Punjab Elections 2022: ਡੈਮੇਜ ਕੰਟਰੋਲ ਲਈ ਡਟੀ ਕਾਂਗਰਸ, ਬਾਗੀਆਂ ਨੂੰ ਮਨਾਉਣ ਦੀ ਕੋਸ਼ਿਸ਼
Punjab Elections 2022: ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਕਾਂਗਰਸ ਦੇ ਸੱਤ ਵੱਡੇ ਆਗੂ ਬਾਗੀ ਹੋ ਕੇ ਮੈਦਾਨ ਵਿੱਚ ਨਿੱਤਰ ਰਹੇ ਹਨ।
Punjab Elections 2022: ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਮੁਸੀਬਤ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਕਾਂਗਰਸ ਦੇ ਸੱਤ ਵੱਡੇ ਆਗੂ ਬਾਗੀ ਹੋ ਕੇ ਮੈਦਾਨ ਵਿੱਚ ਨਿੱਤਰ ਰਹੇ ਹਨ। ਹਾਲਾਂਕਿ, ਕਾਂਗਰਸ ਹੁਣ ਡੈਮੇਜ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪਾਰਟੀ ਦੇ ਉਮੀਦਵਾਰਾਂ ਖ਼ਿਲਾਫ਼ ਲੜ ਰਹੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰੇਗੀ।
ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਕਾਂਗਰਸ ਇਨ੍ਹਾਂ ਆਗੂਆਂ ਨੂੰ ਪਰਚੇ ਵਾਪਸ ਲੈਣ ਦੀ ਅਪੀਲ ਕਰੇਗੀ। ਹਾਲਾਂਕਿ ਜੇਕਰ ਉਹ ਫਿਰ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਦੇ ਹਨ ਤਾਂ ਕਾਂਗਰਸ ਵੀ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰ ਸਕਦੀ ਹੈ। ਕਾਂਗਰਸ ਪਾਰਟੀ ਉਨ੍ਹਾਂ ਆਗੂਆਂ ਨੂੰ ਨੋਟਿਸ ਭੇਜੇਗੀ ਜੋ 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਨਹੀਂ ਲੈਣਗੇ।
ਚਰਨਜੀਤ ਸਿੰਘ ਚੰਨੀ ਬਰਨਾਲਾ ‘ਚ ਡੈਮੇਜ ਕੰਟਰੋਲ ਕਰਨ ‘ਚ ਕਾਮਯਾਬ ਰਹੇ ਹਨ। ਬਰਨਾਲਾ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਕੰਵਲ ਸਿੰਘ ਨੇ ਚੰਨੀ ਦੀ ਅਪੀਲ ਮੰਨ ਲਈ ਹੈ। ਕੰਵਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ। ਇਸ ਤੋਂ ਇਲਾਵਾ ਬਟਾਲਾ ਦੇ ਰਾਜਿੰਦਰ ਸਿੰਘ ਬਾਜਵਾ ਦੇ ਪੁੱਤਰ ਰਵੀ ਨੰਦਨ ਬਾਜਵਾ ਨੇ ਵੀ ਫਾਰਮ ਨਹੀਂ ਭਰਿਆ।
ਦਿੱਗਜ ਆਗੂ ਹੋਏ ਬਾਗੀ
ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਵੱਡੇ ਆਗੂਆਂ ਵਿੱਚ ਸੁਨਾਮ ਤੋਂ ਦਮਨ ਬਾਜਵਾ, ਬੱਸੀ ਪਠਾਣਾ ਤੋਂ ਮਨੋਹਰ ਸਿੰਘ, ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰ ਪ੍ਰਤਾਪ ਸਿੰਘ, ਖਡੂਰ ਸਾਹਿਬ ਤੋਂ ਹਰਪਿੰਦਰ ਸਿੰਘ, ਭਦੌੜ ਤੋਂ ਮਨਜੀਤ ਕੌਰ, ਲੁਧਿਆਣਾ ਵੈਸਟ ਤੋਂ ਕੇਕੇ ਬਾਜਵਾ ਦਾ ਨਾਂ ਸ਼ਾਮਲ ਹੈ।
ਇਹ ਵੀ ਪੜ੍ਹੋ: Punjab election 2022: ਸੰਨੀ ਦਿਓਲ ਪੁੱਟੇਗਾ ਬੀਜੇਪੀ ਦਾ 'ਨਲਕਾ'? ਚੋਣਾਂ 'ਚ ਹੋ ਸਕਦਾ ਵੱਡਾ ਨੁਕਸਾਨ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਨੂੰ ਖਤਮ ਹੋ ਗਈ ਹੈ। ਚੋਣ ਕਮਿਸ਼ਨ ਨੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਵਾਪਸ ਲੈਣ ਲਈ 4 ਫਰਵਰੀ ਤੱਕ ਦਾ ਸਮਾਂ ਦਿੱਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: