Punjab Election 2022: ਹਰਸਿਮਰਤ ਬਾਦਲ ਨੇ ਕਹੀ ਵੱਡੀ ਗੱਲ, ਪ੍ਰਕਾਸ਼ ਸਿੰਘ ਬਾਦਲ ਹੋਣਗੇ ਸੂਪਰ ਸੀਐਮ
ਮਣੀ ਅਕਾਲੀ ਦਲ ਨੇ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਉਭਾਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਤੁਸੀਂ ਪ੍ਰਕਾਸ਼ ਸਿੰਘ ਬਾਦਲ ਨੂੰ ਸੂਪਰ ਸੀਐਮ ਬਣਾਉਣਾ ਹੈ।
ਲੰਬੀ: ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਉਭਾਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਤੁਸੀਂ ਪ੍ਰਕਾਸ਼ ਸਿੰਘ ਬਾਦਲ ਨੂੰ ਸੂਪਰ ਸੀਐਮ ਬਣਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਬਾਦਲ ਸਾਹਿਬ ਨੂੰ ਸਮਝਾਉਣਾ ਹੈ। ਬਾਦਲ ਸਾਹਿਬ ਸੂਪਰ ਸੀਐਮ ਹੋਣਗੇ।
ਹਰਸਿਮਰਤ ਬਾਦਲ ਨੇ ਕਿਹਾ ਕਿ ਸੁਖਬੀਰ ਜੀ ਚਾਹੇ ਸੀਐਮ ਬਣਨ, ਭਾਵੇਂ ਸਾਨੂੰ ਕੋਈ ਅਹੁਦਾ ਮਿਲੇ ਨਾ ਮਿਲੇ ਪਰ ਸਾਡੇ ਸੂਪਰ ਸੀਐਮ ਬਾਦਲ ਸਾਹਿਬ ਹੀ ਹੋਣਗੇ। ਇਹ ਵੀ ਅਹਿਮ ਹੈ ਕਿ ਪਿਛਲੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਨੇ ਮੁੜ ਚੋਣ ਲੜਨ ਦੇ ਸੰਕੇਤ ਦਿੱਤੇ ਸੀ ਪਰ ਪਾਰਟੀ ਨੇ ਇਸ ਦੀ ਅਜੇ ਕੋਈ ਪੁਸ਼ਟੀ ਨਹੀਂ ਕੀਤੀ।
ਦੱਸ ਦਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਹਨ। ਉਹ ਜਨਤਕ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਕੀਤੀ ਗਈ ਰੈਲੀ ਦੌਰਾਨ ਜੁੜੇ ਇਕੱਠ ਨੇ ਸੂਬੇ ਅੰਦਰ ਅਗਲੀ ਸਰਕਾਰ ਅਕਾਲੀ ਦਲ-ਬਸਪਾ ਗੱਠਜੋੜ ਦੀ ਬਣਨ ’ਤੇ ਮੋਹਰ ਲਾ ਦਿੱਤੀ ਹੈ।
ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਜੇ ਉਹ ਸੁਖਬੀਰ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ ਤਾਂ ਉਹ ਮੁੱਖ ਮੰਤਰੀ ਵਾਂਗ ਨਹੀਂ, ਸਗੋਂ ਇੱਕ ਸੇਵਾਦਾਰ ਵਾਂਗ ਕੰਮ ਕਰਨਗੇ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਜਿੱਤਣ ਨਾਲ ਹਰਸਿਮਰਤ ਬਾਦਲ ਖ਼ੁਦ ਤੇ ਪ੍ਰਕਾਸ਼ ਸਿੰਘ ਬਾਦਲ ਵੀ ਵਰਕਰਾਂ ਨੂੰ ਆਪਣਾ ਕੰਮ ਕਰਵਾਉਣ ਲਈ ਮਿਲ ਜਾਣਗੇ।
ਇਹ ਵੀ ਪੜ੍ਹੋ: Bike Tips: ਕੀ ਬਾਈਕ 'ਤੇ ਜਾਂਦੇ ਵੇਲੇ ਕੁੱਤੇ ਤੁਹਾਨੂੰ ਵੱਢਣ ਲਈ ਭੱਜਦੇ? ਤਾਂ ਅਪਨਾਓ ਇਹ ਤਰੀਕੇ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: