Punjab Election: ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਪੰਜਾਬ ਵਿੱਚ ਨਵਾਂ ਗਠਜੋੜ ਬਣਾਉਣ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ। ਇਨ੍ਹਾਂ ਸਾਰੀਆਂ ਚਰਚਾਵਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਸੂਬੇ 'ਚ ਬਹੁਮਤ ਨਾਲ 'ਆਪ' ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਵੀ ਸੋਮਵਾਰ ਨੂੰ ਈਵੀਐਮ ਸਟਰਾਂਗਰੂਮ ਦਾ ਦੌਰਾ ਕੀਤਾ। ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ, ''ਕਿਸੇ ਹੋਰ ਪਾਰਟੀ ਦੇ ਆਗੂ ਤੇ ਵਰਕਰ ਸਟਰਾਂਗਰੂਮ ਦੇ ਬਾਹਰ ਨਹੀਂ ਬੈਠੇ ਹਨ। ਉਹ ਜਾਣਦੇ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਵੋਟ ਨਹੀਂ ਪਾਈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਸੀਟ 'ਤੇ ਭਗਵੰਤ ਮਾਨ ਨੂੰ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਚੰਦ ਗਰਗ ਤੇ ਭਾਜਪਾ ਦੇ ਉਮੀਦਵਾਰ ਰਣਦੀਪ ਸਿੰਘ ਦਿਓਲ ਦੀ ਚੁਣੌਤੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧੂਰੀ ਤੋਂ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ। ਰਾਘਵ ਚੱਢਾ ਨੇ ਕੀਤਾ ਵੱਡਾ ਦਾਅਵਾਜੇਕਰ ਜ਼ਿਆਦਾਤਰ ਐਗਜ਼ਿਟ ਪੋਲ ਦੇ ਨਤੀਜਿਆਂ ਦੀ ਮੰਨੀਏ ਤਾਂ ਪੰਜਾਬ 'ਚ ਆਮ ਆਦਮੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾ ਸਕਦੀ ਹੈ। ਹਾਲਾਂਕਿ, ਏਬੀਪੀ ਸੀ-ਵੋਟਰ ਦੇ ਐਗਜ਼ਿਟ ਪੋਲ ਅਨੁਸਾਰ, ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਸਹਿਯੋਗੀ ਦੀ ਲੋੜ ਪੈ ਸਕਦੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਵਿੱਚ ਆਪਣੇ ਦਮ 'ਤੇ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਡਾ ਨੇ ਰਾਸ਼ਟਰੀ ਪੱਧਰ 'ਤੇ ਕਾਂਗਰਸ ਦੀ ਥਾਂ ਲੈਣ ਦਾ ਦਾਅਵਾ ਕੀਤਾ ਹੈ। ਰਾਘਵ ਚੱਡਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਤੇਜ਼ੀ ਨਾਲ ਰਾਸ਼ਟਰੀ ਪੱਧਰ 'ਤੇ ਕਾਂਗਰਸ ਦੇ ਬਦਲ ਵਜੋਂ ਉੱਭਰ ਰਹੀ ਹੈ।

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ