ਚੰਡੀਗੜ੍ਹ : ਬੀਤੇ ਦਿਨ ਬੀਜੇਪੀ ਚ ਸ਼ਾਮੀਲ ਹੋਏ ਫਤਿਹਜੰਗ ਬਾਜਵਾ ਨੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ 'ਤੇ ਪ੍ਰਤੀਕਰਮ ਦਿਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਾਦੀਆਂ ਤੋਂ ਪ੍ਰਤਾਪ ਬਾਜਵਾ ਨੂੰ ਟਿਕਟ ਦਿੱਤੀ ਹੈ। ਕਾਦੀਆ ਤੋਂ ਵੱਡੇ ਭਰਾ ਪ੍ਰਤਾਪ ਸਿੰਘ ਬਾਜਵਾ ਨੂੰ ਟਿਕਟ ਮਿਲਣ 'ਤੇ ਛੋਟੇ ਭਰਾ ਫਤਿਹਜੰਗ ਬਾਜਵਾ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। ਇਹ ਇੱਕ ਸਿਆਸੀ ਲੜਾਈ ਹੈ, ਸਾਨੂੰ ਆਪਸ ਵਿੱਚ ਕੁਸ਼ਤੀ ਥੋੜੀ ਕਰਨੀ ਹੈ। 


 

ਉਨ੍ਹਾਂ ਕਿਹਾ ਕਿ ਭਾਜਪਾ ਕਿੱਥੋਂ ਟਿਕਟ ਦਿੰਦੀ ਹੈ ? ਇਹ ਦੇਖਿਆ ਜਾਵੇਗਾ। ਫਤਿਹ ਬਾਜਵਾ ਨੇ ਕਿਹਾ ਕਿ ਭਾਜਪਾ 80 ਸੀਟਾਂ 'ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ ਹਨ, ਇਸ ਨੂੰ ਲੈ ਕੇ ਮੀਟਿੰਗ ਚੱਲ ਰਹੀ ਹੈ। ਫਤਿਹ ਬਾਜਵਾ ਨੇ ਕਿਹਾ ਕਿ ਸਾਨੂੰ ਇਹ ਦੇਖਣਾ ਹੋਵੇਗਾ ਕਿ ਕਿਸ ਦੇ ਜਿੱਤਣ ਦੀ ਸੰਭਾਵਨਾ ਹੈ। ਇਕੱਠੇ ਬੈਠ ਕੇ ਹੀ ਸੀਟ 'ਤੇ ਮੰਥਨ ਹੋਵੇਗਾ। 

 

ਇਸ ਤੋਂ ਪਹਿਲਾਂ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਸੀ ਕਿ ਚੋਣਾਂ ਵਿੱਚ ਸਾਡਾ ਗੱਠਜੋੜ ਹੈ , ਉਸ ਵਿੱਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ।  ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਭਾਜਪਾ ਦੀ ਸੂਚੀ ਲਈ ਕੇਂਦਰੀ ਸੰਸਦੀ ਬੋਰਡ ਬੈਠੇਗਾ ਅਤੇ ਸੂਚੀ 'ਤੇ ਅੰਤਿਮ ਮੋਹਰ ਲਗਾਈ ਜਾਵੇਗੀ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਸੀਟ ਵੰਡ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।


 




ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ 'ਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ : ਹਰਜੀਤ ਗਰੇਵਾਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490