Punjab Election 2022: ਨੌਜਵਾਨ ਚਿਹਰਿਆਂ 'ਤੇ ਦਾਅ ਖੇਡੇਗੀ ਕਾਂਗਰਸ, ਕਈ ਪੁਰਾਣਿਆਂ ਦੀਆਂ ਟਿਕਟਾਂ 'ਤੇ ਚੱਲੇਗਾ ਕੁਹਾੜਾ
ਪੰਜਾਬ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ 70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ 70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੌਜਵਾਨ ਚਿਹਰਿਆਂ 'ਤੇ ਦਾਅ ਲਾਉਂਦੀ ਨਜ਼ਰ ਆ ਸਕਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਟਿਕਟਾਂ ਦੀ ਵੰਡ ਵਿੱਚ ਨੌਜਵਾਨ ਆਗੂਆਂ ਨੂੰ ਪਹਿਲਾਂ ਨਾਲੋਂ ਵੱਧ ਭਾਗੀਦਾਰੀ ਮਿਲੇਗੀ।
ਅੰਗਰੇਜ਼ੀ ਅਖਬਾਰ ਦ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਕਾਂਗਰਸ ਪਾਰਟੀ ਉਨ੍ਹਾਂ ਨੌਜਵਾਨ ਚਿਹਰਿਆਂ ਨੂੰ ਟਿਕਟ ਦੇਵੇਗੀ, ਜਿਨ੍ਹਾਂ ਨੇ ਪਿਛਲੇ ਪੰਜ ਸਾਲਾਂ 'ਚ ਪਾਰਟੀ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ ਯੂਥ ਕਾਂਗਰਸ ਨਾਲ ਜੁੜੇ 12 ਆਗੂ ਕਾਂਗਰਸ ਪਾਰਟੀ ਤੋਂ ਟਿਕਟ ਦੀ ਉਮੀਦ ਕਰ ਰਹੇ ਹਨ। ਯੂਥ ਕਾਂਗਰਸ ਦੇ ਪ੍ਰਧਾਨ ਬੀਵੀ ਸ੍ਰੀਨਿਵਾਸ ਨੇ ਯੂਥ ਆਗੂਆਂ ਨੂੰ 10 ਫੀਸਦੀ ਟਿਕਟ ਦੇਣ ਦੀ ਮੰਗ ਕੀਤੀ ਹੈ। 2017 ਵਿੱਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਯੂਥ ਕਾਂਗਰਸ ਦੇ 11 ਆਗੂਆਂ ਨੂੰ ਟਿਕਟਾਂ ਦਿੱਤੀਆਂ ਸਨ।
ਟ੍ਰਿਬਿਊਨ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਰੋਪੜ ਤੋਂ ਟਿਕਟ ਮਿਲ ਸਕਦੀ ਹੈ। ਇਸ ਤੋਂ ਇਲਾਵਾ ਅਮਰਪ੍ਰੀਤ ਨੂੰ ਗ੍ਰਹਿਸ਼ੰਕਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਨੰਦਪੁਰ ਸਾਹਿਬ ਤੋਂ ਟਿਕਟ ਦੇ ਉਮੀਦਵਾਰਾਂ ਵਿੱਚ ਅਮਰਪ੍ਰੀਤ ਨੂੰ ਵੀ ਸ਼ਾਮਲ ਰਹੇ ਹਨ।
ਮਾਲਵਿਕਾ ਸੂਦ ਨੂੰ ਮਿਲੇਗੀ ਟਿਕਟ
ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ (Sonu Sood) ਨੂੰ ਮੋਗਾ ਤੋਂ ਟਿਕਟ ਮਿਲਣੀ ਤੈਅ ਹੈ। ਗਾਇਕ ਸਿੱਧੂ ਮੂਸੇ ਵਾਲਾ ਦਾ ਨਾਮ ਵੀ ਪਹਿਲੀ ਸੂਚੀ ਵਿੱਚ ਸ਼ਾਮਲ ਹੋ ਸਕਦਾ ਹੈ।
ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਹੋਈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਜ਼ਿਆਦਾਤਰ ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਸਹਿਮਤੀ ਬਣ ਚੁੱਕੀ ਹੈ।
ਇਹ ਵੀ ਪੜ੍ਹੋ : Punjab Election 2022: युवा चेहरों पर दांव लगाएगी कांग्रेस, नवजोत सिंह सिद्धू कर चुके हैं यह दावा
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490