ਮਾਨਸਾ: ਪੰਜਾਬ ਵਿੱਚ ਹੋਈਆਂ ਬੇਅਦਬੀਆਂ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੀ ਦੇਣ ਹੈ ਕਿਉਂਕਿ ਕੇਜਰੀਵਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਇਹ ਦਾਅਵਾ ਪਿੰਡ ਨੰਗਲ ਕਲਾਂ ਵਿੱਚ ਸਰਦੂਲਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਦਿਲਰਾਜ ਸਿੰਘ ਭੂੰਦੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ।



ਦੱਸ ਦਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਹਲਕਾ ਸਰਦੂਲੜ੍ਹ ਤੋਂ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਪੁੱਤਰ ਦਿਲਰਾਜ ਸਿੰਘ ਭੂੰਦੜ ਦੇ ਹੱਕ ਵਿੱਚ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਵਿੱਚ ਚੋਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਬੇਅਦਬੀਆਂ ਦੀ ਜ਼ਿੰਮੇਵਾਰ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਬੇਅਦਬੀਆਂ ਕਰਵਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਬੇਅਦਬੀਆਂ ਪੰਜਾਬ ਤੋਂ ਇਲਾਵਾ ਫਿਰ ਦੂਸਰੇ ਰਾਜਾਂ ਵਿੱਚ ਕਿਉਂ ਨਹੀਂ ਹੋਈਆਂ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਨੀਤੀ ਵਿੱਚ ਸਰਗਰਮੀ ਤੇ ਸੁਨੀਲ ਜਾਖੜ ਵੱਲੋਂ ਸਰਗਰਮ ਸਿਆਸਤ ਵਿੱਚੋਂ ਅਸਤੀਫ਼ਾ ਦੇਣ ਬਾਰੇ ਚੁਟਕੀ ਲੈਂਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਨੇ ਜੋ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨਾਲ ਕੀਤਾ ਹੈ, ਉਹ ਰਾਜਨੀਤੀ ਵਿੱਚੋਂ ਅਸਤੀਫ਼ਾ ਹੀ ਦੇ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਬਚਿਆ ਵੀ ਕੀ ਹੈ।

ਸਰਦੂਲਗੜ੍ਹ ਹਲਕੇ ਦੇ ਵਿੱਚ ਆਪ ਉਮੀਦਵਾਰ ਵੱਲੋਂ ਬਲਵਿੰਦਰ ਸਿੰਘ ਭੂੰਦੜ ਤੇ ਪਰਚੇ ਦਰਜ ਕਰਵਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਰਾਜਨੀਤੀ ਸਿਰਫ਼ ਅਸੂਲਾਂ ਦੀ ਕੀਤੀ ਹੈ ਨਾ ਕੇ ਪਰਚੇ ਦਰਜ ਕਰਵਾਉਣ ਦੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਆਪਣੀ ਸਿਆਸਤ ਦੌਰਾਨ ਕਿਸੇ ਤੇ ਵੀ ਕੋਈ ਪਰਚਾ ਦਰਜ ਕਰਵਾਇਆ ਹੈ ਜਾਂ ਕਿਸੇ ਨੂੰ ਕੌੜਾ ਬੋਲੇ ਹਨ ਤਾਂ ਉਹ ਰਾਜਨੀਤੀ ਤੋਂ ਅਸਤੀਫ਼ਾ ਦੇ ਦੇਣਗੇ।



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904