Punjab Elections 2022: ਬਿਕਰਮ ਮਜੀਠੀਆ ਦੀ ਪਤਨੀ ਗਨੀਵ ਡਟੀ ਮੈਦਾਨ 'ਚ, ਵੱਡੀ ਜਿੱਤ ਹਾਸਲ ਕਰਨ ਦਾ ਦਾਅਵਾ
ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਚੋਣ ਨਾ ਲੜਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਲਕਾ ਮਜੀਠਾ ਤੋਂ
ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਚੋਣ ਨਾ ਲੜਨ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਲਕਾ ਮਜੀਠਾ ਤੋਂ ਉਮੀਦਵਾਰ ਗਨੀਵ ਕੌਰ ਮਜੀਠੀਆ ਨੇ ਕਮਾਨ ਸੰਭਾਲ ਲਈ ਹੈ। ਗਨੀਵ ਮਜੀਠੀਆ ਬੇਸ਼ੱਕ ਸਿਆਸੀ ਤੌਰ ਉੱਪਰ ਪ੍ਰਪੱਕ ਨਜ਼ਰ ਨਹੀਂ ਆ ਰਹੇ ਪਰ ਉਹ ਵੋਟਰਾਂ ਦਾ ਧਿਆਨ ਜ਼ਰੂਰ ਖਿੱਚ ਰਹੇ ਹਨ।
ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਬੁੱਧਵਾਰ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਤੇ ਮੰਦਰ ਮਾਤਾ ਚਵਿੰਡਾ ਦੇਵੀ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਮਜੀਠਾ ਹਲਕੇ ਵਿੱਚ ਹੁਣ ਸਿਆਸੀ ਅਖਾੜਾ ਭੱਖਣਾ ਸ਼ੁਰੂ ਹੋ ਗਿਆ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਪਹਿਲਾਂ ਹੀ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ।
ਹਲਕੇ ਦੇ ਅਕਾਲੀ ਵਰਕਰ ਵੀ ਪਹਿਲਾਂ ਮਜੀਠੀਆ ਦੇ ਚੋਣ ਲੜਨ ਜਾਂ ਨਾ ਲੜਨ ਨੂੰ ਲੈ ਕੇ ਦੁਚਿੱਤੀ ਵਿੱਚ ਸਨ। ਹੁਣ ਗਨੀਵ ਮਜੀਠੀਆ ਵੱਲੋਂ ਮੈਦਾਨ ਵਿੱਚ ਨਿੱਤਰਣ ’ਤੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਜੋਸ਼ ਹੈ। ਗਨੀਵ ਕੌਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪਰਮਾਤਮਾ 'ਤੇ ਪੂਰਨ ਵਿਸ਼ਵਾਸ ਤੇ ਮਜੀਠਾ ਹਲਕੇ ਦੇ ਲੋਕਾਂ 'ਤੇ ਪੂਰਾ ਭਰੋਸਾ ਹੈ ਕਿ ਇਸ ਹਲਕੇ ਤੋਂ ਉਹ ਵੱਡੀ ਜਿੱਤ ਹਾਸਲ ਕਰਨਗੇ।
ਦੱਸ ਦਈਏ ਕਿ ਬਿਕਰਮ ਮਜੀਠੀਆ ਇਸ ਵਾਰ ਹਲਕਾ ਮਜੀਠਾ ਦੀ ਬਜਾਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਖਿਲਾਫ ਚੋਣ ਲੜ ਰਹੇ ਹਨ। ਇਸ ਹਲਕੇ ਤੋਂ ਦੋ ਸਿਆਸੀ ਦਿੱਗਜਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਾਲੇ ਚੋਣ ਜੰਗ ਭਖਣ ਲੱਗੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904