Punjab Election 2022 Date: ਪੰਜਾਬ 'ਚ ਇਕ ਹੀ ਫੇਜ਼ 'ਚ 117 ਸੀਟਾਂ 'ਤੇ ਪੈਣਗੀਆਂ ਵੋਟਾਂ, ਇਸ ਦਿਨ ਆਉਣਗੇ ਨਤੀਜੇ
ਕਰੋਨਾ ਦੇ ਦੌਰ ਦੌਰਾਨ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਪੜਾਅ ਵਿੱਚ ਹੋਣਗੀਆਂ। ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
Punjab Election 2022 Date: ਕਰੋਨਾ ਦੇ ਦੌਰ ਦੌਰਾਨ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ (Punjab Election 2022) ਦੀਆਂ ਚੋਣਾਂ ਇੱਕੋ ਪੜਾਅ ਵਿੱਚ ਹੋਣਗੀਆਂ। ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਮਤਾਬਿਕ 14 ਫਰਵਰੀ ਨੂੰ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਇੱਕੋ ਪੜਾਅ 'ਚ ਵੋਟਾਂ ਪੈਣਗੀਆਂ। ਸੂਬੇ ਦੇ ਨਤੀਜੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਕਰੋਨਾ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।
ਪੰਜਾਬ ਵਿਧਾਨ ਸਭਾ ਦੀ ਮਿਆਦ ਕਦੋਂ ਖਤਮ ਹੋ ਰਹੀ ਹੈ?
ਪੰਜਾਬ ਮੁੱਖ ਤੌਰ 'ਤੇ ਤਿੰਨ ਖੇਤਰਾਂ ਮਾਝਾ, ਮਾਲਵਾ ਅਤੇ ਦੁਆਬ ਵਿੱਚ ਵੰਡਿਆ ਹੋਇਆ ਹੈ। ਮਾਲਵੇ ਵਿੱਚ ਸੂਬੇ ਵਿੱਚ ਸਭ ਤੋਂ ਵੱਧ 69 ਵਿਧਾਨ ਸਭਾ ਸੀਟਾਂ ਹਨ। ਕਿਹਾ ਜਾਂਦਾ ਹੈ ਕਿ ਜਿਸ ਨੇ ਵੀ ਮਾਲਵਾ ਫਤਿਹ ਕੀਤਾ, ਪੰਜਾਬ ਵਿਚ ਉਸ ਦੀ ਸਰਕਾਰ ਬਣੀ ਹੈ। ਪੰਜਾਬ ਵਿਧਾਨ ਸਭਾ ਦਾ ਕਾਰਜਕਾਲ 27 ਮਾਰਚ 2022 ਨੂੰ ਖਤਮ ਹੋ ਰਿਹਾ ਹੈ। 117 ਸੀਟਾਂ ਵਾਲੇ ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 77 ਸੀਟਾਂ ਜਿੱਤ ਕੇ ਦਸ ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕੀਤੀ ਸੀ। ਜਦਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਿਰਫ਼ 18 ਸੀਟਾਂ 'ਤੇ ਹੀ ਸਿਮਟ ਗਿਆ।
ਪੰਜਾਬ 'ਚ ਕਿਸ ਦੀ ਬਣੇਗੀ ਸਰਕਾਰ?
ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ 2017 'ਚ 20 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਵਿੱਚ ਸੀ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣ ਗਏ ਸਨ ਪਰ ਵਿਵਾਦਾਂ ਤੋਂ ਬਾਅਦ ਕਰੀਬ ਚਾਰ ਸਾਲਾਂ ਬਾਅਦ ਕਾਂਗਰਸ ਨੇ ਕੈਪਟਨ ਅਮਰਿੰਦਰ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ। ਅਮਰਿੰਦਰ ਸਿੰਘ ਵੱਖਰੀ ਪਾਰਟੀ ਬਣਾ ਕੇ ਚੋਣ ਮੈਦਾਨ ਵਿੱਚ ਉਤਰਨ ਲਈ ਤਿਆਰ ਹਨ। ਜਿਸ ਤੋਂ ਬਾਅਦ ਇੱਥੇ ਸਮੀਕਰਨ ਕਾਫੀ ਬਦਲ ਗਿਆ ਹੈ। ਪੰਜਾਬ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ 59 ਸੀਟਾਂ ਜਿੱਤਣੀਆਂ ਪੈਣਆਂਗੀ। ਇਸ ਵਾਰ ਕਿਸਾਨ ਅੰਦੋਲਨ ਵੀ ਪੰਜਾਬ ਦੀ ਸੱਤਾ ਦਾ ਫੈਸਲਾ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੇ ਹਨ।
ਸਾਲ 2017 ਦੇ ਨਤੀਜੇ ਕਿਵੇਂ ਰਹੇ?
ਕਾਂਗਰਸ - 77
ਆਪ - 20
ਅਕਾਲੀ ਦਲ- 15
ਭਾਜਪਾ- 03
ਹੋਰ- 2
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :