ਪੜਚੋਲ ਕਰੋ

Punjab Elections 2022: ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਝਟਕਾ, ਅਦਾਲਤ ਵੱਲੋਂ ਨੋਟਿਸ ਜਾਰੀ ਕਰਕੇ ਜਵਾਬ ਤਲਬ

ਚੰਡੀਗੜ੍ਹ: ਵਿਵਾਦਤ ਗੀਤਾਂ ਨਾਲ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਚੰਡੀਗੜ੍ਹ: ਵਿਵਾਦਤ ਗੀਤਾਂ ਨਾਲ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਇੱਕ ਸਿਵਲ ਮਾਮਲੇ 'ਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦਾ ਜਵਾਬ 2 ਮਾਰਚ ਨੂੰ ਦੇਣਾ ਹੋਵੇਗਾ।

ਇਹ ਪਟੀਸ਼ਨ ਜ਼ਿਲ੍ਹਾ ਅਦਾਲਤ ਦੇ ਵਕੀਲ ਸੁਨੀਲ ਮੱਲਣ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਗੀਤ 'ਸੰਜੂ' ਵਿੱਚ ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ। ਅਜਿਹੇ 'ਚ ਉਨ੍ਹਾਂ ਨੇ ਜਾਣਬੁੱਝ ਕੇ ਵਕੀਲ ਭਾਈਚਾਰੇ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ ਹੈ। ਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਇਰਾਦੇ ਨਾਲ ਇਹ ਗੀਤ ਕੱਢਿਆ ਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ।

ਮੰਗ ਕੀਤੀ ਗਈ ਹੈ ਕਿ ਮੂਸੇਵਾਲਾ ਨੂੰ ਆਦੇਸ਼ ਜਾਰੀ ਕੀਤਾ ਜਾਵੇ ਕਿ 'ਸੰਜੂ' ਗੀਤ ਤੋਂ ਕਮਾਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਐਡਵੋਕੇਟ ਵੈਲਫ਼ੇਅਰ ਫੰਡ 'ਚ ਜਮ੍ਹਾਂ ਕਰਵਾਏ ਜਾਣ। ਇਸ ਦੇ ਨਾਲ ਹੀ ਦੋਸ਼ ਹੈ ਕਿ ਉਹ ਗੀਤਾਂ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਤੇ ਦੰਗਿਆਂ ਲਈ ਭੜਕਾਉਂਦਾ ਹੈ। ਮੂਸੇਵਾਲਾ 'ਤੇ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ। 'ਸੰਜੂ' ਗੀਤ 'ਚ ਗੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ।

ਮੂਸੇਵਾਲਾ ਦੇ ਕਾਰੇ ਨੂੰ ਆਈਪੀਸੀ, ਆਰਮਜ਼ ਐਕਟ ਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਅਪਰਾਧ ਦੱਸਿਆ ਗਿਆ ਹੈ। ਇਨ੍ਹਾਂ 'ਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ। ਮੂਸੇਵਾਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਕੇਸ 'ਚ ਮੂਸੇਵਾਲਾ ਤੋਂ ਇਲਾਵਾ 'ਸੰਜੂ' ਗੀਤ ਦੇ ਮਿਊਜ਼ਿਕ ਡਾਇਰੈਕਟਰ ਗਗਨਦੀਪ ਸਿੰਘ, ਵੀਡੀਓ ਡਾਇਰੈਕਟਰ ਨਵਕਿਰਨ ਬਰਾੜ ਤੇ ਹੋਰਨਾਂ ਨੂੰ ਧਿਰ ਬਣਾਇਆ ਗਿਆ ਹੈ।

ਪਟੀਸ਼ਨਰ ਅਨੁਸਾਰ ਮੂਸੇਵਾਲਾ ਨੂੰ ਬਰਨਾਲਾ ਜ਼ਿਲ੍ਹੇ 'ਚ ਏਕੇ-47 ਚਲਾਉਂਦੇ ਹੋਏ ਵੀ ਵੇਖਿਆ ਗਿਆ ਸੀ। ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਮੂਸੇਵਾਲਾ ਵਿਰੁੱਧ ਫ਼ਰਵਰੀ 2020 ਵਿੱਚ ਮਾਨਸਾ 'ਚ ਗੀਤਾਂ ਰਾਹੀਂ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸੰਗਰੂਰ ਜ਼ਿਲ੍ਹੇ 'ਚ ਵੀ ਕੇਸ ਦਰਜ ਕੀਤਾ ਗਿਆ ਸੀ। ਇੱਕ ਅਪਰਾਧਿਕ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਮੂਸੇਵਾਲਾ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਅਜਿਹੇ ਭੱਦੇ ਗੀਤ ਨਹੀਂ ਗਾਉਣਗੇ, ਪਰ ਜ਼ਮਾਨਤ ਮਿਲਣ ਮਗਰੋਂ ਉਨ੍ਹਾਂ ਨੇ ਮੁੜ ਅਜਿਹੇ ਗੀਤ ਗਾਏ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget