Punjab Election 2022: ਕੀ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਛੱਡਣਗੇ ਪਾਰਟੀ? ਖ਼ੁਦ ਦਿੱਤਾ ਸਵਾਲ ਦਾ ਜਵਾਬ
ਮਨੀਸ਼ ਤਿਵਾੜੀ ਨੂੰ ਸਵਾਲ ਪੁੱਛਿਆ ਗਿਆ ਕਿ ਕੀ ਤੁਸੀਂ ਵੀ ਪਾਰਟੀ ਛੱਡ ਰਹੇ ਹੋ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਮੇਰੇ ਬਾਰੇ ਕਿਹੜੀਆਂ ਅਫਵਾਹਾਂ ਉੱਡ ਰਹੀਆਂ ਹਨ।
Punjab Election 2022: ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਅੰਦਰ ਨਵੇਂ ਸਵਾਲ ਖੜ੍ਹੇ ਹੋ ਗਏ ਹਨ। ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਾਲਾਂਕਿ ਆਪਣੇ ਬਾਰੇ ਚੱਲ ਰਹੀਆਂ ਅਟਕਲਾਂ 'ਤੇ ਚੁੱਪੀ ਤੋੜੀ ਹੈ। ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਉਹ ਪਾਰਟੀ ਨਹੀਂ ਛੱਡ ਰਹੇ, ਪਰ ਜੇਕਰ ਕੋਈ ਉਨ੍ਹਾਂ ਨੂੰ ਧੱਕਾ ਦੇ ਕੇ ਬਾਹਰ ਕਰ ਦੇਵੇ ਤਾਂ ਉਹ ਕੀ ਕਰ ਸਕਦੇ ਹਨ।
ਮਨੀਸ਼ ਤਿਵਾੜੀ ਨੇ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ। ਮਨੀਸ਼ ਤਿਵਾੜੀ ਨੂੰ ਸਵਾਲ ਪੁੱਛਿਆ ਗਿਆ ਕਿ ਕੀ ਤੁਸੀਂ ਵੀ ਪਾਰਟੀ ਛੱਡ ਰਹੇ ਹੋ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਮੇਰੇ ਬਾਰੇ ਕਿਹੜੀਆਂ ਅਫਵਾਹਾਂ ਉੱਡ ਰਹੀਆਂ ਹਨ। ਮੈਂ ਪਹਿਲਾਂ ਵੀ ਕਹਿ ਚੁੱਕਾ ਹਾਂ ਕਿ ਅਸੀਂ ਕਾਂਗਰਸ ਪਾਰਟੀ ਵਿੱਚ ਕਿਰਾਏਦਾਰ ਨਹੀਂ, ਹਿੱਸੇਦਾਰ ਹਾਂ।
ਮਨੀਸ਼ ਤਿਵਾੜੀ ਨੇ ਅੱਗੇ ਕਿਹਾ ਕਿ ਜੇਕਰ ਕੋਈ ਤੁਹਾਨੂੰ ਧੱਕਾ ਦੇਵੇ ਤਾਂ ਇਹ ਹੋਰ ਗੱਲ ਹੈ। ਜਿੱਥੋਂ ਤੱਕ ਸਾਡਾ ਸਵਾਲ ਹੈ, ਅਸੀਂ ਇਸ ਪਾਰਟੀ ਨੂੰ 40 ਸਾਲ ਦਿੱਤੇ ਹਨ। ਸਾਡੇ ਪਰਿਵਾਰ ਨੇ ਦੇਸ਼ ਲਈ ਖੂਨ ਦਿੱਤਾ ਹੈ। ਅਸੀਂ ਵਿਚਾਰਧਾਰਾ ਵਿੱਚ ਵਿਸ਼ਵਾਸ ਰੱਖਦੇ ਹਾਂ। ਜੇ ਕੋਈ ਇਸ ਨੂੰ ਬਾਹਰ ਧੱਕਣਾ ਚਾਹੁੰਦਾ ਹੈ, ਇਹ ਹੋਰ ਗੱਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਸਿਰਫ 111 ਦਿਨ ਨਹੀਂ, ਬਲਕਿ ਪੂਰੇ ਪੰਜ ਸਾਲ ਹੋਇਆ ਹੈ। ਪੰਜਾਬ ਦੇ ਲੋਕਾਂ ਨੇ ਸਰਕਾਰ ਨੂੰ ਪੰਜ ਸਾਲ ਲਈ ਚੁਣਿਆ ਸੀ, ਨਾ ਕਿ 111 ਦਿਨਾਂ ਲਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਨਿੱਜੀ ਰਿਸ਼ਤੇ ਹਨ। ਉਹ ਪਹਿਲਾਂ ਵੀ ਕੈਪਟਨ ਨਾਲ ਮੁਲਾਕਾਤ ਕਰਦੇ ਸਨ ਤੇ ਉਨ੍ਹਾਂ ਦੇ ਕਾਂਗਰਸ ਛੱਡਣ ਤੋਂ ਬਾਅਦ ਵੀ ਮੁਲਾਕਾਤ ਹੁੰਦੀ ਰਹਿੰਦੀ ਹੈ। ਭਾਜਪਾ ਵਿਚ ਸ਼ਾਮਲ ਹੋਣ ਬਾਰੇ ਚੱਲ ਰਹੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਛੱਡ ਕੇ ਕਿਤੇ ਨਹੀਂ ਜਾ ਰਹੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin