Punjab Election 2022 : ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਅੱਜ 12 ਹੋਰ ਨਾਮਜ਼ਦਗੀ ਪੱਤਰ ਦਾਖ਼ਲ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 12 ਹੋਰ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਬਰਨਾਲਾ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅੱਜ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ 12 ਹੋਰ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਰਨਾਲਾ ’ਚ 2 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ, ਜਿਨਾਂ ਵਿਚ ਸੁਖਵਿੰਦਰ ਸਿੰਘ (ਆਜ਼ਾਦ), ਹਰਪ੍ਰੀਤ ਸਿੰਘ (ਅਜ਼ਾਦ) ਸ਼ਾਮਲ ਹਨ।
ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ ਅੱਜ 7 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ, ਜਿਨਾਂ ਵਿਚ ਕੁਲਵੰਤ ਸਿੰਘ ਆਮ ਆਦਮੀ ਪਾਰਟੀ, ਹਰਬੰਸ ਸਿੰਘ ਸਮਾਜਵਾਦੀ ਪਾਰਟੀ, ਸੁਖਵਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਸਯੁੰਕਤ, ਹਰਚੰਦ ਕੌਰ ਅਤੇ ਸੇਵਕ ਸਿੰਘ ਇੰਡੀਅਨ ਨੈਸ਼ਨਲ ਕਾਂਗਰਸ, ਤੇਜਾ ਸਿੰਘ ਨੇ ਆਪਣੀ ਏਕਤਾ ਪਾਰਟੀ ਸ਼ਾਮਲ ਹਨ।
ਭਦੌੜ ਲਈ ਅੱਜ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ, ਜਿਨਾਂ ’ਚ ਲਾਭ ਸਿੰਘ ਆਮ ਆਦਮੀ ਪਾਰਟੀ, ਵੀਰਪਾਲ ਕੌਰ ਆਮ ਆਦਮੀ ਪਾਰਟੀ, ਰਜਿੰਦਰ ਸਿੰਘ ਪੰਜਾਬ ਨੈਸ਼ਨਲ ਪਾਰਟੀ ਸ਼ਾਮਲ ਹਨ। ਉਨਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 25 ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇੱਕ ਅਧਿਕਾਰਤ ਬਿਆਨ ਮੁਤਾਬਕ ਐਸ ਕਰੁਣਾ ਰਾਜੂ ਨੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।