ਚੰਡੀਗੜ੍ਹ: ਅੱਜ ਕਈ ਵੱਡੇ ਲੀਡਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਬਾਦਲ ਵੱਲੋਂ ਉਪ ਮੰਡਲ ਮੈਜਿਸਟਰੇਟ ਕਮ ਰਿਟਰਨਿੰਗ ਅਫ਼ਸਰ ਦੇਵਦਰਸ਼ਦੀਪ ਸਿੰਘ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਜਲਾਲਾਬਾਦ ਸੀਟ ਤੋਂ ਚੋਣ ਲੜ ਰਹੇ ਹਨ। ਹੁਣ ਕਾਂਗਰਸ ਨੇ ਵੀ ਇਸ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਿਸ 'ਤੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਕਾਂਗਰਸੀ ਉਮੀਦਵਾਰ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ Best of Luck ਕਹਿਣਾ ਚਾਹੁੰਦਾ ਹਾਂ ਉਹ ਸੀਨੀਅਰ ਆਗੂ ਹਨ। ਇਹ ਚੰਗਾ ਹੈ ਕਿ ਉਹ ਮੇਰੇ ਖਿਲਾਫ ਉਹ ਲੜ ਰਹੇ ਹਨ।

ਜਲਾਲਾਬਾਦ ਸੀਟ 'ਤੇ ਸਖ਼ਤ ਮੁਕਾਬਲਾ
ਦੱਸ ਦਈਏ ਕਿ ਇਸ ਸੀਟ 'ਤੇ ਕਾਂਗਰਸ ਵੱਲੋਂ ਉਮੀਦਵਾਰ ਮੋਹਨ ਸਿੰਘ ਫਲੀਆਂਵਾਲਾ ਦਾ ਕਾਫੀ ਦਬਦਬਾ ਮੰਨਿਆ ਜਾ ਰਿਹਾ ਹੈ। ਉਹ ਜਲਾਲਾਬਾਦ ਤੋਂ ਦੋ ਵਾਰ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਜਿਸ ਕਾਰਨ ਇਸ ਸੀਟ 'ਤੇ ਕਾਂਟੇ ਦੀ ਟੱਕਰ ਮੰਨੀ ਜਾ ਰਹੀ ਹੈ। ਸੁਖਬੀਰ ਬਾਦਲ ਲਈ ਜਿੱਥੇ ਜਿੱਤ ਅਹਿਮ ਹੋਵੇਗੀ, ਉੱਥੇ ਕਾਂਗਰਸੀ ਉਮੀਦਵਾਰ ਦਾ ਪੱਖ ਵੀ ਹਲਕਾ ਨਹੀਂ। ਇੱਥੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਜਿੱਤਦਾ ਆ ਰਿਹਾ ਸੀ ਪਰ ਕੁਝ ਸਾਲ ਪਹਿਲਾਂ ਹੋਈਆਂ ਜ਼ਿਮਨੀ ਚੋਣਾਂ ਵਿੱਚ ਇਸ ਗੜ੍ਹ ਵਿੱਚ ਕਾਂਗਰਸ 'ਕੇ ਧਾਂਦਲੀਆਂ ਕਰਨ ਦੇ ਇਲਜ਼ਾਮ ਲੱਗੇ ਸਨ। ਇਸੇ ਲਈ ਹੁਣ ਇੱਥੇ ਅਕਾਲੀ ਦਲ ਵਾਪਸੀ ਦੀ ਉਡੀਕ ਕਰ ਰਿਹਾ ਹੈ।


 


ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ-ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਨਾਮਜ਼ਦਗੀ ਕਾਗਜ਼ ਐਸਡੀਐਮ ਲਹਿਰਾਗਾਗਾ ਕਮ ਚੋਣ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਕੋਲ ਦਾਖ਼ਲ ਕੀਤੇ।


 


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਉਹ ਚਮਕੌਰ ਸਾਹਿਬ ਤੋਂ ਵੀ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ : 
Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ