Punjab News: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਵੱਲੋਂ ਲਾਏ ਗਏ ਨਿਯਮ ਬਦਲਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਝੂਠੇ ਦੋਸ਼ ਲਾਏ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋਸ਼ ਤਥਹੀਣ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ 'ਤੇ ਪਾਰਟੀ ਲਈ ਨਿਯਮ ਬਦਲਣ ਦਾ ਦੋਸ਼ ਲਗਾਇਆ ਸੀ।

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ 'ਤੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਦੋਸ਼ ਲਾਇਆ ਸੀ। ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਆਪਣੇ ਨਿਯਮਾਂ ਵਿੱਚ ਬਦਲਾਅ ਕਰ ਕੇ ਨਵੀਂ ਸਿਆਸੀ ਪਾਰਟੀ ਨੂੰ ਰਜਿਸਟਰ ਕਰਨ ਜਾ ਰਿਹਾ ਹੈ।

ਚੋਣ ਕਮਿਸ਼ਨ ਦੇ ਬੁਲਾਰੇ ਨੇ ਕਿਹਾ ਕਿ ਅਜਿਹਾ ਕਹਿਣਾ "ਅਸਲ ਵਿੱਚ ਗਲਤ" ਹੋਵੇਗਾ। ਚੋਣ ਕਮਿਸ਼ਨ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੀ ਰਜਿਸਟ੍ਰੇਸ਼ਨ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਜਨਤਕ ਨੋਟਿਸ ਦੀ ਮਿਆਦ ਚਾਰ ਹਫ਼ਤੇ ਪਹਿਲਾਂ ਤੋਂ ਘਟਾ ਕੇ ਇੱਕ ਹਫ਼ਤੇ ਤਕ ਨਹੀਂ ਕੀਤੀ ਗਈ ਹੈ।

ਚੋਣ ਕਮਿਸ਼ਨ ਪਹਿਲਾਂ ਵੀ ਅਜਿਹੀਆਂ ਤਬਦੀਲੀਆਂ ਕਰ ਚੁੱਕਾ
ਚੋਣ ਕਮਿਸ਼ਨ ਨੇ ਕਿਹਾ ਕਿ ਅਜਿਹੇ ਬਦਲਾਅ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਅਤੀਤ ਵਿੱਚ ਵੀ ਕਈ ਚੋਣਾਂ ਤੋਂ ਪਹਿਲਾਂ ਅਜਿਹਾ ਕੀਤਾ ਜਾ ਚੁੱਕਾ ਹੈ। ਇਹ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਕੀਤਾ ਗਿਆ ਸੀ ਤੇ ਇਸ ਦਾ ਐਲਾਨ 15 ਮਾਰਚ, 2019 ਨੂੰ ਜਾਰੀ ਪ੍ਰੈੱਸ ਨੋਟ ਰਾਹੀਂ ਕੀਤਾ ਗਿਆ ਸੀ। ਅਜਿਹਾ 2020 ਦੀਆਂ ਬਿਹਾਰ ਚੋਣਾਂ ਤੋਂ ਪਹਿਲਾਂ ਵੀ ਕੀਤਾ ਗਿਆ ਸੀ।

‘ਆਪ’ ਦੇ ਬੁਲਾਰੇ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਭਾਜਪਾ ਨੇ ‘ਆਪ’ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਤੇ ਸਰਕਾਰ ਬਣਾਉਣ ਤੋਂ ਰੋਕਣ ਲਈ ਇਹ ਪੈਂਤੜਾ ਅਪਣਾਇਆ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਸੀ ਕਿ ਚੋਣ ਕਮਿਸ਼ਨ ਨੇ ਰਜਿਸਟ੍ਰੇਸ਼ਨ ਸੀਮਾ ਚਾਰ ਹਫ਼ਤਿਆਂ ਤੋਂ ਘਟਾ ਕੇ ਇਕ ਹਫ਼ਤੇ ਕਰ ਦਿੱਤੀ ਹੈ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904