Punjab Election: ਮਜੀਠੀਆ ਨੇ ਸਿੱਧੂ ਨੂੰ ਦੱਸਿਆ ਰਾਜਨੀਤਿਕ ਪਿੱਚ ਦਾ ਅਸਫ਼ਲ ਖਿਡਾਰੀ
ਅੰਮ੍ਰਿਤਸਰ ਪੂਰਬੀ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਟੱਕਰ ਦੇ ਰਹੇ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਵਾਰਡ ਨੰਬਰ 41 ਵਿਖੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਦੌਰਾਨ ਉਸਦੀ ਹਮਾਇਤ ਕਰਨ ਪਹੁੰਚੇ।

ਅੰਮ੍ਰਿਤਸਰ: ਅੰਮ੍ਰਿਤਸਰ ਪੂਰਬੀ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਟੱਕਰ ਦੇ ਰਹੇ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਵਾਰਡ ਨੰਬਰ 41 ਵਿਖੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਚੋਣ ਮੁਹਿੰਮ ਦੌਰਾਨ ਉਸਦੀ ਹਮਾਇਤ ਕਰਨ ਪਹੁੰਚੇ।
ਉਨ੍ਹਾਂ ਇਸ ਮੌਕੇ ਕਿਹਾ ਕਿ, "ਨਵਜੋਤ ਸਿੰਘ ਸਿੱਧੂ ਜੋ ਕਿ ਆਪਣਾ ਦਿਮਾਗੀ ਸੰਤੁਲਨ ਗਵਾ ਚੁੱਕਿਆ ਹਮੇਸ਼ਾਂ ਹੀ ਬਿਨ੍ਹਾਂ ਸੋਚੇ ਸਮਝੇ ਆਪਣੀ ਬੇਤੁਕੀ ਬਿਆਨਬਾਜ਼ੀ ਦੇ ਕਾਰਨ ਚਰਚਾਵਾਂ ’ਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਕਿ ਸਿੱਧੂ ਨੇ ਬਿਨ੍ਹਾਂ ਸੋਚੇ-ਸਮਝੇ ਬਿਆਨਬਾਜ਼ੀ ਕੀਤੀ ਹੈ।"
ਮਜੀਠੀਆ ਨੇ ਕਿਹਾ, "ਇਸ ਤੋਂ ਪਹਿਲਾਂ ਵੀ ਉਸ ਨੇ ਗੁਜਰਾਤ ’ਚ ਚੋਣਾਂ ਦੌਰਾਨ ਪਟੇਲ ਕੌਮ ਦੇ ਖਿਲਾਫ਼ ਗ਼ਲਤ ਬਿਆਨਬਾਜ਼ੀ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਵੀ ਨਹੀਂ ਛੱਡਿਆ ਅਤੇ ਉਨ੍ਹਾਂ ਨੂੰ ‘ਪੱਪੂ ਪ੍ਰਧਾਨ ਮੰਤਰੀ’ ਕਹਿ ਦਿੱਤਾ ਸੀ ਤੇ ਹੁਣ ਵੀ ਸਿੱਧੂ ਆਪਣੀ ਹਾਰ ਨੂੰ ਵੇਖਦਾ ਹੋਇਆ ਬੁਖਲਾਹਟ ’ਚ ਆ ਗਿਆ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਰੱਖ ਰਿਹਾ ਹੈ ਜੇਕਰ ਖ਼ੁਦ ਦਾ ਨਾਂਅ ਆ ਗਿਆ ਤਾਂ ਠੀਕ ਹੈ, ਨਹੀਂ ਤਾਂ ਪਾਰਟੀ ਨਾਲ ਕਰੋ ਬਗਾਵਤ।"
ਮਜੀਠੀਆ ਨੇ ਕਿਹਾ ਕਿ "ਸਿੱਧੂ ਜੋ ਕਿ ਰਾਜਨੀਤਿਕ ਪਿੱਚ ’ਤੇ ਇਕ ਅਸਫ਼ਲ ਕ੍ਰਿਕੇਟਰ ਸਾਬਿਤ ਹੋਏ ਨੂੰ ਚਾਹੀਦਾ ਹੈ ਕਿ ਉਹ ‘ਟੀ. ਵੀ. ਚੈਨਲਾਂ ’ਤੇ ਕੁਮੈਂਟਰੀ ਦੌਰਾਨ ‘ਠੋਕੋ ਤਾਲੀ’ ਹੀ ਕਰਨ ਜੋ ਉਨ੍ਹਾਂ ਨੂੰ ਸ਼ੋਭਾ ਦਿੰਦਾ ਹੈ।"
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















