Sukhbir Singh Badal: ਪੰਜਾਬ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਿਆਰੀ ਕਰ ਲਈ ਹੈ। ਇਸ ਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਕਰੀਬੀ ਟੱਕਰ ਹੈ ਪਰ ਸ਼੍ਰੋਮਣੀ ਅਕਾਲੀ ਦਲ ਵੀ ਆਪਣੀ ਜਿੱਤ ਦਾ ਦਾਅਵਾ ਕਰ ਰਿਹਾ ਹੈ। ਇਸੇ ਵਿਚਾਲੇ ਕਾਂਗਰਸ ਨੇ ਮੋਹਨ ਸਿੰਘ ਫਲੀਆਂਵਾਲਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਮੈਦਾਨ ਵਿੱਚ ਉਤਾਰਿਆ ਹੈ ਜਿਸ 'ਤੇ ਹੁਣ ਸੁਖਬੀਰ ਸਿੰਘ ਬਾਦਲ ਨੇ ਜਵਾਬ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਜਲਾਲਾਬਾਦ ਸੀਟ ਤੋਂ ਚੋਣ ਲੜ ਰਹੇ ਹਨ। ਹੁਣ ਕਾਂਗਰਸ ਨੇ ਵੀ ਇਸ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਿਸ 'ਤੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਕਾਂਗਰਸੀ ਉਮੀਦਵਾਰ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ Best of Luck ਕਹਿਣਾ ਚਾਹੁੰਦਾ ਹਾਂ ਉਹ ਸੀਨੀਅਰ ਆਗੂ ਹਨ। ਇਹ ਚੰਗਾ ਹੈ ਕਿ ਉਹ ਮੇਰੇ ਖਿਲਾਫ ਉਹ ਲੜ ਰਹੇ ਹਨ।

ਜਲਾਲਾਬਾਦ ਸੀਟ 'ਤੇ ਸਖ਼ਤ ਮੁਕਾਬਲਾ
ਦੱਸ ਦਈਏ ਕਿ ਇਸ ਸੀਟ 'ਤੇ ਕਾਂਗਰਸ ਵੱਲੋਂ ਉਮੀਦਵਾਰ ਮੋਹਨ ਸਿੰਘ ਫਲੀਆਂਵਾਲਾ ਦਾ ਕਾਫੀ ਦਬਦਬਾ ਮੰਨਿਆ ਜਾ ਰਿਹਾ ਹੈ। ਉਹ ਜਲਾਲਾਬਾਦ ਤੋਂ ਦੋ ਵਾਰ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਜਿਸ ਕਾਰਨ ਇਸ ਸੀਟ 'ਤੇ ਕਾਂਟੇ ਦੀ ਟੱਕਰ ਮੰਨੀ ਜਾ ਰਹੀ ਹੈ। ਸੁਖਬੀਰ ਬਾਦਲ ਲਈ ਜਿੱਥੇ ਜਿੱਤ ਅਹਿਮ ਹੋਵੇਗੀ, ਉੱਥੇ ਕਾਂਗਰਸੀ ਉਮੀਦਵਾਰ ਦਾ ਪੱਖ ਵੀ ਹਲਕਾ ਨਹੀਂ। ਇੱਥੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਜਿੱਤਦਾ ਆ ਰਿਹਾ ਸੀ ਪਰ ਕੁਝ ਸਾਲ ਪਹਿਲਾਂ ਹੋਈਆਂ ਜ਼ਿਮਨੀ ਚੋਣਾਂ ਵਿੱਚ ਇਸ ਗੜ੍ਹ ਵਿੱਚ ਕਾਂਗਰਸ 'ਕੇ ਧਾਂਦਲੀਆਂ ਕਰਨ ਦੇ ਇਲਜ਼ਾਮ ਲੱਗੇ ਸਨ। ਇਸੇ ਲਈ ਹੁਣ ਇੱਥੇ ਅਕਾਲੀ ਦਲ ਵਾਪਸੀ ਦੀ ਉਡੀਕ ਕਰ ਰਿਹਾ ਹੈ।


ਇਹ ਵੀ ਪੜ੍ਹੋ: Punjab Election: ਚੋਣਾਂ ਦੇ ਭਖੇ ਮਾਹੌਲ 'ਚ ਢੀਂਡਸਾ ਨੇ ਕੀਤੀ ਪੀਐਮ ਮੋਦੀ ਨਾਲ ਮੁਲਾਕਾਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904