Punjab Election 2022: ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਜੀਵਨ ਖ਼ਤਮ ਹੋਣ ਜਾ ਰਿਹਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।



ਸੁਖਬੀਰ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੂੰ ਲਲਕਾਰਦਿਆਂ ਕਿਹਾ ਕਿ ਨਵਜੋਤ ਸਿੱਧੂ ਤਿਆਰ ਹੋ ਜਾਓ। ਮਜੀਠੀਆ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੱਧੂ ਖਿਲਾਫ ਲੜਨਗੇ।ਨਵਜੋਤ ਸਿੱਧੂ ਦੀ ਹਉਮੈ ਨੂੰ ਤੋੜਨਾ ਪਵੇਗਾ।

ਮਜੀਠੀਆ ਖ਼ਿਲਾਫ਼ ਪਿਛਲੇ ਮਹੀਨੇ 2018 ਦੇ ਡਰੱਗਜ਼ ਕੇਸ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਹ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਮਜੀਠੀਆ ਨੂੰ ਇਸ ਲਈ ਨਿਸ਼ਾਨਾ ਬਣਾ ਰਹੀਆਂ ਹਨ ਕਿਉਂਕਿ ਉਹ ਲੋਕਾਂ ਦੀ ਆਵਾਜ਼ ਉਠਾਉਂਦਾ ਹੈ। ਉਨ੍ਹਾਂ ਚਰਨਜੀਤ ਸਿੰਘ ਚੰਨੀ ਸਰਕਾਰ ਖਾਸ ਕਰਕੇ ਨਵਜੋਤ ਸਿੱਧੂ 'ਤੇ ਮਜੀਠੀਆ 'ਤੇ ਝੂਠੇ ਕੇਸ ਦਰਜ ਕਰਨ ਦੇ ਦੋਸ਼ ਵੀ ਲਾਏ।

ਸਿੱਧੂ ਬਾਰੇ ਕੀਤਾ ਵੱਡਾ ਦਾਅਵਾ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਧੂ ਦਾ ਸਿਆਸੀ ਕਰੀਅਰ ਖਤਮ ਹੋਣ ਕਿਨਾਰੇ ਹੈ ਅਤੇ ਇਹ ਉਨ੍ਹਾਂ ਦੀ ਆਖਰੀ ਚੋਣ ਹੋਵੇਗੀ। ਉਨ੍ਹਾਂ ਕਿਹਾ, ''ਬਿਕਰਮ ਮਜੀਠੀਆ ਦੇ ਸਾਹਮਣੇ ਨਵਜੋਤ ਸਿੰਘ ਸਿੱਧੂ ਦੀ ਜ਼ਮਾਨਤ ਜ਼ਬਤ ਹੋਵੇਗੀ। ਮੈਂ ਦਾਅਵਾ ਕਰਦਾ ਹਾਂ ਕਿ ਬਿਕਰਮ ਸਿੰਘ ਮਜੀਠੀਆ ਸਿੱਧੂ ਦਾ ਸਿਆਸੀ ਕਰੀਅਰ ਖਤਮ ਕਰ ਦੇਣਗੇ।"

ਸ਼੍ਰੋਮਣੀ ਅਕਾਲੀ ਦਲ ਨੇ 117 ਸੀਟਾਂ ਲਈ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਨਾਲ ਚੋਣ ਤੋਂ ਪਹਿਲਾਂ ਗਠਜੋੜ ਕੀਤਾ ਸੀ। ਸਮਝੌਤੇ ਤਹਿਤ ਬਸਪਾ 20 ਸੀਟਾਂ ਤੋਂ ਚੋਣ ਲੜੇਗੀ। ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ