Punjab Election: ਸਟਾਰ ਪ੍ਰਚਾਰਕਾਂ ਦੀ ਲਿਸਟ 'ਚੋਂ ਨਵਜੋਤ ਸਿੱਧੂ ਆਊਟ, ਉੱਤਰਾਖੰਡ 'ਚ ਵੀ ਪ੍ਰਚਾਰ ਕਰਨਗੇ ਚਰਨਜੀਤ ਚੰਨੀ
ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ 30 ਲੋਕਾਂ ਦੇ ਨਾਂ ਸ਼ਾਮਲ ਹਨ।
Punjab Election: ਕਾਂਗਰਸ ਨੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ 'ਚ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ 30 ਲੋਕਾਂ ਦੇ ਨਾਂ ਸ਼ਾਮਲ ਹਨ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਲ ਹੈ ਪਰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਇਸ ਵਿੱਚ ਸ਼ਾਮਲ ਨਹੀਂ ਹੈ।
ਉੱਤਰਾਖੰਡ ਵਿੱਚ ਕਾਂਗਰਸ ਦੇ ਸਟਾਰ ਪ੍ਰਚਾਰਕ
ਉੱਤਰਾਖੰਡ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਗੁਲਾਮ ਨਬੀ ਆਜ਼ਾਦ ਦਾ ਨਾਂ ਵੀ ਸ਼ਾਮਲ ਹੈ। ਨਰਿੰਦਰ ਮੋਦੀ ਸਰਕਾਰ ਨੇ ਪਿਛਲੇ ਮਹੀਨੇ ਆਜ਼ਾਦ ਨੂੰ ਪਦਮ ਭੂਸ਼ਣ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ ਸੀ। ਇਸ ਸੂਚੀ 'ਚ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਰਣਦੀਪ ਸੁਰਜੇਵਾਲਾ ਦੇ ਨਾਂ ਵੀ ਸ਼ਾਮਲ ਹਨ। ਇਹ ਆਗੂ ਪਿਛਲੇ ਕਈ ਮਹੀਨਿਆਂ ਤੋਂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਕਾਂਗਰਸ ਇੱਕ ਵਾਰ ਫਿਰ ਉੱਤਰਾਖੰਡ ਵਿੱਚ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਪੰਜਾਬ 'ਚ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ 'ਚ ਕਾਫੀ ਹਾਈਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ਸਤੰਬਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਦਿੱਤਾ ਸੀ। ਉਨ੍ਹਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਉਹ ਸੂਬੇ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ। ਪੰਜਾਬ ਦੀ ਆਬਾਦੀ ਦਾ 31 ਫੀਸਦੀ ਦਲਿਤ ਭਾਈਚਾਰਾ ਹੈ।
ਚਰਨਜੀਤ ਸਿੰਘ ਚੰਨੀ ਕਿਸ ਸੀਟ ਤੋਂ ਚੋਣ ਲੜ ਰਹੇ ਹਨ?
ਇਸ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਸੀਟਾਂ ਤੋਂ ਚੋਣ ਮੈਦਾਨ ਵਿੱਚ ਹਨ। ਉਹ ਆਪਣੀ ਚਮਕੌਰ ਸਾਹਿਬ ਸੀਟ ਤੋਂ ਇਲਾਵਾ ਬਹਾਦਰਪੁਰ ਤੋਂ ਵੀ ਚੋਣ ਲੜ ਰਹੇ ਹਨ। ਉਹ 2007 ਤੋਂ ਚਮਕੌਰ ਸਾਹਿਬ ਤੋਂ ਚੋਣ ਜਿੱਤਦੇ ਆ ਰਹੇ ਹਨ। ਕਾਂਗਰਸ ਨੇ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਲਈ ਕਿਸੇ ਨੂੰ ਵੀ ਦਾਅਵੇਦਾਰ ਨਹੀਂ ਐਲਾਨਿਆ ਹੈ। ਅਜਿਹੇ 'ਚ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ ਚੰਨੀ ਦਾ ਨਾਂ ਹੋਣਾ ਤੇ ਸਿੱਧੂ ਦਾ ਨਾਂ ਨਾ ਹੋਣਾ ਇਕ ਇਸ਼ਾਰੇ ਵਰਗਾ ਹੈ। ਚੰਨੀ ਨੂੰ ਲੰਬਾ ਹੋਣ ਦਾ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ। ਪਿਛਲੀ ਚੋਣ ਵੀ ਉਥੋਂ ਹੀ ਜਿੱਤੀ ਸੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :