Dinesh Mongia to join Bharatiya Janata Party: ਦਿਨੇਸ਼ ਮੋਂਗੀਆ (Dinesh Mongia) ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਉਹ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (Bhartiya Janta Party) 'ਚ ਸ਼ਾਮਲ ਹੋਣਗੇ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੋਂਗੀਆ ਅੱਜ ਦਿੱਲੀ 'ਚ ਕੇਂਦਰ 'ਚ ਸੱਤਾਧਾਰੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਦਿਨੇਸ਼ ਮੋਂਗੀਆ ਪੰਜਾਬ ਦੇ ਰਹਿਣ ਵਾਲੇ ਹਨ। ਸੂਬੇ 'ਚ ਅਗਲੇ ਕੁਝ ਮਹੀਨਿਆਂ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਦਿਨੇਸ਼ ਮੋਂਗੀਆ ਦੇ ਨਾਲ ਕਾਂਗਰਸੀ ਵਿਧਾਇਕ ਫਤਿਹ ਸਿੰਘ ਬਾਜਵਾ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ। ਕਾਦੀਆਂ ਤੋਂ ਵਿਧਾਇਕ ਬਾਜਵਾ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ। ਬਾਜਵਾ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ।
ਦਿਨੇਸ਼ ਮੋਂਗੀਆ ਨੇ ਭਾਰਤ ਲਈ 57 ਵਨਡੇ ਖੇਡੇ ਹਨ। ਉਸਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਮਈ 2007 ਵਿੱਚ ਬੰਗਲਾਦੇਸ਼ ਦੇ ਖਿਲਾਫ ਢਾਕਾ 'ਚ ਖੇਡਿਆ ਸੀ। ਮੋਂਗੀਆ ਨੇ 57 ਮੈਚਾਂ 'ਚ 1230 ਦੌੜਾਂ ਬਣਾਈਆਂ ਹਨ। ਉਨ੍ਹਾਂ ਦੇ ਨਾਂ ਇਕ ਸੈਂਕੜਾ ਦਰਜ ਹੈ। ਦਿਨੇਸ਼ ਮੋਂਗੀਆ ਨੇ ਸਾਲ 2019 'ਚ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਉਹ 2003 ਵਿਸ਼ਵ ਕੱਪ ਟੀਮ ਦਾ ਹਿੱਸਾ ਸੀ। ਦਿਨੇਸ਼ ਮੋਂਗੀਆ ਨੇ ਸਾਲ 2001 'ਚ ਆਸਟ੍ਰੇਲੀਆ ਖਿਲਾਫ ਡੈਬਿਊ ਕੀਤਾ ਸੀ।
ਇਹ ਲੀਡਰ ਅਜਿਹੇ ਸਮੇਂ ਭਾਜਪਾ ਵਿੱਚ ਸ਼ਾਮਲ ਹੋਏ ਹਨ ਜਦੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਇਨ੍ਹਾਂ ਦੋਵਾਂ ਆਗੂਆਂ ਦੀਆਂ ਪਾਰਟੀਆਂ ਤੇ ਭਾਜਪਾ ਵਿਚਾਲੇ ਰਸਮੀ ਗਠਜੋੜ ਦਾ ਐਲਾਨ ਕੀਤਾ ਗਿਆ। ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਹੋਣ ਕਾਰਨ ਹੋਰਨਾਂ ਪਾਰਟੀਆਂ ਦੇ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ: Breaking : ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਦੋ ਵਿਧਾਇਕ ਬੀਜੇਪੀ 'ਚ ਸ਼ਾਮਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904