ਪੜਚੋਲ ਕਰੋ
Punjab Elections 2022 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਦਿੱਲੀ 'ਚ ਮੀਟਿੰਗ, ਜਾਣੋ ਕਿਸ ਦੀ ਟਿਕਟ ਹੋਵੇਗੀ ਪੱਕੀ ਅਤੇ ਕਿਸ ਦਾ ਕੱਟਿਆ ਜਾਵੇਗਾ ਪੱਤਾ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵਾਰ ਰੂਮ ਵਿੱਚ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਸਨ।
Punjab Elections 2022: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੁੱਧਵਾਰ ਨੂੰ ਕਾਂਗਰਸ ਵਾਰ ਰੂਮ ਵਿੱਚ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਸਨ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੁੱਧਵਾਰ ਨੂੰ ਦਿੱਲੀ ਵਿੱਚ ਹੋਈ ਸਕਰੀਨਿੰਗ ਕਮੇਟੀ ਦੀ ਇਹ ਤੀਜੀ ਮੀਟਿੰਗ ਹੈ।
ਸ਼ਾਮ 6 ਵਜੇ ਸ਼ੁਰੂ ਹੋਈ ਇਸ ਮੀਟਿੰਗ ਵਿੱਚ ਪੰਜਾਬ ਇੰਚਾਰਜ ਹਰੀਸ਼ ਚੌਧਰੀ, ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ, ਪੰਜਾਬ ਦੇ ਸੀਨੀਅਰ ਆਗੂ ਸੁਨੀਲ ਜਾਖੜ ਸਮੇਤ ਕਈ ਹੋਰ ਮੈਂਬਰ ਹਾਜ਼ਰ ਸਨ। ਉਮੀਦ ਹੈ ਕਿ ਜਲਦ ਹੀ ਕਾਂਗਰਸ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ।
ਅੰਤਿਮ ਫੈਸਲਾ ਸੋਨੀਆ ਗਾਂਧੀ ਦੀ ਪ੍ਰਧਾਨਗੀ 'ਚ
ਇਸ ਮੀਟਿੰਗ ਤੋਂ ਬਾਅਦ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੈ ਮਾਕਨ ਨੇ ਕਿਹਾ, "ਪੰਜਾਬ ਵਿਧਾਨ ਸਭਾ ਦੀਆਂ ਜ਼ਿਆਦਾਤਰ ਸੀਟਾਂ 'ਤੇ ਚਰਚਾ ਹੋ ਚੁੱਕੀ ਹੈ। ਪਾਰਟੀ ਚੰਗੇ ਉਮੀਦਵਾਰ ਚੋਣਾਂ ਵਿੱਚ ਉਤਾਰੇਗੀ। ਇਸ ਦੇ ਕਈ ਕਾਰਨ ਦੱਸੇ ਜਾ ਰਹੇ ਹਨ। ਜਿੱਤਣ ਦੀ ਸੰਭਾਵਨਾ, ਪਰਿਵਾਰ ਵਿੱਚ ਸਿੰਗਲ ਟਿਕਟ, ਸੀਨੀਅਰ ਨੇਤਾਵਾਂ ਨੂੰ ਉਨ੍ਹਾਂ ਸੀਟਾਂ ਤੋਂ ਮੈਦਾਨ ਵਿੱਚ ਉਤਾਰਿਆ ਜਾਵੇਗਾ, ਜੋ ਉਹ ਪਹਿਲਾਂ ਜਿੱਤ ਚੁੱਕੇ ਹਨ, ਆਦਿ। ਅੱਜ ਇਨ੍ਹਾਂ ਸੀਟਾਂ 'ਤੇ ਚਰਚਾ ਹੋਈ ਪਰ ਅੰਤਿਮ ਸੂਚੀ ਸੋਨੀਆ ਗਾਂਧੀ ਦੀ ਅਗਵਾਈ ਵਾਲੇ ਸੀਈਸੀ ਦੁਆਰਾ ਜਾਰੀ ਕੀਤੀ ਜਾਵੇਗੀ।
ਕਾਂਗਰਸ ਵਿਚ ਸਭ ਠੀਕ
ਇਸ ਦੇ ਨਾਲ ਹੀ ਮੀਟਿੰਗ ਤੋਂ ਬਾਅਦ ਸੀਐਮ ਚਰਨਜੀਤ ਸਿੰਘ ਚੰਨੀ ਨਾਲ ਲਗਾਤਾਰ ਮਤਭੇਦਾਂ ਦੇ ਬਾਵਜੂਦ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ, "ਸਭ ਠੀਕ ਹੈ, ਕਾਂਗਰਸ ਦੀ ਜਿੱਤ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਕਹੇ ਜਾਣ ਵਾਲੇ ਵਿਧਾਇਕਾਂ ਦੀਆਂ ਟਿਕਟਾਂ 'ਤੇ ਸ਼ੱਕ
ਸੂਤਰਾਂ ਅਨੁਸਾਰ ਇਸ ਵਾਰ ਕਾਂਗਰਸ ਪਾਰਟੀ 60 ਦੇ ਕਰੀਬ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇ ਕੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਵਿੱਚੋਂ 17 ਅਜਿਹੇ ਵਿਧਾਇਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਟਿਕਟ ਸ਼ੱਕੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ। ਤਿੰਨ ਵਿਧਾਇਕ ਪਹਿਲਾਂ ਹੀ ਕੈਪਟਨ ਦਾ ਸਾਥ ਛੱਡ ਚੁੱਕੇ ਹਨ, ਪਾਰਟੀ ਦੇ ਸੀਨੀਅਰ ਸੂਤਰਾਂ ਨੇ ਪੁਸ਼ਟੀ ਕੀਤੀ ਹੈ। ਉਮੀਦ ਹੈ ਕਿ ਜਨਵਰੀ ਦੇ ਪਹਿਲੇ ਹਫ਼ਤੇ ਕਾਂਗਰਸ ਪਾਰਟੀ ਪੰਜਾਬ ਬਾਰੇ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਬੁਲਾ ਕੇ ਪਹਿਲੀ ਸੂਚੀ ’ਤੇ ਅੰਤਿਮ ਮੋਹਰ ਲਾਵੇਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
Advertisement