ਭਦੌੜ ਤੋਂ ਚੋਣ ਲੜ ਰਹੇ ਮੁੱਖ ਮੰਤਰੀ ਚੰਨੀ ਨੂੰ ਭਗਵੰਤ ਮਾਨ ਦੀ ਚੁਣੌਤੀ, ਜ਼ਮਾਨਤ ਜ਼ਬਤ ਕਰਾ ਕੇ ਭੇਜਾਂਗੇ
ਚੰਡੀਗੜ੍ਹ: ਚਮਕੌਰ ਸਾਹਿਬ ਦੇ ਨਾਲ ਹੀ ਹਲਕਾ ਭਦੌੜ ਤੋਂ ਚੋਣ ਲੜਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਚੁਣੌਤੀ ਦਿੱਤੀ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ
ਚੰਡੀਗੜ੍ਹ: ਚਮਕੌਰ ਸਾਹਿਬ ਦੇ ਨਾਲ ਹੀ ਹਲਕਾ ਭਦੌੜ ਤੋਂ ਚੋਣ ਲੜਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਚੁਣੌਤੀ ਦਿੱਤੀ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸੀਐਮ ਚੰਨੀ ਦੀ ਭਦੌੜ ਤੋਂ ਜ਼ਮਾਨਤ ਜ਼ਬਤ ਕਰਾ ਕੇ ਭੇਜਿਆ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਈਡੀ ਮਾਮਲੇ 'ਚ ਚੰਨੀ ਦੀ ਜ਼ਮਾਨਤ ਹੋ ਸਕਦੀ ਹੈ ਪਰ ਭਦੌੜ ਤੋਂ ਚੰਨੀ ਦੀ ਜ਼ਮਾਨਤ ਜ਼ਰੂਰ ਜ਼ਬਤ ਹੋਵੇਗੀ। ਦੱਸ ਦਈਏ ਕਿ ਵਿਧਾਨ ਸਭਾ ਹਲਕਾ ਭਦੌੜ ਭਗਵੰਤ ਮਾਨ ਦੀ ਸੰਸਦੀ ਸੀਟ ਸੰਗਰੂਰ ਅਧੀਨ ਆਉਂਦਾ ਹੈ। ਇਸ ਲਈ ਇਸ ਇਲਾਕੇ ਵਿੱਚ ਭਗਵੰਤ ਮਾਨ ਦਾ ਜ਼ੋਰ ਹੈ।
ਸੂਤਰਾਂ ਮੁਤਾਬਕ ‘ਆਪ’ ਦੇ ਮਾਲਵਾ ਖ਼ਿੱਤੇ ਵਿੱਚ ਅਸਰ ਨੂੰ ਪ੍ਰਭਾਵਹੀਣ ਕਰਨ ਵਾਸਤੇ ਪਾਰਟੀ ਨੇ ਚੰਨੀ ਨੂੰ ਭਦੌੜ ਤੋਂ ਉਤਾਰਨ ਦਾ ਪੈਂਤੜਾ ਅਪਣਾਇਆ ਹੈ ਤਾਂ ਜੋ ਬਾਕੀ ਹਲਕਿਆਂ ਵਿੱਚ ਵੀ ਕਾਂਗਰਸ ਨੂੰ ਇਸ ਦਾ ਫ਼ਾਇਦਾ ਮਿਲ ਸਕੇ। ਹਲਕਾ ਭਦੌੜ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਆਪਣੀ ਲੜਕੀ ਲਈ ਤੇ ‘ਆਪ’ ’ਚੋਂ ਕਾਂਗਰਸ ਵਿੱਚ ਸ਼ਾਮਲ ਹੋਏ ਪਿਰਮਲ ਸਿੰਘ ਵੀ ਟਿਕਟ ਮੰਗ ਰਹੇ ਸਨ।
ਇਹ ਵੀ ਚਰਚਾ ਹੈ ਕਿ ਚੰਨੀ ਅੰਦਰੋਂ-ਅੰਦਰੀ ਸਮਝਦੇ ਸਨ ਕਿ ਵਿਰੋਧੀ ਧਿਰਾਂ ਕਿਸੇ ਪੜਾਅ ’ਤੇ ਇਕੱਠੀਆਂ ਹੋ ਕੇ ਚਮਕੌਰ ਸਾਹਿਬ ਹਲਕੇ ਤੋਂ ਘੇਰਾਬੰਦੀ ਕਰ ਸਕਦੀਆਂ ਸਨ ਤੇ ਉਹ ਸਿਆਸੀ ਤੌਰ ’ਤੇ ਅਸੁਰੱਖਿਅਤ ਮਹਿਸੂਸ ਕਰਦੇ ਹੋ ਸਕਦੇ ਹਨ।
ਕਾਂਗਰਸ ਹਾਈਕਮਾਨ ਨੇ ਖੇਡਿਆ ਦਾਅ
ਜੇਕਰ ਮੁੱਖ ਮੰਤਰੀ ਚਰਨਜੀਤ ਚੰਨੀ ਦੋਵਾਂ ਹਲਕਿਆਂ ਤੋਂ ਚੋਣ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ ਹੋਏਗਾ। ਅਜਿਹੇ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਜਾਂ ਕੋਈ ਹੋਰ ਲੀਡਰ ਵਿਰੋਧ ਵੀ ਨਹੀਂ ਕਰ ਸਕੇਗਾ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਨੇ ਇਹ ਦਾਅ ਬੜਾ ਸੋਚ-ਸਮਝ ਕੇ ਖੇਡਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904