![ABP Premium](https://cdn.abplive.com/imagebank/Premium-ad-Icon.png)
Punjab Elections 2022: ਪੰਜਾਬ ਚੋਣਾਂ 'ਚ ਸੀਟਾਂ ਦੀ ਵੰਡ 'ਤੇ ਭਾਜਪਾ-ਕੈਪਟਨ 'ਚ ਬਣੀ ਸਹਿਮਤੀ, ਜਲਦ ਹੋ ਸਕਦਾ ਨਾਵਾਂ ਦਾ ਐਲਾਨ
Punjab Assembly Elections 2022: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਚੋਣ ਲਈ ਭਾਜਪਾ ਨੇ ਲੋਕ ਕਾਂਗਰਸ ਪਾਰਟੀ ਸਮੇਤ ਹੋਰ ਖੇਤਰੀ ਪਾਰਟੀਆਂ ਨਾਲ ਗੱਠਜੋੜ ਕੀਤਾ ਹੈ।
![Punjab Elections 2022: ਪੰਜਾਬ ਚੋਣਾਂ 'ਚ ਸੀਟਾਂ ਦੀ ਵੰਡ 'ਤੇ ਭਾਜਪਾ-ਕੈਪਟਨ 'ਚ ਬਣੀ ਸਹਿਮਤੀ, ਜਲਦ ਹੋ ਸਕਦਾ ਨਾਵਾਂ ਦਾ ਐਲਾਨ Punjab Elections 2022: BJP-Captain agreement on distribution of seats in Punjab elections, names to be announced soon Punjab Elections 2022: ਪੰਜਾਬ ਚੋਣਾਂ 'ਚ ਸੀਟਾਂ ਦੀ ਵੰਡ 'ਤੇ ਭਾਜਪਾ-ਕੈਪਟਨ 'ਚ ਬਣੀ ਸਹਿਮਤੀ, ਜਲਦ ਹੋ ਸਕਦਾ ਨਾਵਾਂ ਦਾ ਐਲਾਨ](https://feeds.abplive.com/onecms/images/uploaded-images/2022/01/20/e02e105f238873aa270c393804ec905f_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022)ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਅਤੇ ਕੈਪਟਨ ਅਮਰਿੰਦਰ ਸਿੰਘ (Captain Amrinder Singh) ਵਿਚਾਲੇ ਪੈਦਾ ਹੋਈ ਉਲਝਣ ਸੁਲਝ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਭਾਜਪਾ ਅਤੇ ਕੈਪਟਨ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਇਸ ਚੋਣ ਵਿਚ ਭਾਜਪਾ 60 ਤੋਂ 62 ਸੀਟਾਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ 38 ਤੋਂ 40 ਸੀਟਾਂ 'ਤੇ ਚੋਣ ਲੜ ਸਕਦੀ ਹੈ। ਗਠਜੋੜ ਵਿੱਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ (ਯੂ) ਨੂੰ 10 ਤੋਂ 12 ਅਤੇ ਲੋਕ ਇਨਸਾਫ ਪਾਰਟੀ ਨੂੰ 2 ਤੋਂ 5 ਸੀਟਾਂ ਮਿਲ ਸਕਦੀਆਂ ਹਨ।
21 ਜਨਵਰੀ ਤੱਕ ਆ ਸਕਦੀ ਭਾਜਪਾ ਦੀ ਸੂਚੀ
ਪੰਜਾਬ ਤੋਂ ਭਾਜਪਾ ਦੇ ਉਮੀਦਵਾਰਾਂ ਬਾਰੇ ਪੁੱਛੇ ਜਾਣ 'ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਸੰਸਦੀ ਕਮੇਟੀ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਦੀ ਸੂਚੀ 21 ਜਨਵਰੀ ਤੱਕ ਸਾਹਮਣੇ ਆ ਸਕਦੀ ਹੈ। ਭਾਜਪਾ ਆਗੂ ਦੁਸ਼ਯੰਤ ਗੌਤਮ ਨੇ ਕਿਹਾ ਕਿ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਗਏ ਹਨ। ਉਨ੍ਹਾਂ ਕਿਹਾ, ''ਹੁਣ ਅਸੀਂ ਉਮੀਦਵਾਰਾਂ ਬਾਰੇ ਵੇਰਵੇ ਇਕੱਠੇ ਕਰ ਰਹੇ ਹਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਮੁੱਦਿਆਂ 'ਤੇ ਚਰਚਾ ਕਰ ਰਹੇ ਹਾਂ।"
ਭਾਜਪਾ ਇਨ੍ਹਾਂ ਦੇ ਨਾਂ ਕਰ ਸਕਦੀ ਹੈ ਜਾਰੀ
1- ਪਠਾਨਕੋਟ ਤੋਂ ਅਸ਼ਵਨੀ ਸ਼ਰਮਾ
2- ਫਾਜ਼ਿਲਕਾ ਤੋਂ ਸੁਰਜੀਤ ਗਿਆਨੀ
3- ਮੋਗਾ ਤੋਂ ਹਰਜੋਤ ਕਮਲ (ਕਾਂਗਰਸ ਤੋਂ ਸਿਟਿੰਗ ਵਿਧਾਇਕ)
4- ਸੁਜਾਨਪੁਰ ਤੋਂ ਦਿਨੇਸ਼ (ਸਿਟਿੰਗ )
5- ਜਲੰਧਰ ਤੋਂ ਮਨੋਰੰਜਨ ਕਾਲੀਆ
6- ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ
7- ਅਬੋਹਰ ਤੋਂ ਅਰੁਣ ਨਾਰੰਗ (ਸਿਟਿੰਗ)
8- ਹੁਸ਼ਿਆਰਪੁਰ ਤੋਂ ਤਿਕਸ਼ਨ ਸੂਦ
9- ਦਸੂਹਾ ਤੋਂ ਰਘੂਨਾਥ ਰਾਣਾ
10- ਖੰਨਾ ਤੇਂ ਗੁਰਪ੍ਰੀਤ ਭੱਟੀ
11- ਜਲੰਧਰ ਪੱਛਮੀ ਤੋਂ ਮਹਿੰਦਰ ਭਗਤ
12- ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ
13- ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ
117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਚੋਣ ਲਈ ਭਾਜਪਾ ਨੇ ਲੋਕ ਕਾਂਗਰਸ ਪਾਰਟੀ ਸਮੇਤ ਹੋਰ ਖੇਤਰੀ ਪਾਰਟੀਆਂ ਨਾਲ ਗੱਠਜੋੜ ਕੀਤਾ ਹੈ। ਸੀਟ ਵੰਡ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ 'ਚ ਮੀਟਿੰਗ ਵੀ ਕੀਤੀ ਗਈ ਸੀ।
ਇਸ ਮੀਟਿੰਗ ਬਾਰੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ, 'ਗੱਠਜੋੜ ਬਾਰੇ ਪਹਿਲਾਂ ਵੀ ਚਰਚਾ ਹੋ ਚੁੱਕੀ ਹੈ। ਪਾਰਟੀ ਦੇ ਅੰਦਰੂਨੀ ਮਾਮਲਿਆਂ 'ਤੇ ਚਰਚਾ ਕੀਤੀ ਗਈ। ਪ੍ਰਕਿਰੀਆ ਮੁਤਾਬਕ ਭਾਜਪਾ ਪੰਜਾਬ ਦੇ ਚੋਣ ਕਮਿਸ਼ਨ ਨੇ ਸਾਰੀਆਂ ਸੀਟਾਂ ਦੀ ਸੂਚੀ ਕੌਮੀ ਚੋਣ ਕਮਿਸ਼ਨ ਨੂੰ ਵਿਚਾਰ ਲਈ ਭੇਜ ਦਿੱਤੀ ਹੈ।'
ਇਹ ਵੀ ਪੜ੍ਹੋ: Coronavirus in India: ਭਾਰਤ ‘ਚ ਕੋਵਿਡ-19 ਦੇ ਨਵੇਂ ਕੇਸ 3 ਲੱਖ ਤੋਂ ਪਾਰ, ਹੁਣ ਤੱਕ ਹੋਇਆਂ 487686 ਮੌਤਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)