਖਿਆ ਹੈ। ਸੰਯੁਕਤ ਸਮਾਜ ਮੋਰਚੇ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ।
ਬਲਵੀਰ ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਸਾਨ ਆਗੂ ਤੋਂ ਸਿਆਸਤਦਾਨ ਬਣੇ ਬਲਵੀਰ ਰਾਜੇਵਾਲ ਨੇ ਕਿਹਾ, ''ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ। ਅਸੀਂ ਇਸ ਗੱਲ ਤੋਂ ਇਨਕਾਰ ਨਹੀਂ ਕਰ ਸਕਦੇ ਕਿ ਅਸੀਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਨਹੀਂ ਕਰਾਂਗੇ।
ਇਸ ਤੋਂ ਪਹਿਲਾਂ ਬਲਵੀਰ ਰਾਜੇਵਾਲ ਨੇ ਐਤਵਾਰ ਨੂੰ ਦਿੱਲੀ ਜਾ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ। ਸੋਮਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ।
ਕੀ ਆਮ ਆਦਮੀ ਪਾਰਟੀ ਵਾਪਸ ਲਵੇਗੀ ਆਪਣੇ ਉਮੀਦਵਾਰ ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਹੋਣ ਦੀ ਸੂਰਤ ਵਿੱਚ ਸੰਯੁਕਤ ਸਮਾਜ ਮੋਰਚੇ ਨੂੰ 20 ਤੋਂ 35 ਸੀਟਾਂ ਮਿਲ ਸਕਦੀਆਂ ਹਨ। ਸੰਯੁਕਤ ਸਮਾਜ ਮੋਰਚੇ ਦੇ ਆਗੂ ਇਹ ਗੱਲ ਦੁਹਰਾਉਂਦੇ ਆ ਰਹੇ ਹਨ ਕਿ ਆਮ ਆਦਮੀ ਪਾਰਟੀ ਗਠਜੋੜ ਤੋਂ ਬਾਅਦ ਆਪਣੇ ਕੁਝ ਉਮੀਦਵਾਰਾਂ ਦੇ ਨਾਂ ਵਾਪਸ ਲੈਣ ਲਈ ਤਿਆਰ ਹੈ।
ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਵੀ ਫੁੱਟ ਪੈਂਦੀ ਹੋਈ ਵੀ ਦਿਖਾਈ ਦੇ ਰਹੀ ਹੈ। ਸੰਯੁਕਤ ਸਮਾਜ ਮੋਰਚੇ ਨੇ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਨ ਦਾ ਦਾਅਵਾ ਕੀਤਾ ਸੀ, ਜਦਕਿ ਮੋਰਚੇ 'ਚ ਸ਼ਾਮਲ ਕੁਝ ਆਗੂ ਆਪਣੀ ਗੱਲ 'ਤੇ ਕਾਇਮ ਰਹਿ ਕੇ ਸਾਰੀਆਂ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : Punjab Election 2022: ਸਿੱਧੂ ਦੇ ਵਾਅਦਿਆਂ 'ਤੇ ਵਿਰੋਧੀਆਂ ਦਾ ਸਵਾਲ, ਹੁਣ ਵੀ ਤਾਂ ਕਾਂਗਰਸ ਦੀ ਸਰਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490