PM Modi to visit Punjab again: ਇੱਕ ਵਾਰ ਫਿਰ ਮੋਦੀ ਦੀ ਪੰਜਾਬ ਫੇਰੀ ਦਾ ਐਲਾਨ, ਇਸ ਵਾਰ ਨਾਲ ਨਜ਼ਰ ਆਉਣਗੇ ਅਮਿਤ ਸ਼ਾਹ, ਜਾਣੋ ਪਲਾਨ
Punjab Election 2022: ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣਾਂ ਦੇ ਪ੍ਰਚਾਰ ਲਈ ਬਹੁਤ ਜਲਦੀ ਪੰਜਾਬ ਦਾ ਦੌਰਾ ਕਰਨਗੇ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਪਟਿਆਲਾ: ਪੰਜਾਬ ਸੂਬੇ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣ ਹੋਣ ਜਾ ਰਹੀਆਂ ਹਨ। ਅਜਿਹੇ 'ਚ ਹਰ ਪਾਰਟੀ ਆਪਣੀ ਪੂਰੀ ਤਾਕਤ ਨਾਲ ਸੂਬੇ 'ਚ ਪ੍ਰਚਾਰ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਸੂਬੇ 'ਚ ਇਸ ਵਾਰ ਕੈਟਪਨ ਅਮਰਿੰਦਰ ਸਿੰਘ ਵਖਰੀ ਪਾਰਟੀ ਨਾਲ ਚੋਣ ਮੈਦਾਨ 'ਚ ਨਿਤਰੇ ਹਨ। ਚੋਣਾਂ ਲਈ ਉਨ੍ਹਾਂ ਨੇ ਭਾਜਪਾ ਅਤੇ ਅਕਾਲੀ ਦਲ ਸੰਯੁਕਤ (PLC-BJP-SAD Sanyukt) ਨਾਲ ਮਿਲ ਕੇ ਚੋਣਾਂ ਲੜਣ ਦੇ ਫੈਸਲਾ ਲਿਆ ਹੈ।
ਇਸ ਸਭ ਦੇ ਮੱਦੇਨਜ਼ਰ ਕੈਪਟਨ ਨੇ ਪਟਿਆਲਾ 'ਚ ਆਪਣੀ ਚੋਣ ਮੁਹਿੰਮ ਦੇ ਪਹਿਲੇ ਦਿਨ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਕਾਇਮ ਰੱਖਣ ਲਈ ਕੇਂਦਰ ਅਤੇ ਸੂਬੇ ਨੂੰ ਮਿਲ ਕੇ ਕੰਮ ਕਰਨਾ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵੇਂ ਹੀ ਪੰਜਾਬ ਲਈ ਚੋਣ ਪ੍ਰਚਾਰ ਕਰਨਗੇ। ਪੀ.ਐਲ.ਸੀ.-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਜਲਦ ਹੀ ਸੂਬੇ ਚ ਚੋਣ ਪ੍ਰਚਾਰ ਸ਼ੁਰੂ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਸੁਖਦੇਵ ਢੀਂਡਸਾ ਨੂੰ ਨਾਲ ਲੈ ਕੇ ਪੂਰੇ ਪੰਜਾਬ ਵਿੱਚ ਜਾਵਾਂਗੇ। ਇਸ ਤੋਂ ਬਾਅਦ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਰੈਲੀ ਲਈ ਆਉਣਗੇ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਵਿੱਚ ਰੈਲੀ ਲਈ ਪੰਜਾਬ ਆਉਣਗੇ। ਪ੍ਰਧਾਨ ਮੰਤਰੀ 7-8 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ। ਹਾਲਾਂਕਿ ਰੈਲੀ ਦਾ ਸਥਾਨ ਅਜੇ ਤੈਅ ਨਹੀਂ ਹੋਇਆ ਹੈ। ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇ ਆਉਣ ਤੱਕ ਚੋਣ ਕਮਿਸ਼ਨ ਵੱਲੋਂ ਰੈਲੀਆਂ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ।
ਦੱਸ ਦਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਰੈਲੀ ਸੀ। ਮੌਸਮ ਖ਼ਰਾਬ ਹੋਣ ਕਾਰਨ ਉਹ ਸੜਕ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸੀ। ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਵਿੱਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਨੂੰ ਫਲਾਈਓਵਰ ’ਤੇ 20 ਮਿੰਟ ਰੁਕ ਕੇ ਵਾਪਸ ਪਰਤਣਾ ਪਿਆ ਅਤੇ ਪੀਐਮ ਰੈਲੀ ਵਾਲੀ ਥਾਂ 'ਤੇ ਨਹੀਂ ਪਹੁੰਚ ਸਕੇ ਸੀ।
ਇਹ ਵੀ ਪੜ੍ਹੋ: Government Jobs: 10ਵੀਂ ਤੋਂ ਗ੍ਰੈਜੂਏਟ ਤੱਕ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਕਿੱਥੇ ਨਿਕਲੀ ਵੈਕੇਂਸੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin