(Source: ECI/ABP News/ABP Majha)
Punjab Election: ਭਾਜਪਾ ਨੂੰ ਨਹੀਂ ਹੋਵੇਗਾ ਫਾਇਦਾ ਕੈਪਟਨ ਨਾਲ ਗਠਜੋੜ ਦਾ ਫਾਇਦਾ, ਜਾਣੋ ਸੀ ਵੋਟਰ ਦੇ ਸਰਵੇ 'ਚ ਕੀ ਤੱਥ ਆਏ ਸਾਹਮਣੇ
Punjab News: ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਇਕੱਠੇ ਵਿਧਾਨ ਸਭਾ ਚੋਣ ਲੜਨ ਦੀ ਚਰਚਾ ਹੈ। ਹਾਲਾਂਕਿ ਅਮਰਿੰਦਰ ਸਿੰਘ ਦੇ ਜਾਣ ਨਾਲ ਕਾਂਗਰਸ ਨੂੰ ਜ਼ਰੂਰ ਨੁਕਸਾਨ ਹੋਵੇਗਾ।
Punjab News ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੇਂ ਸਮੀਕਰਨ ਦੇਖਣ ਨੂੰ ਮਿਲ ਸਕਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾ ਲਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਮਿਲ ਕੇ ਚੋਣਾਂ ਲੜਨ ਦੇ ਸੰਕੇਤ ਦਿੱਤੇ ਹਨ ਪਰ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਕੋਈ ਖਾਸ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ। ਹਾਲਾਂਕਿ ਅਮਰਿੰਦਰ ਸਿੰਘ ਦੇ ਵੱਖ ਹੋਣ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।
ਏਬੀਪੀ ਨਿਊਜ਼ ਨੇ ਸੀ ਵੋਟਰ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ 'ਤੇ ਸਰਵੇਖਣ ਕੀਤਾ ਹੈ। ਇਸ ਸਰਵੇਖਣ ਵਿੱਚ ਸਾਹਮਣੇ ਆਏ ਨਤੀਜਿਆਂ ਮੁਤਾਬਕ 65 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਅਮਰਿੰਦਰ ਸਿੰਘ ਨੂੰ ਨਾਲ ਲੈ ਕੇ ਚੱਲਣ ਨਾਲ ਭਾਜਪਾ ਨੂੰ ਕੋਈ ਫਾਇਦਾ ਨਹੀਂ ਹੋਵੇਗਾ। 35 ਫੀਸਦੀ ਲੋਕਾਂ ਨੇ ਕਿਹਾ ਹੈ ਕਿ ਅਮਰਿੰਦਰ ਦੀ ਹਮਾਇਤ ਦਾ ਭਾਜਪਾ ਨੂੰ ਫਾਇਦਾ ਹੋ ਸਕਦਾ ਹੈ।
ਸੀ ਵੋਟਰ ਦੇ ਸਰਵੇ ਵਿੱਚ ਹਾਲਾਂਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਰਨ ਕਾਂਗਰਸ ਨੂੰ ਨੁਕਸਾਨ ਹੋਇਆ ਹੈ। ਸੀ ਵੋਟਰ ਸਰਵੇ 'ਚ 65 ਫੀਸਦੀ ਲੋਕਾਂ ਨੇ ਕਿਹਾ ਹੈ ਕਿ ਅਮਰਿੰਦਰ ਸਿੰਘ ਦੇ ਵੱਖ ਹੋਣ ਦਾ ਨੁਕਸਾਨ ਕਾਂਗਰਸ ਨੂੰ ਭੁਗਤਣਾ ਪਵੇਗਾ। 35 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਅਮਰਿੰਦਰ ਸਿੰਘ ਦੇ ਵੱਖ ਹੋਣ ਨਾਲ ਪੰਜਾਬ 'ਚ ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ।
ਅਮਰਿੰਦਰ ਸਿੰਘ ਨੇ ਵੱਖਰੀ ਪਾਰਟੀ ਕਿਉਂ ਬਣਾਈ?
ਦੱਸ ਦੇਈਏ ਕਿ ਨਵਜੋਤ ਸਿੰਘ ਦੇ ਵਿਰੋਧ ਤੋਂ ਬਾਅਦ ਕਾਂਗਰਸ ਪਾਰਟੀ ਨੇ ਸਤੰਬਰ ਵਿੱਚ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਕਾਂਗਰਸ ਦੇ ਇਸ ਫੈਸਲੇ ਤੋਂ ਨਾਰਾਜ਼ ਕੈਪਟਨ ਅਮਰਿੰਦਰ ਸਿੰਘ ਨੇ ਵੱਖਰੀ ਪਾਰਟੀ ਬਣਾ ਲਈ ਹੈ। ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਹੱਲ ਹੋਣ ਦੀ ਸ਼ਰਤ 'ਤੇ ਭਾਜਪਾ ਨਾਲ ਚੋਣ ਲੜਨ ਦਾ ਵਿਕਲਪ ਖੁੱਲ੍ਹਾ ਰੱਖਿਆ ਹੈ। ਕੈਟਪਨ ਅਮਰਿੰਦਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨਾਲੋਂ ਟੁੱਟ ਚੁੱਕੇ ਆਗੂਆਂ ਨਾਲ ਵੀ ਗਠਜੋੜ ਕਰ ਸਕਦੇ ਹਨ।
ਇਹ ਵੀ ਪੜ੍ਹੋ: ABP C-Voter Survey: ਪੰਜਾਬ 'ਚ ਕਿਸ ਦੀ ਸਰਕਾਰ ਬਣ ਰਹੀ ਹੈ? ਜਾਣੋ ਕੀ ਹੈ ਜਨਤਾ ਦਾ ਮੂਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: