Punjab Vidhan Sabha Elections 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਜਿਹੇ 'ਚ ਵਾਰ-ਪਲਟਵਾਰ ਦਾ ਸਿਲਸਿਲਾ ਵੀ ਜਾਰੀ ਹੈ। ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਦਿੱਲੀ ਸਰਕਾਰ 'ਤੇ ਰਾਸ਼ਟਰੀ ਰਾਜਧਾਨੀ 'ਚ ਸਿਰਫ ਮੁਨਾਫੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਬਿਆਨ 'ਤੇ ਹੁਣ ਆਮ ਆਦਮੀ ਪਾਰਟੀ ਦੇ ਸੀਐੱਮ ਫੇਸ Bhagwant Maan ਨੇ ਜਵਾਬ ਦਿੱਤਾ ਅਤੇ ਕਿਹਾ ਕਿ ਪਾਰਟੀ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਰਥਨ ਕਰਦੀ ਹੈ।



ਪ੍ਰਚਾਰ ਦੌਰਾਨ ਇਰਾਨੀ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਮਾਨ ਨੇ ਕਿਹਾ ਕਿ ਸ਼ਰਾਬ ਦੀਆਂ ਦੁਕਾਨਾਂ ਤੋਂ ਇਕੱਠੀ ਹੋਈ ਰਕਮ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ, ਸਕੂਲਾਂ ਦੀ ਉਸਾਰੀ ਅਤੇ ਬਿਜਲੀ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਕੋਲ ਚਾਰ-ਪੰਜ ਸੀਟਾਂ ਹਨ ਇਸ ਲਈ ਉਹਨਾਂ ਨੂੰ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਣ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।





ਜ਼ਿਕਰਯੋਗ ਹੈ ਕਿ ਸਮ੍ਰਿਤੀ ਇਰਾਨੀ ਨੇ ਸ਼ੁੱਕਰਵਾਰ ਨੂੰ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਰਫ਼ ਮੁਨਾਫ਼ੇ ਲਈ ਸ਼ਰਾਬ ਦੀਆਂ ਦੁਕਾਨਾਂ ਖੋਲ੍ਹੀਆਂ ਹਨ ਅਤੇ ਸ਼ਰਾਬ ਦੀ ਦੁਕਾਨ ਅੱਗੋਂ ਲੰਘਣ ਵਾਲੀ ਹਰ ਔਰਤ ਦੇ ਸੰਘਰਸ਼ ਲਈ ਕੇਜਰੀਵਾਲ ਨੂੰ ਜ਼ਿੰਮੇਵਾਰ ਦੱਸਿਆ ਸੀ।




ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin


https://apps.apple.com/in/app/abp-live-news/id81111490