ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਿੱਧੂ ਨੂੰ ਸਿਰਫ ਕੁਰਸੀ ਤੱਕ ਮਤਲਬ ਹੈ। ਮਜੀਠੀਆ ਨੇ ਕਿਹਾ ਕਿ ਸਿੱਧੂ ਵੱਲੋਂ ਹੁਣ ਤੱਕ ਆਪਣੇ ਹਲਕੇ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਤੇ ਹਲਕੇ ਦਾ ਕੋਈ ਕੰਮ ਨਹੀਂ ਕੀਤਾ ਗਿਆ। 


ਮਜੀਠੀਆ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਨਾ ਐਲਾਨਿਆ ਗਿਆ ਤਾਂ ਸਿੱਧੂ ਦੀ ਹਾਲਤ ਵਿਗੜ ਸਕਦੀ ਹੈ ਤੇ ਪ੍ਰਸ਼ਾਸ਼ਨ ਨੂੰ ਇਸ ਲਈ ਚੌਕਸ ਰਹਿਣਾ ਚਾਹੀਦਾ ਹੈ ਤੇ ਏਅਰ ਐਂਬੂਲੈਂਸ ਤਿਆਰ ਰੱਖਣੀ ਚਾਹੀਦੀ ਹੈ। 


ਅਕਾਲੀ ਦਲ ਨੂੰ ਵੱਡਾ ਝਟਕਾ! ਦਰਬਾਰਾ ਸਿੰਘ ਗੁਰੂ ਵੱਲੋਂ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੇ ਆਸਾਰ


ਇੰਨਾ ਹੀ ਨਹੀਂ ਮਜੀਠੀਆ ਨੇ ਕਿਹਾ ਕਿ ਉਹ ਹਮੇਸ਼ਾ ਤਿਆਰ ਹਨ ਸਿੱਧੂ ਨੂੰ ਹਮਦਰਦੀ ਦੇਣ ਲਈ ਹਮੇਸ਼ਾ ਤਿਆਰ ਹਨ। ਉੱਥੇ ਹੀ ਸੁਨੀਲ ਜਾਖੜ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਮਜੀਠੀਆ ਨੇ ਕਿਹਾ ਕਿ ਜਾਖੜ ਨੂੰ ਮੁੱਖ ਮੰਤਰੀ ਨਾ ਬਣਾਉਣਾ ਹਿੰਦੂ ਭਾਈਚਾਰੇ ਦੀ ਅਪਮਾਨ ਹੈ।


ਆਮ ਆਦਮੀ ਪਾਰਟੀ ਦੇ ਸੰਸਥਾਪਕ ਰਹੇ ਬਿਕਰਮਜੀਤ ਸਿੰਘ ਪਾਹੂਵਿੰਡ ਨੇ ਵੀ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਜਿਹਨਾਂ ਦਾ ਮਜੀਠੀਆ ਵੱਲੋਂ ਸੁਆਗਤ ਕੀਤਾ ਗਿਆ। ਇਸ ਦੌਰਾਨ ਵਿਰਸਾ ਸਿੰਘ ਵਲਟੋਹਾ ਵੀ ਉਹਨਾਂ ਨਾਲ ਮੌਜੂਦ ਸਨ। 



ਬਿਕਰਮਜੀਤ ਸਿੰਘ ਪਾਹੂਵਿੰਡ ਨੇ ਇਸ ਦੌਰਾਨ ਆਮ ਆਦਮੀ ਪਾਰਟੀ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਪਾਰਟੀ ਦੀ ਪਾਲਿਸੀ Use and throw ਵਾਲੀ ਹੈ। ਪਾਹੂਵਿੰਡ ਨੇ ਟਿਕਟਾਂ ਵੇਚਣ ਵਾਲੇ ਇਲਜ਼ਾਮਾਂ ਨੂੰ ਸਹੀ ਦੱਸਦਿਆਂ ਪਾਰਟੀ ਨੂੰ ਝੂਠ ਦਾ ਪੁਲੰਦਾ ਦੱਸਿਆ। 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904