ਭਾਜਪਾ ਦੀ ਪਠਾਨਕੋਟ ਰੈਲੀ ਤੋਂ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਪਠਾਨਕੋਟ ਦੇ ਵਾਰਡ ਨੰਬਰ 19 'ਚ ਭਾਜਪਾ ਦੇ ਪੰਜਾਬ ਪ੍ਰਧਾਨ ਤੇ ਪਠਾਨਕੋਟ ਤੋਂ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਾਲੀ ਥਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ 'ਚ 4 ਦੇ ਕਰੀਬ ਭਾਜਪਾ ਵਰਕਰ ਜ਼ਖਮੀ ਹੋ ਗਏ।
ਪਠਾਨਕੋਟ: ਸੂਬੇ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਸੇ ਚੋਣਾਂ ਦੀ ਗੂੰਜ ਸੁਣਾਈ ਦੇ ਰਹੀ ਹੈ। ਅਜਿਹੇ 'ਚ ਪਠਾਨਕੋਟ ਦੇ ਵਾਰਡ ਨੰਬਰ 19 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ 'ਚ ਭਾਜਪਾ ਵੱਲੋਂ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ।
ਇਸ 'ਚ ਪਠਾਨਕੋਟ ਤੋਂ ਭਾਜਪਾ ਦੇ ਉਮੀਦਵਾਰ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚਣਾ ਸੀ ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੈਲੀ 'ਚ ਹੰਗਾਮਾ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਰੈਲੀ ਵਾਲੀ ਥਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।
ਦੱਸ ਦਈਏ ਕਿ ਇਸ ਹਮਲੇ 'ਚ ਕਰੀਬ ਚਾਰ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਇਸ ਰੈਲੀ 'ਚ ਲਗਾਈਆਂ ਗਈਆਂ ਕੁਰਸੀਆਂ ਵੀ ਤੋੜ ਦਿੱਤੀਆਂ।
ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਭਾਜਪਾ ਪੰਜਾਬ ਪ੍ਰਧਾਨ ਨੇ ਭਾਜਪਾ ਦੀ ਰੈਲੀ 'ਤੇ ਹੋਏ ਇਸ ਹਮਲੇ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਚੁੱਕੇ ਹਨ।
ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਭੰਨਤੋੜ ਕੀਤੀ
ਇਸ ਸਬੰਧੀ ਜਦੋਂ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਰੈਲੀ ਵਿੱਚ ਪੁੱਜ ਰਹੇ ਸੀ ਤਾਂ ਵਾਰਡ ਦੇ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਨਾ ਕਰਨ ’ਤੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਇਸ ਰੈਲੀ ਵਿੱਚ ਆਏ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਅਸ਼ਵਨੀ ਸ਼ਰਮਾ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਹੰਗਾਮਾ ਕਰ ਦਿੱਤਾ ਅਤੇ ਰੈਲੀ ਦੀ ਇਜਾਜ਼ਤ ਨਹੀਂ ਦਿੱਤੀ, ਜਦਕਿ ਜ਼ਖਮੀ ਲੋਕਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਡਾਕਟਰ ਨੇ ਦੱਸਿਆ ਕਿ ਕੁਝ ਲੋਕ ਜ਼ਖਮੀ ਹਾਲਤ ਵਿੱਚ ਹਸਪਤਾਲ ਆਏ ਹਨ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਸਾਰਿਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: Coronavirus in India: ਭਾਰਤ ‘ਚ ਕੋਰੋਨਾ ਦੇ ਨਵੇਂ ਕੇਸਾਂ ਵਿੱਚ 6.8% ਦਾ ਵਾਧਾ, ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ 1,72,433 ਮਾਮਲੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin