ਪੜਚੋਲ ਕਰੋ

Chandigarh news: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ, ਮੁੱਖ ਚੋਣ ਅਧਿਕਾਰੀ ਨੇ ਕਾਨਫਰੰਸ ਦੌਰਾਨ ਆਖੀ ਆਹ ਗੱਲ

Chandigarh news: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ।

Punjab news: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ।

ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ।

ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ  ਦੀ ਸੰਵੇਦਨਸ਼ੀਲਤਾਂ ਦੇ ਆਧਾਰ 'ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇੱਕ ਮਜ਼ਬੂਤ ਜ਼ਬਤੀ ਪ੍ਰਬੰਧਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1 ਮਾਰਚ, 2024 ਤੋਂ ਹੁਣ ਤੱਕ 113.45 ਕਰੋੜ ਰੁਪਏ ਦੀਆਂ ਜ਼ਬਤੀਆਂ ਹੋਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜੀਲ ਐਪ ਰਾਹੀਂ 119 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 86 ਜਾਇਜ਼ ਪਾਈਆਂ ਗਈਆਂ ਹਨ ਅਤੇ ਹੱਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਤਰ-ਰਾਜੀ ਨਾਕਿਆਂ 'ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਲੋੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ 'ਤੇ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ:  Congress Candidates List: ਅਧੀਰ ਰੰਜਨ ਅਤੇ ਖੜਗੇ ਦੇ ਜਵਾਈ ਦੇ ਨਾਮ 'ਤੇ ਲੱਗੀ ਮੋਹਰ, ਚੰਡੀਗੜ੍ਹ ਸੀਟ 'ਤੇ ਫਸਿਆ ਪੇਚ, ਜਾਣੋ ਕਦੋਂ ਆਵੇਗੀ ਤੀਜੀ ਸੂਚੀ

ਸਿਬਿਨ ਸੀ ਨੇ ਕਿਹਾ ਕਿ ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ਵਿੱਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ, ਜਿਨ੍ਹਾਂ ਨੂੰ ਵਾਧੂ ਸੁਰੱਖਿਆ ਉਪਾਵਾਂ ਦੀ ਲੋੜ ਹੈ। ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੀਸੀਟੀਵੀ ਇੰਸਟਾਲੇਸ਼ਨ ਅਤੇ ਕੇਂਦਰੀਕ੍ਰਿਤ ਨਿਗਰਾਨੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ਉੱਤੇ ਖ਼ਾਸ ਤਵੱਜੋ ਦਿੱਤੀ ਜਾ ਰਹੀ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ਵਿੱਚ ਔਸਤ ਨਾਲੋਂ ਘੱਟ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੋਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ 1 ਮਾਰਚ, 2024 ਤੱਕ ਪੰਜਾਬ ਵਿੱਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਸੁਧਾਈ ਦੇ ਹਰ ਪੜਾਅ 'ਤੇ ਰਾਜਨੀਤਿਕ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਤਰਾਜ਼ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ।

ਸਿਬਿਨ ਸੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੀਡੀਆ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰੇ ਤਾਂ ਜੋ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ।   ਮੁੱਖ ਚੋਣ ਅਧਿਕਾਰੀ ਨੇ ਵਚਨਬੱਧਤਾ ਪ੍ਰਗਟਾਈ ਕਿ ਉਹ ਮੀਡੀਆ ਨਾਲ ਸਰਗਰਮੀ ਨਾਲ ਜੁੜੇ ਰਹਿਣਗੇ ਅਤੇ ਮੀਡੀਆ ਰਾਹੀਂ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਤੱਕ ਪੁੱਜਦੀਆਂ ਕਰਨਗੇ।

ਇਹ ਵੀ ਪੜ੍ਹੋ:  ਬ੍ਰਿਟੇਨ 'ਚ ਖਾਲਿਸਤਾਨੀ ਲੀਡਰਾਂ, ਚੈਨਲਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਭਾਰਤ ਨੂੰ ਮਿਲੇਗੀ ਕੂਟਨੀਤਕ ਸਫ਼ਲਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget