ਰਵਨੀਤ ਕੌਰ ਦੀ ਰਿਪੋਰਟ, Punjab news: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਤੇਜ਼ ਹੋ ਗਈ ਹੈ। ਕਿਆਸ ਲਾਏ ਜਾ ਰਹੇ ਹਨ ਕਿ ਲੁਧਿਆਣਾ 'ਚ ਕਾਂਗਰਸ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਹਰਭਜਨ ਸਿੰਘ 'ਤੇ ਦਾਅ ਲਾ ਸਕਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸੰਕੇਤ ਦਿੱਤੇ ਹਨ ਕਿ ਹਰਭਜਨ ਸਿੰਘ ਜਲਦ ਹੀ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।
ਦਰਅਸਲ ਹਰਭਜਨ ਸਿੰਘ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦੀ ਚਰਚਾ ਉਸ ਸਮੇਂ ਤੇਜ਼ ਹੋ ਗਈ ਜਦੋਂ ਬੁੱਧਵਾਰ ਨੂੰ ਨਵਜੋਤ ਸਿੱਧੂ ਨੇ ਭੱਜੀ ਨਾਲ ਆਪਣੀ ਇਕ ਤਸਵੀਰ ਟਵਿੱਟਰ 'ਤੇ ਸ਼ੇਅਰ ਕੀਤੀ। ਇਸ ਤੋਂ ਬਾਅਦ ਹੀ ਇਸ ਆਫ ਸਪਿਨਰ ਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਸਿੱਧੂ ਨੇ ਟਵੀਟ ਕੀਤਾ, ''ਸੰਭਾਵਨਾਵਾਂ ਨਾਲ। ਉਭਰਦੇ ਸਟਾਰ ਭੱਜੀ ਨਾਲ ਇੱਕ ਤਸਵੀਰ ਪੋਸਟ ਕੀਤੀ ਗਈ ਹੈ।
ਹਰਭਜਨ ਸਿੰਘ ਲੁਧਿਆਣਾ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲ ਸਕਦੀ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਹਰਭਜਨ ਨਾਲ ਸ਼ੇਅਰ ਕੀਤੀ ਤਸਵੀਰ ਸਭ ਕੁਝ ਦੱਸਦੀ ਹੈ। ਤਸਵੀਰ ਬਾਰੇ ਪੁੱਛੇ ਜਾਣ 'ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ, ''ਮੇਰੀ ਗੱਲ ਸੁਣੋ, ਇਹ ਤਸਵੀਰ ਸਭ ਕੁਝ ਦੱਸਦੀ ਹੈ। ਮੈਂ ਕਿਹਾ, ਸੰਭਾਵਨਾਵਾਂ ਨਾਲ ਭਰਪੂਰ, ਉਸ ਕੋਲ ਬਹੁਤ ਸਾਰੀਆਂ ਸੰਭਾਵਨਾਵਾਂ ਹਨ।
ਹਰਭਜਨ ਸਿੰਘ ਦੇ ਆਉਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ
ਅੰਗਰੇਜ਼ੀ ਅਖਬਾਰ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਨਵਜੋਤ ਸਿੰਘ ਸਿੱਧੂ ਪਿਛਲੇ ਕਈ ਦਿਨਾਂ ਤੋਂ ਹਰਭਜਨ ਸਿੰਘ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਸਿੱਧੂ ਤੇ ਹਰਭਜਨ ਦੀ ਇਕ ਦੋਸਤ ਰਾਹੀਂ ਮੁਲਾਕਾਤ ਹੋਈ ਹੈ। ਸਿੱਧੂ ਦੀ ਕੋਸ਼ਿਸ਼ ਹਰਭਜਨ ਸਿੰਘ ਨੂੰ ਪਾਰਟੀ 'ਚ ਲਿਆ ਕੇ ਦੋਆਬਾ ਖੇਤਰ 'ਚ ਮਜ਼ਬੂਤੀ ਹਾਸਲ ਕਰਨ ਦੀ ਹੈ।
ਪੰਜਾਬ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕੁਝ ਦਿਨ ਪਹਿਲਾਂ ਹਰਭਜਨ ਸਿੰਘ ਨੇ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਸੀ ਕਿ ਉਹ ਤੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਹਰਭਜਨ ਸਿੰਘ ਨੇ ਕਿਹਾ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਵਿਚ ਕੋਈ ਸੱਚਾਈ ਨਹੀਂ ਹੈ।
ਇਹ ਵੀ ਪੜ੍ਹੋ: ਲਿਵ ਇਨ ਰਿਲੇਸ਼ਨਸ਼ਿਪ 'ਚ ਰਹੇ ਬੰਦੇ ਨੇ ਪ੍ਰੇਮਿਕਾ ਦੇ ਪਤੀ ਨੂੰ ਵੇਖ 5ਵੀਂ ਮੰਜ਼ਿਲ ਤੋਂ ਮਾਰੀ ਛਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904