Punjab Elections 2022 Live Updates: ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ, ਪੰਜਾਬ ਕਾਂਗਰਸ ਨੇ ਐਲਾਨੀ ਪਹਿਲੀ ਲਿਸਟ
ਚੋਣ ਕਮਿਸ਼ਨ ਅੱਜ ਇੱਕ ਮੀਟਿੰਗ ਵਿੱਚ ਫੈਸਲਾ ਲਵੇਗਾ ਕਿ ਕੀ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜ ਚੋਣਾਵੀ ਰਾਜਾਂ ਵਿੱਚ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਨੂੰ 15 ਜਨਵਰੀ ਤੋਂ ਅੱਗੇ ਵਧਾਉਣਾ ਹੈ ਜਾਂ ਨਹੀਂ।
ਚੋਣ ਕਮਿਸ਼ਨ ਦੇ ਵੱਲੋਂ ਇਕੱਠ ਅਤੇ ਵੱਡੀਆਂ ਰੈਲੀਆਂ 'ਤੇ ਰੋਕ ਲਗਾਈ ਹੋਈ ਹੈ ਜਿਸ ਤੋਂ ਬਾਅਦ ਸ਼ਨੀਵਾਰ ਨੂੰ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਵਰਕਰਾਂ ਵੱਲੋਂ ਚੋਣ ਕਮਿਸ਼ਨ ਦੇ ਫੈਸਲੇ ਦੀ ਧੱਜੀਆਂ ਉਡਾਉਂਦੇ ਦਿਖਾਈ ਦਿੱਤੇ। ਉੱਥੇ ਵੱਡਾ ਇਕੱਠ ਕਰਕੇ ਕਾਂਗਰਸੀ ਵਰਕਰ ਬਗੈਰ ਮਾਕਸ ਤੋਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦਿਖਾਈ ਦਿੱਤੇ।
ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਸ਼ਨੀਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਧਰ ਕਾਂਗਰਸ ਨੇ ਪਹਿਲੀ ਉਮੀਦਵਾਰਾਂਂ ਦੀ ਸੂਚੀ ਜਾਰੀ ਕੀਤੀ ਅਤੇ ਮੋਗਾ ਵਿਧਾਨ ਸਭਾ ਹਲਕੇ ਤੋਂ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ।
ਕਾਂਗਰਸ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਆਪਣਾ ਉਮੀਦਵਾਰ ਐਲਾਨਣ 'ਤੇ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਨੇ ਸਿੱਧੂ ਖਿਲਾਫ ਬਗਾਵਤ ਕਰਦਿਆਂ ਪਾਰਟੀ ਦੇ ਅਹੁਦੇਦਾਰੀ ਤੋਂ ਅਸਤੀਫਾ ਦੇ ਕੇ ਕਾਗਰਸ ਹਾਈਕਮਾਨ ਨੂੰ ਪਿਛਲੇ ਮਾਨਸਾ ਦੇ ਇਤਿਹਾਸ 'ਤੇ ਝਾਕ ਮਾਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਉਹ ਵਰਕਰਾਂ ਦਾ ਇਕੱਠ ਕਰਕੇ ਆਉਣ ਵਾਲੇ ਦਿਨਾਂ ਵਿੱਚ ਫੈਸਲਾ ਲੈਣਗੇ ਤੇ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਦੇ ਰਹਿਣਗੇ।
ਕਾਂਗਰਸ ਪਾਰਟੀ ਦੀ ਉਮੀਦਵਾਰਾਂ ਦੀ ਲਿਸਟ ਜਾਰੀ ਹੋਣ ਤੋਂ ਬਾਅਦ ਮੌਜੂਦਾ ਵਿਧਾਇਕ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ ਨੂੰ ਟਿਕਟ ਨਹੀਂ ਮਿਲਿਆ। ਇਸ 'ਤੇ ਲਾਡੀ ਨੇ ਕਿਹਾ ਕਿ ਮਨ 'ਚ ਮਲਾਲ ਜ਼ਰੂਰ ਹੈ ਅਤੇ ਭਾਜਪਾ 'ਚ ਜਾਣਾ ਉਨ੍ਹਾਂ ਦੀ ਵੱਡੀ ਗ਼ਲਤੀ ਸੀ। ਪਰ 6 ਦਿਨ ਬਾਅਦ ਘਰ ਵਾਪਸੀ ਕੀਤੀ ਸੀ ਇਸ ਦੌਰਾਨ ਪਾਰਟੀ ਦੇ ਵੱਡੇ ਨੇਤਾ ਮੁਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਯਕੀਨ ਦਿੱਤਾ ਸੀ ਕਿ ਉਨ੍ਹਾਂ ਨੂੰ ਉਮੀਦਵਾਰੀ ਦਿੱਤੀ ਜਾਵੇਗੀ।
Assembly Election Latest News: ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ 'ਚ ਵੱਡੀਆਂ ਰੈਲੀਆਂ 'ਤੇ ਪਾਬੰਦੀ 22 ਜਨਵਰੀ ਤੱਕ ਜਾਰੀ ਰਹੇਗੀ। ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ।
ਫਤਿਹਜੰਗ ਬਾਜਵਾ ਨੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ 'ਤੇ ਪ੍ਰਤੀਕਰਮ ਦਿਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਾਦੀਆਂ ਤੋਂ ਪ੍ਰਤਾਪ ਬਾਜਵਾ ਨੂੰ ਟਿਕਟ ਦਿੱਤੀ ਹੈ। ਕਾਦੀਆ ਤੋਂ ਵੱਡੇ ਭਰਾ ਪ੍ਰਤਾਪ ਸਿੰਘ ਬਾਜਵਾ ਨੂੰ ਟਿਕਟ ਮਿਲਣ 'ਤੇ ਛੋਟੇ ਭਰਾ ਫਤਿਹਜੰਗ ਬਾਜਵਾ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। ਇਹ ਇੱਕ ਸਿਆਸੀ ਲੜਾਈ ਹੈ, ਸਾਨੂੰ ਆਪਸ ਵਿੱਚ ਕੁਸ਼ਤੀ ਥੋੜੀ ਕਰਨੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਕਿੱਥੋਂ ਟਿਕਟ ਦਿੰਦੀ ਹੈ ? ਇਹ ਦੇਖਿਆ ਜਾਵੇਗਾ। ਫਤਿਹ ਬਾਜਵਾ ਨੇ ਕਿਹਾ ਕਿ ਭਾਜਪਾ 80 ਸੀਟਾਂ 'ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ ਹਨ, ਇਸ ਨੂੰ ਲੈ ਕੇ ਮੀਟਿੰਗ ਚੱਲ ਰਹੀ ਹੈ। ਫਤਿਹ ਬਾਜਵਾ ਨੇ ਕਿਹਾ ਕਿ ਸਾਨੂੰ ਇਹ ਦੇਖਣਾ ਹੋਵੇਗਾ ਕਿ ਕਿਸ ਦੇ ਜਿੱਤਣ ਦੀ ਸੰਭਾਵਨਾ ਹੈ। ਇਕੱਠੇ ਬੈਠ ਕੇ ਹੀ ਸੀਟ 'ਤੇ ਮੰਥਨ ਹੋਵੇਗਾ।
ਚੋਣਾਂ ਲੜ ਰਹੀਆਂ ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਿਆਸਤ ਤੋਂ ਦੂਰ ਹੈ। ਸਾਡੇ ਸਾਥੀਆਂ ਦਾ ਫੈਸਲਾ ਜਲਦਬਾਜੀ ਦਾ ਹੈ। ਉਹ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਨਾਲ ਨਹੀਂ ਰਹਿਣਗੀਆਂ। ਚਾਰ ਮਹੀਨਿਆਂ ਬਾਅਦ ਅਸੀਂ ਇਨ੍ਹਾਂ ਸੰਸਥਾਵਾਂ ਦੀ ਸਮੀਖਿਆ ਕਰਾਂਗੇ, ਉਦੋਂ ਤੱਕ ਇਹ ਸਾਡਾ ਹਿੱਸਾ ਨਹੀਂ ਰਹਿਣਗੀਆਂ।
ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ ।
ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਮੌਕੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਪੁੱਜੇ ਅਕਾਲੀ ਦਲ ਦੇ ਵੱਖ- ਵੱਖ ਹਲਕਿਆਂ ਤੋਂ ਉਮੀਦਵਾਰਾਂ ਨੇ ਜੋਰ ਨਾਲ ਮੰਗ ਅੱਜ ਮੁੜ ਉਠਾਈ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਵਜੋਤ ਸਿੱਧੂ ਦੇ ਮੁਕਾਬਲੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨੀ ਚਾਹੀਦੀ ਹੈ। ਹਾਲਾਂਕਿ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਫੈਸਲਾ ਪਾਰਟੀ ਦਾ ਹੋਵੇਗਾ, ਜੋ ਪਾਰਟੀ ਹੁਕਮ ਕਰੇਗੀ, ਉਸ ਦਾ ਸਵਾਗਤ ਕਰਾਂਗੇ ਤੇ ਮੰਨਾਗੇ।
ਬਿਕਰਮ ਮਜੀਠੀਆ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਮਾਝਾ ਸਾਰਾ ਹੀ ਸਰਹੱਦੀ ਖੇਤਰ ਹੈ ਜਿੱਥੇ ਇੱਕ ਤਾਂ ਮੋਬਾਇਲ ਨੈਟਵਰਕ ਬਹੁਤ ਘੱਟ ਹੈ ਤੇ ਦੂਜਾ ਬਹੁਤ ਸਾਰੇ ਪਰਿਵਾਰ ਅਜਿਹੇ ਹਨ, ਜਿਨ੍ਹਾਂ ਕੋਲ ਮੋਬਾਇਲ ਹੀ ਨਹੀਂ ਹਨ। ਅਜਿਹੇ 'ਚ ਚੋਣਾਂ ਮੌਕੇ ਰੈਲੀਆਂ 'ਤੇ ਰੋਕ ਲਗਾਉਣ ਦੇ ਫੈਸਲੇ 'ਤੇ ਵਿਚਾਰ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਮੌਕੇ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਚੋਣ ਵੀ ਤਾਂ ਕਰਵਾਈ ਸੀ।
ਬਿਕਰਮ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਫੈਸਲਾ ਪਾਰਟੀ ਦਾ ਹੋਵੇਗਾ, ਜੋ ਪਾਰਟੀ ਹੁਕਮ ਕਰੇਗੀ ਉਸ ਦਾ ਸਵਾਗਤ ਕਰਾਂਗੇ ਅਤੇ ਮੰਨਾਗੇ। ਉਂਜ ਦੱਸ ਦਈਏ ਕਿ ਹਲਕਾ ਪੂਰਬੀ ਤੋੋਂ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੂਰਬੀ ਹਲਕੇ ਦੇ ਵਰਕਰਾਂ 'ਚ ਕਾਫੀ ਉਤਸ਼ਾਹ ਹੈ ਕਿ ਮਜੀਠੀਆ ਪੂਰਬੀ ਹਲਕੇ ਤੋਂ ਚੋਣ ਲੜ ਸਕਦੇ ਹਨ।
ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਮਿਲਣ ਮਗਰੋਂ ਉਨ੍ਹਾਂ ਨੇ ਏਬੀਪੀ ਸਾਂਝਾ ਨਾਲ ਗੱਲ ਕੀਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸਾ ਦੇ ਸਾਰੇ ਮਸਲੇ ਮੇਰੇ ਦਿਲ ਵਿਚ ਹਨ। ਮੈਂ ਸਾਰੇ ਬਲੂਪ੍ਰਿੰਟ ਬਣਾ ਲਏ ਹਨ। ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਜਾ ਰਿਹਾ ਹਾਂ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਮੇਰਾ ਕੋਈ ਵੀ ਕੰਮ ਸ਼ਾਂਤੀ ਨਾਲ ਨਹੀਂ ਹੋਇਆ। ਸਭ ਕੁਝ ਧਮਾਕੇ ਨਾਲ ਹੀ ਹੋਇਆ ਹੈ, ਫਿਰ ਵੀ ਮੈਂ ਕਾਮਯਾਬ ਰਿਹਾ।
ਭਾਜਪਾ ਆਗੂ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਅੱਜ ਸਾਡੀ ਮੀਟਿੰਗ ਹੈ। ਇੱਕ ਹੋਰ ਮੀਟਿੰਗ ਦੀ ਪ੍ਰਧਾਨਗੀ ਜੇਪੀ ਨੱਡਾ ਦੀ ਪ੍ਰਧਾਨਗੀ 'ਚ ਹੋਵੇਗੀ। ਜਿਸ ਵਿੱਚ ਉਮੀਦਵਾਰਾਂ ਦੇ ਨਾਂਵਾਂ 'ਤੇ ਫੈਸਲਾ ਕਰਕੇ ਸੂਚੀ ਤੈਅ ਕੀਤੀ ਜਾਵੇਗੀ।
ਪ੍ਰਤਾਪ ਸਿੰਘ ਬਾਜਵਾ ਕਾਦੀਆਂ ਤੋਂ ਅਤੇ ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਚੋਣ ਲੜਨਗੇ। ਓਮ ਪ੍ਰਕਾਸ਼ ਸੋਨੀ ਨੂੰ ਅੰਮ੍ਰਿਤਸਰ ਸੈਂਟਰਲ ਤੋਂ ਅਤੇ ਪਰਗਟ ਸਿੰਘ ਜਲੰਧਰ ਛਾਉਣੀ ਤੋਂ ਚੋਣ ਲੜਨਗੇ।
ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਚੋਣ ਨਹੀਂ ਲੜਨਗੇ। ਕਾਂਗਰਸ ਨੇ ਉਨ੍ਹਾਂ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਪਟਿਆਲਾ ਦੇਹਾਤੀ ਤੋਂ ਟਿਕਟ ਦਿੱਤੀ ਹੈ।
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀ ਮੌਜੂਦਾ ਸੀਟ ਡੇਰਾ ਬਾਬਾ ਨਾਨਕ ਤੋਂ ਚੋਣ ਲੜਨਗੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਕਾਂਗਰਸ ਨੇ ਮੋਗਾ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ।
ਚੰਡੀਗੜ੍ਹ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ।
ਸੀਐਮ ਚਰਨਜੀਤ ਸਿੰਘ ਚੰਨੀ ਨੇ ਇਲੈਕਸ਼ਨ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਪੰਜਾਬ ਦੇ ਚੋਣ 6 ਤੋਂ 7 ਦਿਨ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਵਾਲੇ ਦਿਨ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੂਰਬ ਹੈ ਇਸ ਲਈ ਚੋਣਾਂ ਮੁਲਤਵੀ ਕੀਤੀਆਂ ਜਾਣ।
ਕਾਂਗਰਸ ਦੀ ਪਹਿਲੀ ਲਿਸਟ ਕਿਸੇ ਵੇਲੇ ਜਾਰੀ ਹੋ ਸਕਦੀ ਹੈ। ਇਸ ਦੀ ਜਾਣਕਾਰੀ ਅਲਕਾ ਲਾਂਬਾ ਨੇ ਦਿੱਤੀ ਹੈ।
ਅੱਜ ਪੰਜਾਬ ਭਾਜਪਾ ਚੋਣ ਕਮੇਟੀ ਦੀ ਬੈਠਕ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਸ਼ੁਰੂ ਹੋਈ ਹੈ। ਜਿਸ 'ਚ ਕੇਂਦਰੀ ਮੰਤਰੀ ਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵੀ ਸ਼ਾਮਲ ਹਨ।
ਪੰਜਾਬ ਵਿਧਾਨ ਸਭ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦੇਣ ਵਾਲੇ ਜੋਗਿੰਦਰ ਮਾਨ ਅੱਜ ਨੇ 'ਆਪ' ਦਾ ਪੱਲਾ ਫੜ ਲਿਆ ਹੈ।
ਪੰਜਾਬ ਸਣੇ ਪੰਜ ਰਾਜਾਂ 'ਚ ਚੋਣਾਂ ਦੇ ਐਲਾਨ ਨਾਲ ਚੋਣ ਕਮਿਸ਼ਨ ਨੇ ਕੋਰੋਨਾ ਦੇ ਮੱਦੇਨਜ਼ਰ ਕੋਈ ਵੀ ਰੈਲੀ ਜਾਂ ਰੋਡ ਸ਼ੋਅ ਕਰਨ ਤੇ ਪਾਬੰਦੀ ਲਾਈ ਸੀ।ਅੱਜ ਚੋਣ ਕਮਿਸ਼ਨ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਏਗਾ ਕਿ ਇਹ ਰੋਕ ਜਾਰੀ ਰਹੇਗੀ ਜਾਂ ਹਟਾ ਦਿੱਤੀ ਜਾਏਗੀ।
ਪਿਛੋਕੜ
Five States Assembly Elections 2022: ਚੋਣ ਕਮਿਸ਼ਨ ਅੱਜ ਇੱਕ ਮੀਟਿੰਗ ਵਿੱਚ ਫੈਸਲਾ ਲਵੇਗਾ ਕਿ ਕੀ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜ ਚੋਣਾਵੀ ਰਾਜਾਂ ਵਿੱਚ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਨੂੰ 15 ਜਨਵਰੀ ਤੋਂ ਅੱਗੇ ਵਧਾਉਣਾ ਹੈ ਜਾਂ ਨਹੀਂ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਪਾਬੰਦੀ ਫਿਲਹਾਲ ਜਾਰੀ ਰਹਿ ਸਕਦੀ ਹੈ। ਰੈਲੀਆਂ ਅਤੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਨੂੰ ਲੈ ਕੇ ਕੇਂਦਰੀ ਚੋਣ ਕਮਿਸ਼ਨ ਅੱਜ ਆਪਣਾ ਹੁਕਮ ਜਾਰੀ ਕਰ ਸਕਦਾ ਹੈ।
ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਮਹਾਂਮਾਰੀ ਦੇ ਮੱਦੇਨਜ਼ਰ 15 ਜਨਵਰੀ ਤੱਕ ਜਨਤਕ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਇਕੱਠਾਂ 'ਤੇ ਪਾਬੰਦੀ ਲਗਾਉਣ ਦਾ ਕਦਮ ਚੁੱਕਿਆ ਸੀ। ਕਮਿਸ਼ਨ ਨੇ 16 ਨੁਕਾਤੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਸਨ। ਇਸ ਨੇ ਜਨਤਕ ਸੜਕਾਂ ਅਤੇ ਚੌਕਾਂ 'ਤੇ ਗਲੀ-ਮੁਹੱਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ, ਹਾਲਾਂਕਿ ਇਸ ਨੇ ਸੀਮਤ ਗਿਣਤੀ ਦੇ ਲੋਕਾਂ ਲਈ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਹੈ। ਚੋਣ ਨਤੀਜਿਆਂ ਤੋਂ ਬਾਅਦ ਜਿੱਤ ਦੇ ਜਲੂਸ ਕੱਢਣ 'ਤੇ ਵੀ ਪਾਬੰਦੀ ਰਹੇਗੀ।
ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਪ੍ਰਚਾਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਰਾਜਨੀਤਿਕ ਪਾਰਟੀਆਂ ਨੂੰ ਰਾਜ ਪ੍ਰਸਾਰਕ ਦੂਰਦਰਸ਼ਨ ਰਾਹੀਂ ਪ੍ਰਚਾਰ ਕਰਨ ਲਈ ਦਿੱਤਾ ਗਿਆ ਸਮਾਂ ਦੁੱਗਣਾ ਕਰ ਦਿੱਤਾ ਜਾਵੇਗਾ। ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ 10 ਫਰਵਰੀ ਤੋਂ ਸ਼ੁਰੂ ਹੋ ਕੇ 7 ਮਾਰਚ ਤੱਕ ਚੱਲਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
- - - - - - - - - Advertisement - - - - - - - - -