Punjab Election: ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਵਿੱਚ ਇੱਕ ਹੋਰ ਭਾਈਵਾਲ ਸ਼ਾਮਲ ਹੋ ਸਕਦਾ ਹੈ। ਲੋਕ ਇਨਸਾਫ ਪਾਰਟੀ ਪੰਜਾਬ 'ਚ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਦਾ ਹਿੱਸਾ ਬਣ ਸਕਦੀ ਹੈ। ਭਾਜਪਾ ਤੇ ਲੋਕ ਇਨਸਾਫ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ ਤੇ ਜਲਦ ਹੀ ਇਸ ਦਾ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪਹਿਲਾਂ ਹੀ ਭਾਜਪਾ ਗਠਜੋੜ ਦਾ ਹਿੱਸਾ ਹਨ।

ਲੋਕ ਇਨਸਾਫ ਪਾਰਟੀ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਣਾਈ ਗਈ ਸੀ। ਲੁਧਿਆਣਾ 'ਚ ਲੋਕ ਇਨਸਾਫ਼ ਪਾਰਟੀ ਦੀ ਮਜ਼ਬੂਤ ਪਕੜ ਹੈ। ਬੈਂਸ ਬ੍ਰਦਰਜ਼ ਨੇ ਲੋਕ ਇਨਸਾਫ ਪਾਰਟੀ ਬਣਾਈ ਹੈ। ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਲੁਧਿਆਣਾ ਤੋਂ ਵਿਧਾਇਕ ਹਨ।

ਇੱਕ ਅੰਗਰੇਜ਼ੀ ਮੁਤਾਬਕ ਐਲਆਈਪੀ ਦੀ ਤਰਫੋਂ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਭਾਜਪਾ ਨਾਲ ਉਨ੍ਹਾਂ ਦੀ ਪਾਰਟੀ ਦੇ ਗਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਅਖਬਾਰ ਨੇ ਐਲਆਈਪੀ ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ ਹੈ ਕਿ ਗਠਜੋੜ ਨੂੰ ਲੈ ਕੇ ਗੱਲਬਾਤ ਅੰਤਿਮ ਪੜਾਅ 'ਤੇ ਹੈ। ਇਸ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।

ਲੁਧਿਆਣਾ 'ਚ ਬੈਂਸ ਬ੍ਰਦਰਜ਼ ਮਜ਼ਬੂਤ
ਬੈਂਸ ਬ੍ਰਦਰਜ਼ ਲੁਧਿਆਣਾ ਤੋਂ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤ ਚੁੱਕੇ ਹਨ। ਬੈਂਸ ਬ੍ਰਦਰਜ਼ ਨੇ ਲੋਕ ਇਨਸਾਫ ਪਾਰਟੀ ਬਣਾ ਕੇ ਵੀ ਜਿੱਤ ਹਾਸਲ ਕੀਤੀ। ਬੈਂਸ ਭਰਾ ਭਾਜਪਾ ਗਠਜੋੜ ਤੋਂ 12 ਸੀਟਾਂ ਦੀ ਮੰਗ ਕਰ ਰਹੇ ਹਨ। ਹਾਲਾਂਕਿ ਬੈਂਸ ਬ੍ਰਦਰਜ਼ ਦੇ ਹਿੱਸੇ 5 ਤੋਂ 7 ਸੀਟਾਂ ਆ ਸਕਦੀਆਂ ਹਨ।

ਬੈਂਸ ਬ੍ਰਦਰਜ਼ ਨਾਲ ਗੱਲਬਾਤ ਕਾਰਨ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਸੀਟ ਸਮਝੌਤੇ ਨੂੰ ਅਜੇ ਅੰਤਿਮ ਰੂਪ ਨਹੀਂ ਦਿੱਤਾ ਜਾ ਸਕਿਆ ਹੈ। ਚਾਰੇ ਪਾਰਟੀਆਂ ਜਲਦੀ ਹੀ ਸੀਟ ਸਮਝੌਤੇ ਨੂੰ ਅੰਤਿਮ ਰੂਪ ਦੇ ਕੇ ਉਮੀਦਵਾਰਾਂ ਦਾ ਐਲਾਨ ਕਰ ਸਕਦੀਆਂ ਹਨ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904