Punjab Election: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਤੋਂ ਕਰੀਬ ਤਿੰਨ ਹਫ਼ਤੇ ਪਹਿਲਾਂ ਕਾਂਗਰਸ (Congress) ਨੇ ਪਾਰਟੀ ਦਾ ਥੀਮ ਸੌਂਗ (Theme Song) ਲਾਂਚ ਕੀਤਾ ਹੈ। ਇਸ ਗੀਤ ਰਾਹੀਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਦੂਸਰਾ ਮੌਕਾ ਦੇਣ ਦੀ ਅਪੀਲ ਕੀਤੀ ਹੈ। ਕਾਂਗਰਸ ਦੇ ਥੀਮ ਸੌਂਗ ਵਿੱਚ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਉਸਾਰੀ, ਪਿੰਡਾਂ ਵਿੱਚ ਨਵੇਂ ਸਕੂਲਾਂ ਦੀ ਉਸਾਰੀ ਤੇ ਬਿਜਲੀ ਦਰਾਂ ਵਿੱਚ ਕਟੌਤੀ ਵਰਗੇ ਵਿਕਾਸ ਕਾਰਜਾਂ ਦਾ ਵਰਣਨ ਕੀਤਾ ਗਿਆ ਹੈ।
ਪੰਜਾਬੀ ਭਾਸ਼ਾ ਵਿੱਚ ਲਿਖੇ ਇਸ 2:20 ਮਿੰਟ ਦੇ ਗੀਤ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਹੋਰ ਆਗੂ ਨਜ਼ਰ ਆ ਰਹੇ ਹਨ। ਪਾਰਟੀ ਨੇ ਇਸ ਗੀਤ ਨੂੰ ਆਪਣੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ।
ਕਾਂਗਰਸ ਦੇ ਥੀਮ ਸੌਂਗ ਵਿੱਚ ਸਭ ਤੋਂ ਵੱਧ ਥਾਂ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਗਈ ਹੈ। ਹਾਲਾਂਕਿ ਗੀਤ 'ਚ ਕਈ ਥਾਵਾਂ 'ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਨਜ਼ਰ ਆ ਰਹੇ ਹਨ। ਪੰਜਾਬ ਕਾਂਗਰਸ ਦੇ ਇੱਕ ਹੋਰ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਿੱਚ ਥਾਂ ਮਿਲੀ ਹੈ।
ਚੰਨੀ ਹੋਣਗੇ ਕਾਂਗਰਸ ਦਾ ਚਿਹਰਾ?
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਿਹਰਾ ਦੇਣ ਦਾ ਐਲਾਨ ਕਰ ਚੁੱਕੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ 6 ਫਰਵਰੀ ਨੂੰ ਰਾਹੁਲ ਗਾਂਧੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਦੇ ਚਿਹਰੇ ਵਜੋਂ ਪੇਸ਼ ਕਰਨਗੇ। ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਦੌੜ ਵਿੱਚ ਪਛੜਦੇ ਨਜ਼ਰ ਆ ਰਹੇ ਹਨ।
ਹਾਲਾਂਕਿ, ਕਾਂਗਰਸ ਪਾਰਟੀ ਨੂੰ ਨੇਤਾਵਾਂ ਦੀ ਅੰਦਰੂਨੀ ਕਲੇਸ਼ ਨਾਲ ਨਜਿੱਠਣਾ ਪੈ ਰਿਹਾ ਹੈ। ਸੁਨੀਲ ਜਾਖੜ ਵੱਲੋਂ ਕੀਤੇ ਗਏ ਤਾਜ਼ਾ ਖੁਲਾਸਿਆਂ ਕਾਰਨ ਵਿਰੋਧੀ ਪਾਰਟੀਆਂ ਨੂੰ ਕਾਂਗਰਸ 'ਤੇ ਹਮਲਾ ਕਰਨ ਦਾ ਇੱਕ ਹੋਰ ਮੌਕਾ ਮਿਲ ਗਿਆ ਹੈ। ਸੂਬੇ 'ਚ 20 ਫਰਵਰੀ ਨੂੰ 117 ਮੈਂਬਰੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ