ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਮਗਰੋਂ ਛਿੜੀ ਚਰਚਾ ਦਰਮਿਆਨ ਵਿਧਾਇਕ ਕੰਵਰ ਸੰਧੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਕੰਵਰ ਸੰਧੂ ਦੇ ਇਸ ਬਿਆਨ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਰਾਹਤ ਮਿਲੀ ਹੈ, ਉੱਥੇ ਹੀ ਸੰਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸ-ਰਾਈਆਂ ਉਪਰ ਵਿਰਾਮ ਲੱਗ ਗਿਆ ਹੈ।


ਦੱਸ ਦਈਏ ਕਿ ਕੰਵਰ ਸੰਧੂ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਧਾਇਕ ਹਨ ਤੇ ਪਾਰਟੀ-ਵਿਰੋਧੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ 2018 ਵਿੱਚ ਆਮ ਆਦਮੀ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ। ਕੰਵਰ ਸੰਧੂ ਨੇ ਫੇਸਬੁੱਕ ਪੇਜ ਉੱਤੇ ਲਾਈਵ ਹੋ ਕੇ ਕਿਹਾ ਕਿ ਉਹ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।



ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਵਿਕਲਪ ਹੈ ਕਿ ਉਹ ਕੋਈ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਉਹ ਅਜਿਹਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਦੀ ਮੇਰੀ ਕੋਈ ਮਨਸ਼ਾ ਨਹੀਂ ਹੈ।


ਦੱਸ ਦਈਏ ਕਿ ਪਿਛਲੇ ਦਿਨੀਂ ਕੰਵਰ ਸੰਧੂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋ ਚਰਚਾ ਛਿੜੀ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਹੁਣ ਕੰਵਰ ਸੰਧੂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਨਾ ਤਾਂ ਚੋਣ ਲੜਨਗੇ ਤੇ ਨਾ ਹੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ।



ਇਹ ਵੀ ਪੜ੍ਹੋ: Punjab Weather Update: ਬਰਫਬਾਰੀ ਕਾਰਨ ਠਰ੍ਹਿਆ ਪੰਜਾਬ, ਪਿਛਲੇ 24 ਸਾਲਾਂ ਦਾ ਟੁੱਟਿਆ ਰਿਕਾਰਡ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904