ਬਰਨਾਲਾ: ਕਾਂਗਰਸ ਪਾਰਟੀ ਵੱਲੋਂ ਅੱਜ ਬਾਕੀ ਰਹਿੰਦੇ ਉਮੀਦਵਾਰਾਂ ਦੀ ਅੰਤਿਮ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਟਿਕਟ ਕੱਟ ਕੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੇ ਪੁੱਤਰ ਮੁਨੀਸ਼ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ। ਟਿਕਟ ਮਿਲਣ 'ਤੇ ਪਹਿਲੇ ਦਿਨ ਬਰਨਾਲਾ ਪਹੁੰਚੇ ਉਮੀਦਵਾਰ ਮਨੀਸ਼ ਬਾਂਸਲ ਦਾ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਮੁੰਹ ਮਿੱਠਾ ਕਰਵਾਇਆ ਗਿਆ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।


ਇਸ ਮੌਕੇ ਮਨੀਸ਼ ਬਾਂਸਲ ਨੇ ਸਭ ਤੋਂ ਪਹਿਲਾਂ ਪਾਰਟੀ ਹਾਈਕਮਾਂਡ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਦੀ ਬਰਨਾਲਾ ਵਿਖੇ ਡਿਊਟੀ ਲਗਾਈ ਗਈ ਹੈ। ਉਸ ਨੇ ਦੱਸਿਆ ਕਿ ਉਸ ਦਾ ਪਿਤਾ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦਾ ਜੰਮਪਲ ਹੈ। ਜ਼ਿਲ੍ਹੇ ਨਾਲ ਪੁਰਾਣਾ ਵਾਸਤਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪਿਆਰ ਹੈ। 


ਉਨ੍ਹਾਂ ਕਿਹਾ ਕਿ ਉਹ ਸਿਹਤ ਸਹੂਲਤਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਤਿਆਰ ਰਹਿਣਗੇ।ਜੇਕਰ ਬਰਨਾਲੇ ਦੇ ਲੋਕਾਂ ਨੇ ਉਸਨੂੰ ਬਲ ਦਿੱਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਜਿਨ੍ਹਾਂ ਦੀ ਟਿਕਟ ਕੱਟੀ ਗਈ ਹੈ। ਉਹ ਇੱਕ ਮਹਾਨ ਨੇਤਾ ਵੱਲੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਨੂੰ ਮਨਾਉਣ ਦੇ ਵੀ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਬਤੌਰ ਰੇਲ ਮੰਤਰੀ ਬਰਨਾਲਾ ਜ਼ਿਲ੍ਹੇ ਵਿੱਚ ਬਹੁਤ ਕੰਮ ਕੀਤੇ ਗਏ ਹਨ। 


ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਦਾ ਫਰਜ਼ ਬਣਦਾ ਹੈ ਕਿ ਸਖ਼ਤ ਮਿਹਨਤ ਕਰਕੇ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ਕਾਂਗਰਸ ਪਾਰਟੀ ਦੀ ਝੋਲੀ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਹਲਕਾ ਬਰਨਾਲਾ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਚੋਣ ਲੜਨ ਨਾਲ ਹਲਕਾ ਭਦੌੜ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਤਿੰਨ ਮਹੀਨਿਆਂ ਦੇ ਥੋੜ੍ਹੇ ਜਿਹੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਕਰਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਜਿਸ ਨਾਲ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ਕਾਂਗਰਸ ਪਾਰਟੀ ਜਿੱਤੇਗੀ।


 


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ