ਪੜਚੋਲ ਕਰੋ
Advertisement
ਚੋਣਾਂ ਦੇ ਐਲਾਨ ਤੋਂ ਚਾਰ ਦਿਨਾਂ ਦੇ ਅੰਦਰ ਪੰਜਾਬ 'ਚ 23,00,00,000 ਦੇ ਨਸ਼ੇ, ਸ਼ਰਾਬ ਤੇ ਨਕਦੀ ਜ਼ਬਤ
ਚੰਡੀਗੜ੍ਹ: ਬੀਤੀ 11 ਮਾਰਚ ਨੂੰ ਲੋਕ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ 14 ਮਾਰਚ ਤਕ 23 ਕਰੋੜ ਰੁਪਏ ਤੋਂ ਵੱਧ ਦੀਆਂ ਪਾਬੰਦੀਸ਼ੁਦਾ ਵਸਤਾਂ ਤੇ ਨਕਦੀ ਜ਼ਬਤ ਕੀਤੇ ਜਾਣ ਦੀ ਖ਼ਬਰ ਹੈ। ਪੰਜਾਬ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਚੋਣ ਜ਼ਾਬਤੇ ਦੌਰਾਨ ਵੱਡੇ ਪੱਧਰ 'ਤੇ ਬਰਾਮਦਗੀਆਂ ਹੋਈਆਂ ਹਨ।
ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਸੂਬੇ ਵਿੱਚ ਵੱਖ-ਵੱਖ ਸਰਵਾਈਲੈਂਸ ਟੀਮਾਂ ਨੇ 14,726 ਲੀਟਰ ਸ਼ਰਾਬ ਫੜੀ ਗਈ ਹੈ, ਜਿਸ ਦੀ ਕੀਮਤ 25 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਪੰਜਾਬ ਵਿੱਚੋਂ 670 ਕਿੱਲੋ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 21.82 ਕਰੋੜ ਬਣਦੀ ਹੈ। ਸੂਬੇ ਵਿੱਚ 1.32 ਕਰੋੜ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ ਅਤੇ ਕੁੱਲ ਬਰਾਮਦਗੀਆਂ 23.5 ਕਰੋੜ ਰੁਪਏ ਦੀਆਂ ਬਣਦੀਆਂ ਹਨ।
ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿੱਚ 2,064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1,707 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿੱਚੋਂ 96 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 192 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1,100 ਮਾਮਲੇ ਕਾਰਵਾਈ ਅਧੀਨ ਹਨ ਅਤੇ ਵਿੱਚੋਂ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 465 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤਕ 1,91,510 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 29 ਗ਼ੈਰ-ਲਾਈਸੈਂਸੀ ਹਥਿਆਰ ਫੜੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement