Punjab Elections 2022 Live Updates: ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ, ਪੰਜਾਬ ਕਾਂਗਰਸ ਨੇ ਐਲਾਨੀ ਪਹਿਲੀ ਲਿਸਟ
ਚੋਣ ਕਮਿਸ਼ਨ ਅੱਜ ਇੱਕ ਮੀਟਿੰਗ ਵਿੱਚ ਫੈਸਲਾ ਲਵੇਗਾ ਕਿ ਕੀ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜ ਚੋਣਾਵੀ ਰਾਜਾਂ ਵਿੱਚ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਨੂੰ 15 ਜਨਵਰੀ ਤੋਂ ਅੱਗੇ ਵਧਾਉਣਾ ਹੈ ਜਾਂ ਨਹੀਂ।
LIVE
Background
Five States Assembly Elections 2022: ਚੋਣ ਕਮਿਸ਼ਨ ਅੱਜ ਇੱਕ ਮੀਟਿੰਗ ਵਿੱਚ ਫੈਸਲਾ ਲਵੇਗਾ ਕਿ ਕੀ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜ ਚੋਣਾਵੀ ਰਾਜਾਂ ਵਿੱਚ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਨੂੰ 15 ਜਨਵਰੀ ਤੋਂ ਅੱਗੇ ਵਧਾਉਣਾ ਹੈ ਜਾਂ ਨਹੀਂ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਪਾਬੰਦੀ ਫਿਲਹਾਲ ਜਾਰੀ ਰਹਿ ਸਕਦੀ ਹੈ। ਰੈਲੀਆਂ ਅਤੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਨੂੰ ਲੈ ਕੇ ਕੇਂਦਰੀ ਚੋਣ ਕਮਿਸ਼ਨ ਅੱਜ ਆਪਣਾ ਹੁਕਮ ਜਾਰੀ ਕਰ ਸਕਦਾ ਹੈ।
ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਮਹਾਂਮਾਰੀ ਦੇ ਮੱਦੇਨਜ਼ਰ 15 ਜਨਵਰੀ ਤੱਕ ਜਨਤਕ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਇਕੱਠਾਂ 'ਤੇ ਪਾਬੰਦੀ ਲਗਾਉਣ ਦਾ ਕਦਮ ਚੁੱਕਿਆ ਸੀ। ਕਮਿਸ਼ਨ ਨੇ 16 ਨੁਕਾਤੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਸਨ। ਇਸ ਨੇ ਜਨਤਕ ਸੜਕਾਂ ਅਤੇ ਚੌਕਾਂ 'ਤੇ ਗਲੀ-ਮੁਹੱਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਇਸ ਨੇ ਸੀਮਤ ਗਿਣਤੀ ਦੇ ਲੋਕਾਂ ਲਈ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਹੈ। ਚੋਣ ਨਤੀਜਿਆਂ ਤੋਂ ਬਾਅਦ ਜਿੱਤ ਦੇ ਜਲੂਸ ਕੱਢਣ 'ਤੇ ਵੀ ਪਾਬੰਦੀ ਰਹੇਗੀ।
ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪ੍ਰਚਾਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਰਾਜਨੀਤਿਕ ਪਾਰਟੀਆਂ ਨੂੰ ਰਾਜ ਪ੍ਰਸਾਰਕ ਦੂਰਦਰਸ਼ਨ ਰਾਹੀਂ ਪ੍ਰਚਾਰ ਕਰਨ ਲਈ ਦਿੱਤਾ ਗਿਆ ਸਮਾਂ ਦੁੱਗਣਾ ਕਰ ਦਿੱਤਾ ਜਾਵੇਗਾ। ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ ਸ਼ੁਰੂ ਹੋ ਕੇ 7 ਮਾਰਚ ਤੱਕ ਚੱਲਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਕੋਰੋਨਾ ਨਿਯਮਾਂ ਦੀ ਉੱਡੀਆਂ ਧੱਜੀਆਂ
ਚੋਣ ਕਮਿਸ਼ਨ ਦੇ ਵੱਲੋਂ ਇਕੱਠ ਅਤੇ ਵੱਡੀਆਂ ਰੈਲੀਆਂ 'ਤੇ ਰੋਕ ਲਗਾਈ ਹੋਈ ਹੈ ਜਿਸ ਤੋਂ ਬਾਅਦ ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਵਰਕਰਾਂ ਵੱਲੋਂ ਚੋਣ ਕਮਿਸ਼ਨ ਦੇ ਫੈਸਲੇ ਦੀ ਧੱਜੀਆਂ ਉਡਾਉਂਦੇ ਦਿਖਾਈ ਦਿੱਤੇ। ਉੱਥੇ ਵੱਡਾ ਇਕੱਠ ਕਰਕੇ ਕਾਂਗਰਸੀ ਵਰਕਰ ਬਗੈਰ ਮਾਕਸ ਤੋਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦਿਖਾਈ ਦਿੱਤੇ।
ਕਾਂਗਰਸੀ ਵਿਧਾਇਕ ਭਾਜਪਾ 'ਚ ਸ਼ਾਮਲ
ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਸ਼ਨੀਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਧਰ ਕਾਂਗਰਸ ਨੇ ਪਹਿਲੀ ਉਮੀਦਵਾਰਾਂਂ ਦੀ ਸੂਚੀ ਜਾਰੀ ਕੀਤੀ ਅਤੇ ਮੋਗਾ ਵਿਧਾਨ ਸਭਾ ਹਲਕੇ ਤੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ।
ਮਾਨਸਾ ਤੋਂ ਸਿੱਧੂ ਮੂਸੇਵਾਲਾ ਖਿਲਾਫ ਉੱਠੇ ਬਗਾਵਤੀ ਸੁਰ
ਕਾਂਗਰਸ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਆਪਣਾ ਉਮੀਦਵਾਰ ਐਲਾਨਣ 'ਤੇ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਨੇ ਸਿੱਧੂ ਖਿਲਾਫ ਬਗਾਵਤ ਕਰਦਿਆਂ ਪਾਰਟੀ ਦੇ ਅਹੁਦੇਦਾਰੀ ਤੋਂ ਅਸਤੀਫਾ ਦੇ ਕੇ ਕਾਗਰਸ ਹਾਈਕਮਾਨ ਨੂੰ ਪਿਛਲੇ ਮਾਨਸਾ ਦੇ ਇਤਿਹਾਸ 'ਤੇ ਝਾਕ ਮਾਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਉਹ ਵਰਕਰਾਂ ਦਾ ਇਕੱਠ ਕਰਕੇ ਆਉਣ ਵਾਲੇ ਦਿਨਾਂ ਵਿੱਚ ਫੈਸਲਾ ਲੈਣਗੇ ਤੇ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਦੇ ਰਹਿਣਗੇ।
ਬਲਵਿੰਦਰ ਸਿੰਘ ਲਾਡੀ ਦਾ ਪੱਤਾ ਸਾਫ, ਕਿਹਾ ਦਿਲ 'ਚ ਰਹੇਗਾ ਮਲਾਲ
ਕਾਂਗਰਸ ਪਾਰਟੀ ਦੀ ਉਮੀਦਵਾਰਾਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਮੌਜੂਦਾ ਵਿਧਾਇਕ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ ਨੂੰ ਟਿਕਟ ਨਹੀਂ ਮਿਲਿਆ। ਇਸ 'ਤੇ ਲਾਡੀ ਨੇ ਕਿਹਾ ਕਿ ਮਨ 'ਚ ਮਲਾਲ ਜ਼ਰੂਰ ਹੈ ਅਤੇ ਭਾਜਪਾ 'ਚ ਜਾਣਾ ਉਨ੍ਹਾਂ ਦੀ ਵੱਡੀ ਗ਼ਲਤੀ ਸੀ। ਪਰ 6 ਦਿਨ ਬਾਅਦ ਘਰ ਵਾਪਸੀ ਕੀਤੀ ਸੀ ਇਸ ਦੌਰਾਨ ਪਾਰਟੀ ਦੇ ਵੱਡੇ ਨੇਤਾ ਮੁਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਯਕੀਨ ਦਿੱਤਾ ਸੀ ਕਿ ਉਨ੍ਹਾਂ ਨੂੰ ਉਮੀਦਵਾਰੀ ਦਿੱਤੀ ਜਾਵੇਗੀ।